‘ਆਪ’ ਦੇ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਵੱਲੋਂ ਸੀਸ ਗੰਜ ਸਾਹਿਬ ਵਿਖੇ ਅਰਦਾਸ
ਸ਼ਾਮ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਮਾਗਮ ’ਚ ਸ਼ਾਮਲ ਹੋਣਗੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ
Advertisement
ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਭਾਈ ਮਤੀ ਦਾਸ ਚੌਕ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਭਾਈ ਦਿਆਲ ਦਾਸ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਅਰਦਾਸ ਕੀਤੀ ਗਈ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਅਮਨ ਅਰੋੜਾ, ਜਰਨੈਲ ਸਿੰਘ ਰਾਜ ਸਭਾ ਮੈਂਬਰ ਡਾ ਵਿਕਰਮ ਜੀਤ ਸਿੰਘ ਅਤੇ ਹੋਰ ਆਗੂ ਸ਼ਾਮਲ ਹੋਏ।
ਸ਼ਾਮ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਧਾਰਮਿਕ ਸਮਾਗਮ ਵਿੱਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ।
Advertisement
Advertisement
