‘ਆਪ’ ਦੇ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਵੱਲੋਂ ਸੀਸ ਗੰਜ ਸਾਹਿਬ ਵਿਖੇ ਅਰਦਾਸ
ਪੰਜਾਬ ਮੰਤਰੀ ਮੰਡਲ ਨੇ ਹੋਲੋਗ੍ਰਾਫ਼ਿਕਸ ਆਡੀਟੋਰੀਅਮ ਵਿਖੇ ਨੌਵੇਂ ਗੁਰੂ ਬਾਰੇ ਡਾਕੂਮੈਂਟਰੀ ਦੇਖੀ
ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਭਾਈ ਮਤੀ ਦਾਸ ਚੌਕ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਭਾਈ ਦਿਆਲ ਦਾਸ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਅਰਦਾਸ ਕੀਤੀ ਗਈ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਅਮਨ ਅਰੋੜਾ, ਜਰਨੈਲ ਸਿੰਘ ਰਾਜ ਸਭਾ ਮੈਂਬਰ ਡਾ ਵਿਕਰਮ ਜੀਤ ਸਿੰਘ ਅਤੇ ਹੋਰ ਆਗੂ ਸ਼ਾਮਲ ਹੋਏ।
ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਦਿੱਲੀ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਧਾਰਮਿਕ ਸਮਾਗਮ ਦੌਰਾਨ ਪੰਜਾਬ ਮੰਤਰੀ ਮੰਡਲ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਕੰਪਲੈਕਸ ਵਿੱਚ ਬਣੇ ਹੋਲੋਗ੍ਰਾਫ਼ਿਕਸ ਆਡੀਟੋਰੀਅਮ ਗੁਰੂ ਤੇਗ਼ ਬਹਾਦਰ ਸਾਹਿਬ ਜੀ ਬਾਰੇ ਇਤਿਹਾਸ ਬਾਰੇ ਬਣੀ ਡਾਕੂਮੈਂਟਰੀ ਦੇਖੀ ਗਈ।
ਹੋਲੋਗ੍ਰਾਫ਼ਿਕਸ ਆਡੀਟੋਰੀਅਮ ਵਿਖੇ ਹਾਜ਼ਰੀ ਭਰਨ ਵਾਲਿਆਂ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਪੰਜਾਬ ਦੇ ‘ਆਪ’ ਪ੍ਰਧਾਨ ਅਮਨ ਅਰੋੜਾ, ਦਿੱਲੀ ਦੇ ਪ੍ਰਧਾਨ ਸੌਰਭ ਭਾਰਦਵਾਜ ਅਤੇ ਹੋਰ ਮੰਤਰੀ ਸ਼ਾਮਲ ਹੋਏ।

