ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਦਾ ਕਾਂਗਰਸ ਨਾਲ ਕੋਈ ਸਬੰਧ ਨਹੀਂ; ਇੰਡੀਆ ਗੱਠਜੋੜ ਸਿਰਫ਼ ਲੋਕ ਸਭਾ ਚੋਣਾਂ ਲਈ ਸੀ: ਕੇਜਰੀਵਾਲ

ਅਹਿਮਦਾਬਾਦ, 3 ਜੁਲਾਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਹੁਣ ਕਾਂਗਰਸ ਨਾਲ ਕੋਈ ਗੱਠਜੋੜ ਨਹੀਂ ਹੈ ਅਤੇ ਉਨ੍ਹਾਂ ਨੇ ਕਾਂਗਰਸ ’ਤੇ ਗੁਜਰਾਤ ਵਿੱਚ ਸੱਤਾਧਾਰੀ ਭਾਜਪਾ ਦੀ ਮਦਦ ਕਰਨ...
Advertisement

ਅਹਿਮਦਾਬਾਦ, 3 ਜੁਲਾਈ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਹੁਣ ਕਾਂਗਰਸ ਨਾਲ ਕੋਈ ਗੱਠਜੋੜ ਨਹੀਂ ਹੈ ਅਤੇ ਉਨ੍ਹਾਂ ਨੇ ਕਾਂਗਰਸ ’ਤੇ ਗੁਜਰਾਤ ਵਿੱਚ ਸੱਤਾਧਾਰੀ ਭਾਜਪਾ ਦੀ ਮਦਦ ਕਰਨ ਦਾ ਦੋਸ਼ ਲਗਾਇਆ।

Advertisement

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਕਾਂਗਰਸ ਦੀ ਅਗਵਾਈ ਵਾਲਾ ਇੰਡੀਆ (ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਜ਼ਿਵ ਅਲਾਇੰਸ) ਗੱਠਜੋੜ ਸਿਰਫ਼ ਪਿਛਲੇ ਸਾਲ ਦੀਆਂ ਲੋਕ ਸਭਾ ਚੋਣਾਂ ਲਈ ਸੀ।

ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 2027 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਜਿੱਤੇਗੀ। ਰਾਜ ਦੇ ਲੋਕਾਂ ਕੋਲ ਹੁਣ ਭਾਜਪਾ ਅਤੇ ਕਾਂਗਰਸ ਤੋਂ ਇਲਾਵਾ ਇੱਕ ਹੋਰ ਵਿਕਲਪ ਹੈ।

ਕੇਜਰੀਵਾਲ ਨੇ ਕਿਹਾ, "ਸਾਡਾ ਕਾਂਗਰਸ ਨਾਲ ਕੋਈ ਗੱਠਜੋੜ ਨਹੀਂ ਹੈ। ਜੇ ਕੋਈ ਗੱਠਜੋੜ ਸੀ, ਤਾਂ ਉਨ੍ਹਾਂ ਨੇ ਵਿਸਾਵਦਰ ਵਿੱਚ ਜ਼ਿਮਨੀ ਚੋਣ ਕਿਉਂ ਲੜੀ? ਉਹ ਸਾਨੂੰ ਹਰਾਉਣ ਲਈ ਆਏ ਸਨ। ਭਾਜਪਾ ਨੇ ਕਾਂਗਰਸ ਨੂੰ ਸਾਡੀਆਂ ਵੋਟਾਂ ਕੱਟ ਕੇ 'ਆਪ' ਨੂੰ ਹਰਾਉਣ ਲਈ ਭੇਜਿਆ ਸੀ।" "ਜਦੋਂ ਕਾਂਗਰਸ ਅਸਫਲ ਹੋ ਗਈ, ਤਾਂ ਭਾਜਪਾ ਨੇ ਉਨ੍ਹਾਂ ਨੂੰ ਫਟਕਾਰ ਵੀ ਲਾਈ। ਇੰਡੀਆ ਗੱਠਜੋੜ ਸਿਰਫ਼ ਲੋਕ ਸਭਾ ਚੋਣਾਂ ਲਈ ਸੀ। ਹੁਣ ਸਾਡੇ ਵੱਲੋਂ ਕੋਈ ਗੱਠਜੋੜ ਨਹੀਂ ਹੈ।’’

‘ਆਪ’ ਆਗੂ ਗੋਪਾਲ ਇਟਾਲੀਆ ਨੇ ਪਿਛਲੇ ਮਹੀਨੇ ਜੂਨਾਗੜ੍ਹ ਜ਼ਿਲ੍ਹੇ ਦੀ ਵਿਸਾਵਦਰ ਸੀਟ ’ਤੇ ਹੋਈ ਜ਼ਿਮਨੀ ਚੋਣ ਵਿੱਚ ਭਾਜਪਾ ਦੇ ਕਿਰਿਤ ਪਟੇਲ ਨੂੰ 17,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਕਾਂਗਰਸੀ ਉਮੀਦਵਾਰ ਨਿਤਿਨ ਰਨਪਰੀਆ 5,501 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੇ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਜਪਾ ਨੇ ਆਪਣੇ 30 ਸਾਲਾਂ ਦੇ ਰਾਜ ਵਿੱਚ ਗੁਜਰਾਤ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਵਿਰੋਧੀ ਧਿਰ ਵਜੋਂ ਅਸਫਲ ਰਹੀ ਹੈ ਕਿਉਂਕਿ ਇਹ ਭਾਜਪਾ ਨੂੰ ਸੱਤਾ ਵਿੱਚ ਬਣੇ ਰਹਿਣ ਵਿੱਚ ਮਦਦ ਕਰਦੀ ਹੈ।

182 ਮੈਂਬਰੀ ਗੁਜਰਾਤ ਵਿਧਾਨ ਸਭਾ ਵਿੱਚ ਭਾਜਪਾ ਦੇ 162, ਕਾਂਗਰਸ ਦੇ 12 ਅਤੇ 'ਆਪ' ਦੇ 5 ਵਿਧਾਇਕ ਹਨ। ਜਦੋਂ ਕਿ ਇੱਕ ਸੀਟ ਸਮਾਜਵਾਦੀ ਪਾਰਟੀ ਕੋਲ ਹੈ ਅਤੇ ਦੋ ਵਿਧਾਇਕ ਆਜ਼ਾਦ ਹਨ। -ਪੀਟੀਆਈ

Advertisement