‘ਆਪ’ ਰਾਜਿੰਦਰ ਨਗਰ ਵਿਧਾਨ ਸਭਾ ਸੀਟ ’ਤੇ ਮੁੜ ਕਾਬਜ਼

ਕਾਂਗਰਸ ਉਮੀਦਵਾਰ ਦੀ ਜ਼ਮਾਨਤ ਜ਼ਬਤ; ‘ਆਪ’ ਵਰਕਰਾਂ ਨੇ ਜਿੱਤ ਦੇ ਜਸ਼ਨ ਮਨਾਏ

‘ਆਪ’ ਰਾਜਿੰਦਰ ਨਗਰ ਵਿਧਾਨ ਸਭਾ ਸੀਟ ’ਤੇ ਮੁੜ ਕਾਬਜ਼

‘ਆਪ’ ਉਮੀਦਵਾਰ ਦੁਰਗੇਸ਼ ਪਾਠਕ ਜੇਤੂ ਐਲਾਨੇ ਜਾਣ ਬਾਅਦ ਖੁਸ਼ੀ ਦੇ ਰੌਂਅ ’ਚ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 26 ਜੂਨ

‘ਆਪ’ ਦੇ ਬੁਲਾਰੇ ਦੁਰਗੇਸ਼ ਪਾਠਕ ਨੇ ਵਿਧਾਨ ਸਭਾ ਹਲਕੇ ਰਾਜਿੰਦਰ ਨਗਰ ਦੀ ਜ਼ਿਮਨੀ ਚੋਣ ਵਿੱਚ 11,555 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ 55.76 ਫੀਸਦੀ, ਭਾਜਪਾ ਨੂੰ 39.92 ਫੀਸਦੀ ਅਤੇ ਕਾਂਗਰਸ ਨੂੰ ਸਿਰਫ਼ 2.79 ਫੀਸਦੀ ਵੋਟਾਂ ਪਈਆਂ। ‘ਨੋਟਾ’ ਦੇ ਖਾਤੇ ਕੁੱਲ 545 ਵੋਟਾਂ ਗਈਆਂ। ਦਿੱਲੀ ਵਿੱਚ ਲਗਾਤਾਰ 15 ਸਾਲ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਮਹਿਜ਼ 2000 ਤੋਂ ਵੱਧ ਵੋਟਾਂ ਪਈਆਂ ਅਤੇ ਉਸ ਦੀ ਜ਼ਮਾਨਤ ਜ਼ਬਤ ਹੋ ਗਈ। ਕਾਂਗਰਸ ਨੇ ਨਗਰ ਨਿਗਮ ਦੀ ਸਾਬਕਾ ਕੌਂਸਲਰ ਪ੍ਰੇਮ ਲਤਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਉਸ ਨੂੰ ਕੁੱਲ ਭੁਗਤਾਈਆਂ ਗਈਆਂ ਵੋਟਾਂ ਵਿੱਚੋਂ ਸਿਰਫ਼ 2014 (2.79 ਫ਼ੀਸਦੀ) ਵੋਟਾਂ ਹੀ ਪਈਆਂ ਤੇ ਪੋਸਟਲ ਵੋਟਾਂ ਵੀ ਮਾਤਰ 19 ਹੀ ਮਿਲੀਆਂ। ਉਨ੍ਹਾਂ ਦੀ ਸ਼ੁਰੂਆਤ ਵੀ ਬਹੁਤ ਮਾੜੀ ਰਹੀ ਤੇ ਪਹਿਲੇ ਰਾਊਂਡ ਵਿੱਚ 107 ਵੋਟਾਂ ਹੀ ਮਿਲੀਆਂ।

ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਕਿਸੇ ਵੱਡੇ ਨੇਤਾ ਨੇ ਰਾਜਿੰਦਰ ਨਗਰ ਹਲਕੇ ਵਿੱਚ ਪੈਰ ਨਹੀਂ ਸੀ ਪਾਇਆ ਤੇ ਪੁਰਾਣੇ ਵਿਧਾਇਕ ਰਮਾਕਾਂਤ ਗੋਸਵਾਮੀ ਤੇ ਹੋਰ ਪੰਜਾਬੀ ਆਗੂ ਵੀ ਬਹੁਤਾ ਕਰਕੇ ਗਾਇਬ ਰਹੇ। ਇਹ ਹਲਕਾ ਪੰਜਾਬੀ ਵੱਸੋਂ ਵਾਲਾ ਇਲਾਕਾ ਹੋਣ ਦੇ ਬਾਵਜੂਦ ਪੰਜਾਬ ਦੇ ਕਿਸੇ ਪੰਜਾਬੀ ਨੇਤਾ ਨੇ ਇੱਥੇ ਸ਼ਿਰਕਤ ਨਹੀਂ ਕੀਤੀ। ਕੁੱਲ 15 ਉਮੀਦਵਾਰਾਂ ਵਿੱਚੋਂ 13 ਦੀ ਜ਼ਮਾਨਤ ਜ਼ਬਤ ਹੋਈ। ਕੁੱਲ 72060 ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ ਭਾਜਪਾ ਦੇ ਉਮੀਦਵਾਰ ਰਾਜੇਸ਼ ਭਾਟੀਆ ਨੂੰ 28851 (123 ਪੋਸਟਲ ਵੋਟਾਂ ਵੱਖਰੀਆਂ ਸ਼ਾਮਲ) ਮਿਲੀਆਂ। ਨੋਟਾ ਨੂੰ 546 ਵੋਟਾਂ ਮਿਲੀਆਂ ਜਦੋਂ ਕਿ ਆਜ਼ਾਦ ਉਮੀਦਵਾਰਾਂ ਵਿੱਚੋਂ ਇੱਕ ਸੁਰਿੰਦਰ ਕੁਮਾਰ ਪੁਰੀ ਨੂੰ ਹੀ 156 ਵੋਟਾਂ ਮਿਲੀਆਂ ਜਦੋਂ ਕਿ ਬਾਕੀ ਆਜ਼ਾਦ ਉਮੀਦਵਾਰ ਤੀਹਰੇ ਅੰਕ ਤੱਕ ਵੀ ਨਾ ਪਹੁੰਚ ਸਕੇ।

ਵੋਟਾਂ ਦੀ ਗਿਣਤੀ ਐਤਵਾਰ ਸਵੇਰੇ ਸ਼ੁਰੂ ਹੋਈ। ਦਿੱਲੀ ਦੇ ਮੁੱਖ ਚੋਣ ਦਫ਼ਤਰ (ਸੀ.ਈ.ਓ.) ਵੱਲੋਂ ਉਪਲੱਬਧ ਅੰਕੜਿਆਂ ਅਨੁਸਾਰ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਵਿੱਚ ਵੀਰਵਾਰ ਨੂੰ ਜ਼ਿਮਨੀ ਚੋਣ ਵਿੱਚ 43.75 ਫ਼ੀਸਦੀ ਵੋਟਾਂ ਪਾਈਆਂ ਸਨ। ਇਹ ਸੀਟ ‘ਆਪ’ ਦੇ ਸੀਨੀਅਰ ਆਗੂ ਰਾਘਵ ਚੱਢਾ ਨੂੰ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਖ਼ਾਲੀ ਹੋਈ ਸੀ। ਇਸ ਹਲਕੇ ਵਿੱਚ ‘ਆਪ’ ਅਤੇ ਭਾਜਪਾ ਦਰਮਿਆਨ ਪੂਰੀ ਟੱਕਰ ਸੀ। ਕਾਂਗਰਸ ਬਹੁਤ ਕਰਕੇ ਗਾਇਬ ਸੀ ਤੇ ਕਈ ਪੋਲਿੰਗ ਬੂਥਾਂ ’ਤੇ ਉਨ੍ਹਾਂ ਦੇ ਵਾਲੰਟੀਅਰਾਂ ਦੀ ਗੈਰਹਾਜ਼ਰੀ ਤੋਂ ਸਪੱਸ਼ਟ ਸੀ ਕਿ ਕਾਂਗਰਸ ਖ਼ਾਨਾਪੂਰਤੀ ਲਈ ਹੀ ਚੋਣ ਲੜੀ ਰਹੀ ਸੀ।

ਰਾਜਿੰਦਰ ਨਗਰ ਵਿਧਾਨ ਸਭਾ ਦੀ ਸੀਟ ਦੁਰਗੇਸ਼ ਪਾਠਕ ਦੇ ਜਿੱਤਣ ’ਤੇ ‘ਆਪ’ ਵਰਕਰਾਂ ਨੇ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਜਿੱਤ ਦੀ ਖੁਸ਼ੀ ਮਨਾਈ। ਇਸ ਜਿੱਤ ਦੇ ਜਸ਼ਨ ਵਿੱਚ ਰਾਜ ਸਭਾ ਮੈਂਬਰ ਸੰਜੈ ਸਿੰਘ, ਕਾਲਕਾਜੀ ਤੋਂ ਵਿਧਾਇਕਾ ਆਤਿਸ਼ੀ ਤੇ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਇ ਸਮੇਤ ਹੋਰ ਸਥਾਨਕ ਆਗੂ ਸ਼ਾਮਲ ਹੋਏ। ਵਰਕਰਾਂ ਨੇ ਲੱਡੂ ਵੰਡੇ ਤੇ ਇੱਕ-ਦੂਜੇ ਨੂੰ ਵਧਾਈ ਦਿੱਤੀ। ਖ਼ਾਸ ਕਰਕੇ ਰਾਜਿੰਦਰ ਨਗਰ ਹਲਕੇ ਦੇ ‘ਆਪ’ਕਾਰਕੁਨਾਂ ਵਿੱਚ ਕਾਫ਼ੀ ਉਤਸ਼ਾਹ ਸੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦਾ ਕੰਮ ਬੋਲਦਾ ਹੈ ਜਿਸ ਕਰਕੇ ਕਾਂਗਰਸ ਦੀ ਜੋ ਦੁਰਗਤੀ ਇਸ ਜ਼ਿਮਨੀ ਚੋਣ ਵਿੱਚ ਹੋਈ ਹੈ ਅੱਗੇ ਚੱਲ ਕੇ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਵੀ ਅਜਿਹੇ ਹੀ ਨਤੀਜੇ ਆਉਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਦੀ ਜ਼ਿਮਨੀ ਚੋਣ ਅਣਕਿਆਸੀ ਸੀ ਕਿਉਂਕਿ ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਰਾਘਵ ਚੱਢਾ ਨੂੰ ਅਚਾਨਕ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਗਿਆ ਸੀ।

ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਦੇ ਨਤੀਜੇ ‘ਆਪ’ ਦੇ ਖ਼ਿਲਾਫ਼ ਆਉਣ ਤੋਂ ਦਿੱਲੀ ਦੇ ਵਰਕਰਾਂ ਵਿੱਚ ਨਿਰਾਸ਼ਾ ਦੇਖੀ ਗਈ ਕਿਉਂਕਿ ਸੰਗਰੂਰ ਦੇਸ਼ ਦਾ ਉਹ ਹਲਕਾ ਹੈ ਜਿੱਥੋਂ ‘ਆਪ’ ਦੀਆਂ ਜੜ੍ਹਾਂ ਲੱਗੀਆਂ ਸਨ ਤੇ ਮੁੱਖ ਮੰਤਰੀ ਭਗਵੰਤ ਮਾਨ ਉਸ ਜ਼ਿਲ੍ਹੇ ਤੋਂ ਭਾਰੀ ਬਹੁਮਤ ਨਾਲ ਦੋ ਵਾਰ ਜਿੱਤ ਕੇ ਲੋਕ ਸਭਾ ਪਹੁੰਚੇ ਸਨ।

