DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP ਨੇ ਸੰਸਦ ਮਾਰਗ ਥਾਣਾ ਘੇਰਿਆ

ਮਹਿਲਾ ਪੱਤਰਕਾਰਾਂ ਨਾਲ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਮੰਗ; ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਥਾਣਾ ਘੇਰਨ ਜਾਂਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਰੋਕਦੀ ਹੋਈ ਪੁਲੀਸ।
Advertisement

ਦਿੱਲੀ ਦੇ ਜੰਤਰ ਮੰਤਰ ’ਤੇ ਕਥਿਤ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਮਹਿਲਾ ਪੱਤਰਕਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ‘ਆਪ’ ਦੇ ਦਿੱਲੀ ਸੂਬਾ ਪ੍ਰਧਾਨ ਸੌਰਭ ਭਾਰਦਵਾਜ ਦੀ ਅਗਵਾਈ ਹੇਠ ਵਿਧਾਇਕ ਸੰਜੀਵ ਝਾਅ ਤੇ ਕੁਲਦੀਪ ਕੁਮਾਰ ਸਮੇਤ ਪਾਰਟੀ ਵਰਕਰਾਂ ਨੇ ਸੰਸਦ ਮਾਰਗ ਥਾਣੇ ਦਾ ਘਿਰਾਓ ਕਰਦਿਆਂ ਦਿੱਲੀ ਪੁਲੀਸ ਅਤੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ। ਸੌਰਭ ਭਾਰਦਵਾਜ ਨੇ ਕਿਹਾ ਕਿ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦਿੱਲੀ ਪੁਲੀਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਏ ਸੀ ਪੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਵਿੱਚ ਨੌਜਵਾਨ, ਔਰਤਾਂ ਅਤੇ ਸਮਾਜਿਕ ਕਾਰਕੁਨਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਥਾਣੇ ਦਾ ਘਿਰਾਓ ਕਰਨ ਤੋਂ ਪਹਿਲਾਂ ਆਂਧਰਾ ਭਵਨ ਤੋਂ ਜੰਤਰ ਮੰਤਰ ਤੱਕ ਰੋਸ ਮਾਰਚ ਵੀ ਕੀਤਾ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ‘ਇੱਕ ਦੇਸ਼, ਦੋ ਕਾਨੂੰਨ’ ਵਾਲੀ ਨੀਤੀ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਰੇਖਾ ਗੁਪਤਾ ਨੂੰ ਥੱਪੜ ਮਾਰਿਆ ਗਿਆ ਸੀ ਤਾਂ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਕਥਿਤ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਦੌਰਾਨ ਬੁਰਾੜੀ ਦੇ ਵਿਧਾਇਕ ਸੰਜੀਵ ਝਾਅ ਨੇ ਟਿੱਪਣੀ ਕੀਤੀ ਕਿ ਪੁਲੀਸ ਲਗਾਤਾਰ ਮਾੜਾ ਵਿਹਾਰ ਕਰ ਰਹੀ ਹੈ ਅਤੇ ਇਹ ਕੋਈ ਇਕੱਲੀ ਘਟਨਾ ਨਹੀਂ ਹੈ। ਵਿਧਾਇਕ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਨਿਚਰਵਾਰ ਅੱਧੀ ਰਾਤ ਤੱਕ ਥਾਣੇ ਦੇ ਬਾਹਰ ਉਡੀਕ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਹਿਲਾ ਪੱਤਰਕਾਰ ਨਾਲ ਹੋਏ ਦੁਰਵਿਹਾਰ ਅਤੇ ਸ਼ੋਸ਼ਣ ਮਾਮਲੇ ’ਚ ਕੇਸ ਦਰਜ ਕੀਤਾ ਜਾਵੇ, ਪਰ ਪੁਲੀਸ ਨੇ ਸ਼ਿਕਾਇਤ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਕੌਕਰੋਚ ਜਨਤਾ ਪਾਰਟੀ ਨੇ ਦਿੱਲੀ ਪੁਲੀਸ ਦੇ ਇਕ ਏ ਸੀ ਪੀ ਵੱਲੋਂ ਮਹਿਲਾ ਪੱਤਰਕਾਰ ਨਾਲ ਕਥਿਤ ਛੇੜਛਾੜ ਦੇ ਦੋਸ਼ਾਂ ’ਤੇ ਰੋਸ ਪ੍ਰਗਟਾਇਆ।

ਮਾਮਲੇ ਦੀ ਜਾਂਚ ਕ੍ਰਾਈਮ ਬਰਾਂਚ ਨੂੰ ਸੌਂਪੀ

ਦਿੱਲੀ ਦੇ ਜੰਤਰ ਮੰਤਰ ’ਤੇ ਤਿੰਨ ਅਕਤੂਬਰ ਨੂੰ ਹੋਏ ਪ੍ਰਦਰਸ਼ਨ ਦੌਰਾਨ ਤਿੰਨ ਮਹਿਲਾ ਪੱਤਰਕਾਰਾਂ ਨੇ ਪੁਲੀਸ ਮੁਲਾਜ਼ਮਾਂ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ, ਜਿਸ ਤੋਂ ਬਾਅਦ ਮਾਮਲੇ ਦੀ ਨਿਰਪੱਖ ਜਾਂਚ ਲਈ ਸ਼ਿਕਾਇਤਾਂ ਨੂੰ ਕ੍ਰਾਈਮ ਬਰਾਂਚ ਨੂੰ ਸੌਂਪ ਦਿੱਤਾ ਹੈ। ਪੀੜਤ ਮਹਿਲਾ ਪੱਤਰਕਾਰਾਂ ਵਿੱਚੋਂ ਇੱਕ ਨੇ ਦੱਸਿਆ ਕਿ ਇੱਕ ਏ ਸੀ ਪੀ ਨੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਨਵੀਂ ਦਿੱਲੀ ਜ਼ਿਲ੍ਹਾ ਪੁਲੀਸ ਨੇ ਸ਼ਿਕਾਇਤਾਂ ਨੂੰ ਕ੍ਰਾਈਮ ਬਰਾਂਚ ਸ਼ਾਖਾ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਪਰਾਧ ਸ਼ਾਖਾ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਸ਼ਿਕਾਇਤਕਰਤਾ ਮਹਿਲਾ ਪੱਤਰਕਾਰਾਂ ਅਤੇ ਸਬੰਧਤ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਜਾਣਗੇ।

Advertisement

Advertisement
Advertisement
×