ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਲਜ਼ਮ 120 ਕਿਲੋਗ੍ਰਾਮ ਪਟਾਕਿਆਂ ਸਮੇਤ ਕਾਬੂ

ਦਿੱਲੀ ਪੁਲੀਸ ਨੇ ਅੱਜ ਉੱਤਰ-ਪੂਰਬੀ ਦਿੱਲੀ ਦੇ ਜਯੋਤੀ ਨਗਰ ਇਲਾਕੇ ਵਿੱਚ ਛਾਪੇ ਮਾਰ ਕੇ 120 ਕਿਲੋਗ੍ਰਾਮ ਤੋਂ ਵੱਧ ਪਾਬੰਦੀਸ਼ੁਦਾ ਪਟਾਕੇ ਜ਼ਬਤ ਕੀਤੇ ਹਨ ਅਤੇ ਇਸ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ...
Advertisement

ਦਿੱਲੀ ਪੁਲੀਸ ਨੇ ਅੱਜ ਉੱਤਰ-ਪੂਰਬੀ ਦਿੱਲੀ ਦੇ ਜਯੋਤੀ ਨਗਰ ਇਲਾਕੇ ਵਿੱਚ ਛਾਪੇ ਮਾਰ ਕੇ 120 ਕਿਲੋਗ੍ਰਾਮ ਤੋਂ ਵੱਧ ਪਾਬੰਦੀਸ਼ੁਦਾ ਪਟਾਕੇ ਜ਼ਬਤ ਕੀਤੇ ਹਨ ਅਤੇ ਇਸ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਟੀਮ ਨੇ ਛਾਪਾ ਮਾਰਿਆ ਅਤੇ ਵਿਵੇਕ (21) ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਟੀਮ ਨੇ ਉਸ ਦੇ ਕਬਜ਼ੇ ’ਚੋਂ 11 ਪਲਾਸਟਿਕ ਦੇ ਬੈਗ ਬਰਾਮਦ ਕੀਤੇ, ਜਿਨ੍ਹਾਂ ਦਾ ਕੁੱਲ ਭਾਰ 122 ਕਿਲੋਗ੍ਰਾਮ ਸੀ। ਇਨ੍ਹਾਂ ਬੈਗਾਂ ਵਿੱਚ ਵੱਖ-ਵੱਖ ਬ੍ਰਾਂਡਾਂ ਅਤੇ ਕਿਸਮਾਂ ਦੇ ਪਟਾਕੇ ਭਰੇ ਹੋਏ ਸਨ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁੱਛ-ਪੜਤਾਲ ਦੌਰਾਨ ਵਿਵੇਕ ਨੇ ਕਬੂਲ ਕੀਤਾ ਕਿ ਉਸ ਨੇ ਇਹ ਪਟਾਕੇ ਕਿਸੇ ਦੂਜੇ ਰਾਜ ਤੋਂ ਖਰੀਦੇ ਸਨ ਤਾਂ ਜੋ ਤਿਉਹਾਰਾਂ ਦੇ ਮੌਸਮ ਵਿੱਚ ਇਨ੍ਹਾਂ ਨੂੰ ਸਥਾਨਕ ਪੱਧਰ ’ਤੇ ਮਹਿੰਗੇ ਭਾਅ ‘ਤੇ ਵੇਚ ਕੇ ਮੁਨਾਫ਼ਾ ਕਮਾ ਸਕੇ।

Advertisement
Advertisement
Show comments