ਹਾਰ ਦੀ ਸਮੀਖਿਆ ਕਰਨੀਆਂ ਭਾਜਪਾ ਤੇ ਕਾਂਗਰਸ

ਨਵੀਂ ਦਿੱਲੀ (ਪੱਤਰ ਪ੍ਰੇਰਕ): ਰਾਜਿੰਦਰ ਨਗਰ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਭਾਜਪਾ ਤੇ ਕਾਂਗਰਸ ਦੀ ਹਾਰ ਹੋਣ ਮਗਰੋਂ ਇਨ੍ਹਾਂ ਦੋਵਾਂ ਕੌਮੀ ਪਾਰਟੀਆਂ ਦੇ ਆਗੂਆਂ ਨੇ ਹਾਰ ਦੇ ਕਾਰਨਾਂ ਦੀ ਸਮੀਖਿਆ ਕਰਨ ਦਾ ਫ਼ੈਸਲਾ ਕੀਤਾ ਹੈ। ਦੋਵਾਂ ਪਾਰਟੀਆਂ ਦੇ ਕਾਰਕੁਨ ਇਸ ਹਾਰ ਤੋਂ ਨਿਰਾਸ਼ ਹਨ। ਭਾਜਪਾ ਦੇ ਸਥਾਨਕ ਵਰਕਰਾਂ ਵਿੱਚੋਂ ਹੁਣ ਆਵਾਜ਼ਾਂ ਉੱਠ ਰਹੀਆਂ ਹਨ ਕਿ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕੀਤਾ ਤੇ ਮਾੜੇ ਪ੍ਰਬੰਧ ਚੋਣਾਂ ਦੀ ਹਾਰ ਦਾ ਕਾਰਨ ਬਣੇ। ਭਾਜਾਪਾ 2015 ਤੇ 2020 ਵਿੱਚ ਉਕਤ ਸੀਟ 20 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੀ ਸੀ। ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਉਮੀਦਵਾਰ ਜਿੱਤ ਦਾ ਅੰਤਰ ਘਟਾਉਣ ਵਿੱਚ ਕਾਮਯਾਬ ਰਹੀ। ਭਾਜਪਾ ਵੱਲੋਂ 170 ਵਾਰਡਾਂ ਲਈ ਬਾਹਰੋਂ 800 ਤੋਂ ਵੱਧ ਆਗੂਆਂ ਦੀ ਡਿਊਟੀ ਵਿਧਾਨ ਸਭਾ ਵਿੱਚ ਲਾਈ ਗਈ ਸੀ। ਕੇਂਦਰੀ ਮੰਤਰੀਆਂ ਸਮੇਤ 40 ਸਟਾਰ ਪ੍ਰਚਾਰ ਲਾਏ ਗਏ ਸਨ। ਪਾਰਟੀ ਦੇ ਸਥਾਨਕ ਆਗੂਆਂ ਵੱਲੋਂ ਪਾਰਟੀ ਦੇ ਸਟਾਰ ਪ੍ਰਚਾਰਕਾਂ ਉਪਰ ਹੀ ਜ਼ਿਆਦਾ ਨਿਰਭਰ ਰਹਿਣ ’ਤੇ ਗੁੱਸਾ ਜਾਹਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਸ੍ਰੀ ਗੁਪਤਾ ਨੇ ਕਿਹਾ ਕਿ ਹਾਰ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਉਧਰ, ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਪਾਰਟੀ ਹਾਰ ਦੇ ਕਾਰਨਾਂ ਦਾ ਪਤਾ ਲਾਵੇਗੀ। ਉਨ੍ਹਾਂ ਕਿਹਾ ਕਿ ਨਤੀਜਾ ਉਮੀਦਾਂ ਤੋਂ ਉਲਟ ਆਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਚੋਣ ਪ੍ਰਚਾਰ ਵਿੱਚ ਕਮੀ ਰਹਿਣ ਜਾਂ ਚੋਣ ਮਨੋਰਥ ਪੱਤਰ ਦੀਆਂ ਮੱਦਾਂ ਵੋਟਰਾਂ ਨੂੰ ਨਾ ਸਮਝਾ ਸਕਣ ਤੇ ਹੋਰ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ।

ਲੋਕਾਂ ਨੇ ਭਾਜਪਾ ਦੀ ਗੰਦੀ ਰਾਜਨੀਤੀ ਨੂੰ ਹਰਾਇਆ: ਕੇਜਰੀਵਾਲ

ਨਵੀਂ ਦਿੱਲੀ(ਪੱਤਰ ਪ੍ਰੇਰਕ): ਦਿੱਲੀ ਦੇ ਰਾਜਿੰਦਰ ਨਗਰ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਸ ਨੂੰ ਭਾਜਪਾ ਦੀ ‘ਗੰਦੀ ਰਾਜਨੀਤੀ’ ਦੀ ਹਾਰ ਦੱਸਿਆ ਤੇ ਕੌਮੀ ਰਾਜਧਾਨੀ ਵਿੱਚ ਆਪਣੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ। ਦੁਰਗੇਸ਼ ਪਾਠਕ ਨੇ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਰਾਜੇਸ਼ ਭਾਟੀਆ ਨੂੰ ਹਰਾਇਆ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਰਣਬੀਰ ਸਿੰਘ ਨੇ ਕਿਹਾ ਕਿ ਗਿਣਤੀ ਦੇ ਸਾਰੇ 16 ਗੇੜ ਪੂਰੇ ਹੋ ਗਏ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਉੜੀਸਾ ਦੇ ਲੋਕ ‘ਅੱਛੇ ਦਿਨ’ ਮਹਿਸੂਸ ਕਰ ਰਹੇ ਨੇ: ਸ਼ਾਹ

ਉੜੀਸਾ ਦੇ ਲੋਕ ‘ਅੱਛੇ ਦਿਨ’ ਮਹਿਸੂਸ ਕਰ ਰਹੇ ਨੇ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਸ਼ਿਵ ਮੰਦਰ ’ਚ ਹੋਏ ਨਤਮਸਤਕ; ਨੇਤਾਜੀ ਸੁਭਾਸ਼ ਚੰਦਰ...

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਸ਼ਹਿਰ

View All