‘ਆਪ’ ਆਗੂ ਮੁਕੇਸ਼ ਟੋਕਸ ਗ੍ਰਿਫ਼ਤਾਰ

‘ਆਪ’ ਆਗੂ ਮੁਕੇਸ਼ ਟੋਕਸ ਗ੍ਰਿਫ਼ਤਾਰ

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਅਗਸਤ

ਦਿੱਲੀ ਦੇ ਆਰਕੇ ਪੁਰਮ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਮੁਕੇਸ਼ ਟੋਕਸ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ’ਤੇ ਦੋਸ਼ ਹੈ ਕਿ ਉਸ ਨੇ ਇਕ ਔਰਤ ਨਾਲ ਵਿਆਹ ਦਾ ਵਾਅਦੇ ਕੀਤਾ ਤੇ ਮੁੱਕਰ ਗਿਆ ਅਤੇ ਕਥਿਤ ਤੌਰ ’ਤੇ ਬਲਾਤਕਾਰ ਵੀ ਕੀਤਾ। ਇਸ ਘਟਨਾ ਦੀ ਨਿੰਦਾ ਕਰਦਿਆਂ ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਸੰਗਠਨ ਇੰਚਾਰਜ ਵੱਲੋਂ ਕਥਿਤ ਤੌਰ ’ਤੇ ਕੀਤਾ ਗਿਆ ਇਹ ਕਾਰਨਾਮਾ ਬਹੁਤ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਪਾਸੇ ਔਰਤਾਂ ਦੀ ਸੁਰੱਖਿਆ ਬਾਰੇ ਵੱਡੇ ਦਾਅਵੇ ਕਰਦੇ ਹਨ ਪਰ ਦੂਜੇ ਪਾਸੇ ਪਾਰਟੀ ਦੇ ਆਗੂ ਬਲਾਤਕਾਰ ਵਰਗੇ ਗੰਭੀਰ ਮਾਮਲਿਆਂ ਵਿੱਚ ਸ਼ਾਮਲ ਪਾਏ ਗਏ ਹਨ।

ਭਾਜਪਾ ਨੇ ਕੇਜਰੀਵਾਲ ਸਰਕਾਰ ’ਤੇ ਉਠਾਏ ਸਵਾਲ

ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਲਈ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਦੇ ਕਈ ਆਗੂਆਂ ’ਤੇ ਔਰਤਾਂ ਨਾਲ ਕਥਿਤ ਬਦਸਲੂਕੀ ਦੇ ਦੋਸ਼ ਲੱਗੇ ਸਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਦੀ ਔਰਤਾਂ ਦੀ ਸੁਰੱਖਿਆ ਪ੍ਰਣਾਲੀ ਸਿਰਫ ਅਖਬਾਰਾਂ ਦੇ ਇਸ਼ਤਿਹਾਰਾਂ, ਵੱਡੇ ਹੋਰਡਿੰਗਜ਼ ਵਿਚ ਦਿਖਾਈ ਦਿੰਦੀ ਹੈ। ਆਮ ਆਦਮੀ ਪਾਰਟੀ ਕੋਲ ਉਨ੍ਹਾਂ ਨੇਤਾਵਾਂ ਦੀ ਲੰਬੀ ਸੂਚੀ ਹੈ ਜਿਨ੍ਹਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਔਰਤ ਵਿਰੋਧੀ ਹੈ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ੁਦ ਅਜਿਹੇ ਨੇਤਾਵਾਂ ਨੂੰ ਸੁਰੱਖਿਆ ਦਿੰਦੇ ਹਨ। ਜ਼ਿਕਰਯੋਗ ਹੈ ਕਿ ‘ਆਪ’ ਦੇ ਬਹੁਤੇ ਆਗੂ ਅਜਿਹੇ ਦੋਸ਼ਾਂ ਤੋਂ ਮੁਕਤ ਹੋ ਕੇ ਅਦਾਲਤਾਂ ਤੋਂ ਬਰੀ ਹੋ ਚੁੱਕੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All