ਦਿੱਲੀ ਦੀ ਭਾਜਪਾ ਸਰਕਾਰ ਖ਼ਿਲਾਫ਼ ‘ਆਪ’ ਦੇ MPs ਵੱਲੋਂ ਸੰਸਦ ਦੇ ਬਾਹਰ ਮੁਜ਼ਾਹਰਾ
ਦਿੱਲੀ ਦੀ ਰੇਖਾ ਗੁਪਤਾ ਸਰਕਾਰ ਵੱਲੋਂ ਝੁੱਗੀਆਂ ਤੋੜਨ ਦੀ ਮੁਹਿੰਮ ਖਿਲਾਫ਼ ਕੀਤਾ ਵਿਰੋਧ ਜ਼ਾਹਰ
ਦਿੱਲੀ ਦੀ ਭਾਜਪਾ ਸਰਕਾਰ ਖ਼ਿਲਾਫ਼ ਵੀਰਵਾਰ ਨੂੰ ਸੰਸਦ ਭਵਨ ਦੇ ਬਾਹਰ ਮੁਜ਼ਾਹਰਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ।
Advertisement
ਆਮ ਆਦਮੀ ਪਾਰਟੀ ਵੱਲੋਂ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਵੀਰਵਾਰ ਨੂੰ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਸੰਸਦ ਮੈਂਬਰਾਂ ਨੇ ਦਿੱਲੀ ਅੰਦਰ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਝੁੱਗੀਆਂ-ਝੌਂਪੜੀਆਂ ਤੋੜਨ ਦੀ ਮੁਹਿੰਮ ਖਿਲਾਫ਼ ਵਿਰੋਧ ਜ਼ਾਹਰ ਕੀਤਾ।
ਇਸ ਮੌਕੇ ‘ਆਪ’ ਦੇ ਐਮਪੀਜ਼ ਨੇ ਮੰਗ ਕੀਤੀ ਕਿ ਦਿੱਲੀ ਅੰਦਰ ਬੁਲਡੋਜ਼ਰ ਰਾਹੀਂ ਕੀਤੀ ਜਾ ਰਹੀ ਤੋੜ-ਫੋੜ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਆਪਣੇ ਵਾਅਦਿਆਂ 'ਜਹਾਂ ਝੁਗੀ ਵਹਾਂ ਮਕਾਨ' ਮੁਤਾਬਕ ਗਰੀਬਾਂ ਨੂੰ ਮਕਾਨ ਬਣਾ ਕੇ ਦੇਵੇ।
Advertisement
Advertisement