ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਵਿਰੁੱਧ ‘ਆਪ’ ਨੇ ਮੋਮਬੱਤੀ ਮਾਰਚ ਕੱਢਿਆ
ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਲੱਦਾਖ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਸ਼ੁੱਕਰਵਾਰ ਸ਼ਾਮ ਨੂੰ ਆਮ ਆਦਮੀ ਪਾਰਟੀ ਨੇ ਕਥਿਤ ਤੌਰ ’ਤੇ ਸਾਜਿਸ਼ ਤਹਿਤ ਸੋਨਮ ਵਾਂਗਚੁਕ ਦੀ ਕੀਤੀ ਗਈ ਗ੍ਰਿਫ਼ਤਾਰੀ ਦੇ ਵਿਰੋਧ...
Advertisement
ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਲੱਦਾਖ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਸ਼ੁੱਕਰਵਾਰ ਸ਼ਾਮ ਨੂੰ ਆਮ ਆਦਮੀ ਪਾਰਟੀ ਨੇ ਕਥਿਤ ਤੌਰ ’ਤੇ ਸਾਜਿਸ਼ ਤਹਿਤ ਸੋਨਮ ਵਾਂਗਚੁਕ ਦੀ ਕੀਤੀ ਗਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਮੋਮਬੱਤੀ ਮਾਰਚ ਕੱਢਿਆ।
ਆਮ ਆਦਮੀ ਪਾਰਟੀ ਦਿੱਲੀ ਦੇ ਕਨਵੀਨਰ ਸੌਰਭ ਭਾਰਦਵਾਜ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਾਰਕੁਨ ਮੋਮਬੱਤੀ ਮਾਰਚ ਵਿੱਚ ਸ਼ਾਮਲ ਹੋਏ ਅਤੇ ਭਾਜਪਾ ਅਤੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸੌਰਭ ਭਾਰਦਵਾਜ ਨੇ ਕਿਹਾ ਕਿ ਸੋਨਮ ਵਾਂਗਚੁਕ ਨੇ ਹਿੰਸਾ ਭੜਕਾਉਣ ਵਾਲਾ ਕੋਈ ਬਿਆਨ ਨਹੀਂ ਦਿੱਤਾ ਫਿਰ ਵੀ ਮੋਦੀ ਸਰਕਾਰ ਉਸ ਨੂੰ ਦੇਸ਼ਧ੍ਰੋਹੀ ਦੱਸ ਰਹੀ ਹੈ। ਜਦੋਂ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਆਪਣੇ ਭੜਕਾਊ ਭਾਸ਼ਣਾਂ ਨਾਲ ਦਿੱਲੀ ਵਿੱਚ ਦੰਗੇ ਭੜਕਾਏ, ਜਿਸ ਦੇ ਨਤੀਜੇ ਵਜੋਂ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ, ਫਿਰ ਵੀ ਉਸ ਦੇ ਵਿਰੁੱਧ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ।
ਮੋਮਬੱਤੀ ਮਾਰਚ ਤੋਂ ਬਾਅਦ ਸੌਰਭ ਭਾਰਦਵਾਜ ਨੇ ਕਿਹਾ ਕਿ ਸੋਨਮ ਵਾਂਗਚੁਕ ’ਤੇ "3 ਇਡੀਅਟਸ" ਨਾਮ ਦੀ ਇੱਕ ਫਿਲਮ ਬਣਾਈ ਗਈ ਹੈ। ਪੂਰਾ ਲੱਦਾਖ ਖੇਤਰ ਉਸ ਦੀ ਸਮਾਜ ਸੇਵਾ ਬਾਰੇ ਜਾਣਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਸਰਕਾਰ ਦਾਅਵਾ ਕਰਦੀ ਸੀ ਕਿ ਦੇਸ਼ ਵਿੱਚ ਕੋਈ ਘੁਸਪੈਠ ਨਹੀਂ ਹੋਈ, ਤਾਂ ਲੱਦਾਖ ਵਿੱਚ ਚਰਵਾਹੇ ਚੀਨੀ ਘੁਸਪੈਠੀਆਂ ਨਾਲ ਲੜਦੇ ਦੇਖੇ ਗਏ। ਉਸ ਸਮੇਂ ਦੌਰਾਨ ਚੀਨ ਭਾਰਤ ਦੀਆਂ ਸਰਹੱਦਾਂ ਦੇ ਅੰਦਰ ਹਜ਼ਾਰਾਂ ਕਿਲੋਮੀਟਰ ਜ਼ਮੀਨ 'ਤੇ ਕਬਜ਼ਾ ਕਰ ਰਿਹਾ ਸੀ।
ਉਨ੍ਹਾਂ ਕਿਹਾ ਕਿ ਜਦੋਂ ਲੱਦਾਖ ਦੇ ਲੋਕ ਪਿਛਲੇ ਪੰਜ ਸਾਲਾਂ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ, ਤਾਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਮੂਰਖ ਬਣਾਇਆ। ਲੋਕਾਂ ਨੇ ਭੁੱਖ ਹੜਤਾਲਾਂ ਕੀਤੀਆਂ, ਸੈਂਕੜੇ ਲੋਕ ਲੱਦਾਖ ਤੋਂ ਦਿੱਲੀ ਤੱਕ 800 ਕਿਲੋਮੀਟਰ ਪੈਦਲ ਚੱਲੇ, ਪਰ ਸਰਕਾਰ ਨੇ ਉਨ੍ਹਾਂ ਦੀ ਇੱਕ ਨਾ ਸੁਣੀ। ਜੇ ਹੁਣ ਲੱਦਾਖ ਦੇ ਲੋਕਾਂ ਨੈ ਵਿਰੋਧ ਦਾ ਸਹਾਰਾ ਲਿਆ, ਤਾਂ ਮੋਦੀ ਸਰਕਾਰ ਨੇ ਸੋਨਮ ਵਾਂਗਚੁਕ ’ਤੇ ਐੱਨ ਐੱਸ ਏ ਲਗਾ ਦਿੱਤਾ।
Advertisement
Advertisement
×