‘ਆਪ’ ਵਿਧਾਇਕਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਦੋਸ਼

‘ਆਪ’ ਵਿਧਾਇਕਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ‘ਆਪ’ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਅਕਤੂਬਰ
ਆਮ ਆਦਮੀ ਪਾਰਟੀ ਨੇ ‘ਆਪ’ ਨੇਤਾਵਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ ਜੋ ਕਿ ਭਾਜਪਾ ਸ਼ਾਸਤ ਦੱਖਣੀ ਐੱਮਸੀਡੀ ਵੱਲੋਂ ਨਿੱਜੀ ਹੱਥਾਂ ਵਿੱਚ ਸਫ਼ਾਈ ਦਾ ਕੰਮ ਦੇਣ ਲਈ ਲਿਆਂਦੇ ਜਾ ਰਹੇ ਦਲਿਤ ਵਿਰੋਧੀ ਪ੍ਰਸਤਾਵ ਦੇ ਵਿਰੋਧ ਵਿੱਚ ਨਾਗਰਿਕ ਕੇਂਦਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਵਿਧਾਨ ਸਭਾ ਦੀ ਡਿਪਟੀ ਸਪੀਕਰ ਰਾਖੀ ਬਿਰਲਾ, ਵਿਧਾਇਕ ਕੁਲਦੀਪ ਕੁਮਾਰ, ਵਿਧਾਇਕ ਰੋਹਿਤ ਤੇ ਵਿਧਾਇਕ ਅਖਿਲੇਸ਼ ਤ੍ਰਿਪਾਠੀ ਨੇ ਪਾਰਟੀ ਹੈੱਡਕੁਆਰਟਰ ਵਿੱਚ ਐੱਫਆਈਆਰ ਖ਼ਿਲਾਫ਼ ਪ੍ਰੈੱਸ ਕਾਨਫਰੰਸ ਕੀਤੀ। ਦਿੱਲੀ ਪੁਲੀਸ ਨੇ ਸਿਵਿਕ ਸੈਂਟਰ ਦੇ ਬਾਹਰ ਬਿੱਲ ਦਾ ਵਿਰੋਧ ਕਰਨ ਵਾਲੇ ਚਾਰ ਭਾਜਪਾ ਵਿਧਾਇਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਰਾਖੀ ਬਿਰਲਾ ਨੇ ਕਿਹਾ ਕਿ ਭਾਜਪਾ ਦੇ ਕਹਿਣ ’ਤੇ, ਦਿੱਲੀ ਪੁਲੀਸ ਨੇ ਔਰਤਾਂ ਨਾਲ ਭੜਾਸ ਕੱਢੀ ਤੇ ਵਿਧਾਇਕਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ। ਵਿਧਾਇਕ ਕੁਲਦੀਪ ਕੁਮਾਰ ਨੇ ਕਿਹਾ ਕਿ ਜੇਕਰ ਭਾਜਪਾ ਭਵਿੱਖ ਵਿੱਚ ਵੀ ਦਲਿਤ ਕਾਲਾ ਕਾਨੂੰਨ ਲਿਆਉਂਦੀ ਹੈ ਤਾਂ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਖੜੇ ਹੋਏਗੀ। ਵਿਧਾਇਕ ਰੋਹਿਤ ਨੇ ਕਿਹਾ ਕਿ ਕਰੋਨਾ ਦੌਰਾਨ ਆਪਣੀ ਜਾਨ ਜੋਖਮ ਵਿੱਚ ਪਾਉਣ ਵਾਲੇ ਸਫ਼ਾਈ ਵਰਕਰਾਂ ’ਤੇ ਫੁੱਲ ਵਰਸਾਉਣ ਦੀ ਬਜਾਏ ਪੁਲੀਸ ਕੁੱਟ ਰਹੀ ਹੈ। ਵਿਧਾਇਕ ਅਖਿਲੇਸ਼ ਤ੍ਰਿਪਾਠੀ ਨੇ ਕਿਹਾ ਕਿ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਹੋ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All