DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਆਪ’ ਦੀ ਮੁੱਖ ਤਰਜਮਾਨ Priyanka Kakkar ਕਾਂਗਰਸ ਵਿੱਚ ਸ਼ਾਮਲ

ਪ੍ਰਿਯੰਕਾ ਕੱਕੜ ਨੇ ਪੁਰਾਣੀ ਪਾਰਟੀ ’ਤੇ ਰਾਜਸਥਾਨ ਦੇ ਵਰਕਰਾਂ ਨੂੰ ਉੱਚੇ ਅਹੁਦੇ ਦੇਣ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਪ੍ਰਿਯੰਕਾ ਕੱਕੜ ਨੂੰ ਕਾਂਗਰਸ ’ਚ ਸ਼ਾਮਲ ਕਰਦੇ ਹੋਏ ਪ੍ਰਧਾਨ ਦੇਵੇਂਦਰ ਯਾਦਵ ਅਤੇ ਹੋਰ। -ਫੋਟੋ: ਪੀਟੀਆਈ
Advertisement

ਆਮ ਆਦਮੀ ਪਾਰਟੀ ਨੂੰ ਦਿੱਲੀ ਵਿੱਚ ਵੱਡਾ ਝਟਕਾ ਦਿੰਦੇ ਹੋਏ ਪਾਰਟੀ ਦੀ ਮੁੱਖ ਬੁਲਾਰਾ ਪ੍ਰਿਯੰਕਾ ਕੱਕੜ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਈ।

ਕਾਂਗਰਸ ਦੇ ਸੀਨੀਅਰ ਆਗੂ ਰਾਜੀਵ ਸ਼ੁਕਲਾ, ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਅਤੇ ਸੰਸਦ ਮੈਂਬਰ ਪਵਨ ਖੇੜਾ ਨੇ ਪ੍ਰਿਯੰਕਾ ਕੱਕੜ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

Advertisement

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਉਹੋ ਜਿਹੀ ਹੀ ਦਿੱਲੀ ਚਾਹੁੰਦੀ ਹੈ ਜਿੱਥੇ ਉਹ ਵੱਡੇ ਪਲੇ ਹੋਏ ਪਰ ਅਜਿਹਾ ਸਿਰਫ਼ ਕਾਂਗਰਸ ਹੀ ਦਿੱਲੀ ਅੰਦਰ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਨਾ ਤਾਂ ਬੰਗਲਾ ਅਤੇ ਨਾ ਹੀ ਕਾਰ ਲੈਣ ਦਾ ਵਾਅਦਾ ਕੀਤਾ ਸੀ ਪਰ ਅਸਲ ਵਿੱਚ ਜੋ ਹੋਇਆ ਉਹ ਸਭ ਨੇ ਦੇਖਿਆ। ਜਾਣਕਾਰੀ ਅਨੁਸਾਰ ਕੱਕੜ ਨਾਲ ਉੱਤਰ ਪ੍ਰਦੇਸ਼ ਦੇ ਸਾਬਕਾ ਵਿਧਾਇਕ ਸ਼ਿਆਮ ਸੁੰਦਰ ਸ਼ਰਮਾ ਅਤੇ ਰਜਤ ਰਾਕੇਸ਼ ਟੰਡਨ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ।

Advertisement

ਕਾਂਗਰਸ ਵਿੱਚ ਜਾਣ ਦੇ ਉਨ੍ਹਾਂ ਦੇ ਕਦਮ ਨੂੰ ਜਾਇਜ਼ ਠਹਿਰਾਉਂਦੇ ਹੋਏ ਕੱਕੜ ਨੇ ਆਪਣੀ ਪੁਰਾਣੀ ਪਾਰਟੀ ’ਤੇ ਨਿਸ਼ਾਨਾ ਸੇਧਿਆ ਅਤੇ ਕਿਹਾ ਕਿ ‘ਆਪ’ ਦੇ ਆਗੂਆਂ ਨੇ ਪਹਿਲਾਂ ਕਿਹਾ ਸੀ ਕਿ ਉਹ ਕਦੇ ਵੀ ਕਾਰ ਜਾਂ ਬੰਗਲਾ ਸਵੀਕਾਰ ਨਹੀਂ ਕਰਨਗੇ, ਪਰ ਉਹ ਨਿੱਜੀ ਯਾਤਰਾ ਲਈ ਹੈਲੀਕਾਪਟਰ ਦੀ ਵਰਤੋਂ ਕਰ ਰਹੇ ਹਨ। ਉਸਨੇ ਕਿਹਾ ਕਿ ਉਸ ਲਈ ਝੂਠੇ ਲੋਕਾਂ ਦਾ ਬਚਾਅ ਕਰਨਾ ਮੁਸ਼ਕਲ ਹੋ ਗਿਆ ਸੀ। ਕੱਕੜ ਨੇ ਕਿਹਾ ਕਿ ‘ਆਪ’ ਵਿੱਚ ਉਨ੍ਹਾਂ ਲੋਕਾਂ ਨੂੰ ਲਿਆਂਦਾ ਜਾ ਰਿਹਾ ਹੈ ਜਿਨ੍ਹਾਂ ਨੇ ਬੂਥ ਪੱਧਰ ’ਤੇ ਕੰਮ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਰਾਜਸਥਾਨ ਤੋਂ ਲਿਆਂਦੇ ਲੋਕਾਂ ਨੂੰ ਪੰਜਾਬ ਵਿੱਚ ਸੀਨੀਅਰ ਅਹੁਦੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਇੱਕ ਸਮੇਂ ਬਹੁਤ ਜ਼ਿਆਦਾ ਤਾਕਤ ਅਤੇ ਬੁੱਧੀ ਵਾਲੇ ਲੋਕਾਂ ਨੂੰ ਆਕਰਸ਼ਿਤ ਕੀਤਾ ਸੀ ਪਰ ਉਨ੍ਹਾਂ ਨੂੰ ਬਰਕਰਾਰ ਰੱਖਣ ਵਿੱਚ ਅਸਮਰੱਥ ਸੀ। ਪ੍ਰਿਯੰਕਾ ਕੱਕੜ ਨੇ ਕਾਂਗਰਸ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਿਰਫ ਵੱਡੀ ਪੁਰਾਣੀ ਪਾਰਟੀ ਹੀ ਦਿੱਲੀ ਨੂੰ ਸੁਰੱਖਿਅਤ ਅਤੇ ਪ੍ਰਗਤੀਸ਼ੀਲ ਬਣਾ ਸਕਦੀ ਹੈ। ਉਸ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਵੀ ਪ੍ਰਸ਼ੰਸਾ ਕੀਤੀ ਕਿ ਉਹ ਕੈਮਰਿਆਂ ਲਈ ਹੰਝੂ ਨਹੀਂ ਵਹਾਉਂਦਾ। ਉਨ੍ਹਾਂ ਪ੍ਰਸ਼ੰਸਾ ਕੀਤੀ ਕਿ ਗਾਂਧੀ ਨੇ ਸੰਵਿਧਾਨ ਨੂੰ ਬਚਾਉਣ ਲਈ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ।

Advertisement
×