ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਅਕਤੂਬਰ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਗੱਲ ਕਰ ਕੇ ਗੁਜਰਾਤ ਦੇ ਕਿਸਾਨਾਂ ਨੂੰ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਜ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਕੇਜਰੀਵਾਲ ਦਾ ਦਾਅਵਾ ਪੂਰੀ ਤਰ੍ਹਾਂ ਖੋਖਲਾ ਹੈ ਕਿਉਂਕਿ ਭਾਰਤੀ ਖੁਰਾਕ ਨਿਗਮ ਕਣਕ, ਝੋਨਾ ਤੇ ਕਪਾਹ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਕਰ ਰਿਹਾ ਹੈ ਫਿਰ ਕੇਜਰੀਵਾਲ ਇਨ੍ਹਾਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਦਾਅਵਾ ਕਿਵੇਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਚੋਣ ਮੰਤਰ ਹੈ ਕਿ ਚੋਣ ਜਿੱਤਣ ਤੋਂ ਬਾਅਦ ਹਰ ਸਹੂਲਤ ਦਿੱਤੀ ਜਾਵੇਗੀ ਪਰ ਉਨ੍ਹਾਂ ਨੇ ਦਿੱਲੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ।