DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਮੁੱਖ ਮੰਤਰੀ ਰੇਖਾ ਗੁਪਤਾ ’ਤੇ ਸਾਈਕਲ ਘੁਟਾਲੇ ਵਿੱਚ ਕਾਰਵਾਈ ਨਾ ਕਰਨ ਦੇ ਦੋਸ਼

  • fb
  • twitter
  • whatsapp
  • whatsapp
featured-img featured-img
ਦਿੱਲੀ ਸਕੱਤਰੇਤ ਅੱਗੇ ਮੁਜ਼ਾਹਰਾ ਕਰਦੇ ਹੋਏ ‘ਆਪ’ ਆਗੂ ਅਤੇ ਵਰਕਰ। -ਫੋਟੋ: ਏਐੱਨਆਈ
Advertisement

ਆਮ ਆਦਮੀ ਪਾਰਟੀ ਵੱਲੋਂ ਦਿੱਲੀ ਸਕੱਤਰੇਤ ਅੱਗੇ ਰੇਖਾ ਗੁਪਤਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰ ਕੇ ਕਥਿਤ ਸਾਈਕਲ ਘੁਟਾਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ। ਆਮ ਆਦਮੀ ਪਾਰਟੀ ਦਿੱਲੀ ਦੇ ਪ੍ਰਧਾਨ ਸੌਰਵ ਭਾਰਤਵਾਜ ਦੀ ਅਗਵਾਈ ਹੇਠ ਮੁਜ਼ਾਹਰੇ ਦੌਰਾਨ ਪਾਰਟੀ ਵਰਕਰਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਾਰਵਾਈ ਨਾ ਕਰਨ ਦੇ ਦੋਸ਼ ਲਾਏ।

ਸੌਰਭ ਭਾਰਦਵਾਜ ਨੇ ਕਿਹਾ ਕਿ ਮੁੱਖ ਮੰਤਰੀ ਇਸ ਮੁੱਦੇ ’ਤੇ ਪੂਰੀ ਤਰ੍ਹਾਂ ਚੁੱਪ ਹਨ। ਸਰਕਾਰ ਸਾਈਕਲਾਂ ਨੂੰ ਥੋਕ ਵਿੱਚ 6,957 ’ਤੇ ਖਰੀਦ ਰਹੀ ਹੈ, ਜਦੋਂ ਕਿ ਉਨ੍ਹਾਂ ਨੇ ਸਾਈਕਲ ਨੂੰ 4,200 ਰੁਪਏ ਵਿੱਚ ਖਰੀਦਿਆ ਹੈ। ਉਹ ਜੋ ਸਾਈਕਲ ਖਰੀਦ ਰਹੇ ਹਨ ਉਹ ਚੰਗੀ ਗੁਣਵੱਤਾ ਦੇ ਨਹੀਂ ਹਨ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਨਾ ਤਾਂ ਜਾਂਚ ਦਾ ਹੁਕਮ ਦਿੱਤਾ ਗਿਆ ਹੈ ਅਤੇ ਨਾ ਹੀ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਰਕਰ ਦਿੱਲੀ ਸਕੱਤਰੇਤ ਨੇੜੇ ਪਹੁੰਚੇ ਜਿੱਥੇ ਉਨ੍ਹਾਂ ਦੇ ਆਗੂਆਂ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲਣਾ ਸੀ। ਕਾਫੀ ਦੇਰ ਇੰਤਜ਼ਾਰ ਕਰਨ ਤੋਂ ਬਾਅਦ ਜਦੋਂ ਮੁੱਖ ਮੰਤਰੀ ਨਾਲ ਮੁਲਾਕਾਤ ਨਾ ਹੋ ਸਕੀ ਤਾਂ ਉਨ੍ਹਾਂ ਨੇ ਸਕੱਤਰ ਅੱਗੇ ਮੁਜ਼ਾਹਰਾ ਕੀਤਾ। ਵਿਧਾਇਕ ਸੌਰਭ ਭਾਰਦਵਾਜ ਨੇ ਐਲਾਨ ਕੀਤਾ ਕਿ ਭਲਕੇ ਉਹ ਦਿੱਲੀ ਦੇ ਉਪ ਰਾਜਪਾਲ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਸਾਈਕਲ ਘੁਟਾਲੇ ਵਿੱਚ ਕਾਰਵਾਈ ਕਰਨ ਦੀ ਅਪੀਲ ਕਰਨਗੇ। ਆਮ ਆਦਮੀ ਪਾਰਟੀ ਆਗੂਆਂ ਨੇ ਕਿਹਾ ਕਿ ਆਗੂਆਂ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਜੋ ਸਾਈਕਲ ਵਿਦਿਆਰਥਣਾਂ ਨੂੰ ਵੰਡੇ ਗਏ ਹਨ, ਉਹ ਚੰਗੀ ਗੁਣਵੱਤਾ ਦੇ ਨਹੀਂ ਹਨ, ਜਦੋਂ ਕਿ ਕੀਮਤ ਵੱਧ ਦੱਸੀ ਗਈ ਹੈ।

Advertisement

ਸੌਰਭ ਭਾਰਦਵਾਜ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਸਾਈਕਲ ਵੰਡਣ ਦੇ ਨਾਮ ’ਤੇ ਵੱਡਾ ਘੁਟਾਲਾ ਹੋਇਆ ਹੈ ਜਿਸ ਦੀ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਸੰਘਰਸ਼ ਤੇਜ਼ ਕਰਨਗੇ।

Advertisement

Advertisement
×