‘ਆਪ’ ਵੱਲੋਂ ਦੇਸ਼ਵਿਆਪੀ ਰੋਸ ਮੁਜ਼ਾਹਰਾ ਅੱਜ

‘ਆਪ’ ਵੱਲੋਂ ਦੇਸ਼ਵਿਆਪੀ ਰੋਸ ਮੁਜ਼ਾਹਰਾ ਅੱਜ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਬੁੱਧਵਾਰ ਨੂੰ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਪਾਰਟੀ ਦੇ ਆਗੂ ਗੋਪਾਲ ਰਾਏ ਨੇ ਦਿੱਤੀ। ਰਾਏ ਨੇ ਇਸ ਸਬੰਧੀ ਕੀਤੇ ਟਵੀਟ ਵਿੱਚ ਕਿਹਾ ਕਿ ‘ਆਪ’ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪਹਿਲੀ ਜੁਲਾਈ ਨੂੰ ਸਵੇਰੇ 11 ਵਜੇ ਦੇਸ਼ਭਰ ਵਿੱਚ ਰੋਸ ਪ੍ਰਦਰਸ਼ਨ ਕਰੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਵੀ ਸਾੜੇ ਗਏ ਸਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All