ਰਾਮ ਮੰਦਰ ਦੀ ਉਸਾਰੀ ’ਚ ਕਰੋੜਾਂ ਦੇ ਘਪਲੇ ਦਾ ਦੋਸ਼ : The Tribune India

ਰਾਮ ਮੰਦਰ ਦੀ ਉਸਾਰੀ ’ਚ ਕਰੋੜਾਂ ਦੇ ਘਪਲੇ ਦਾ ਦੋਸ਼

ਘਪਲੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂ ਸ਼ਾਮਲ: ਸੰਜੈ ਸਿੰਘ

ਰਾਮ ਮੰਦਰ ਦੀ ਉਸਾਰੀ ’ਚ ਕਰੋੜਾਂ ਦੇ ਘਪਲੇ ਦਾ ਦੋਸ਼

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਰਾਜ ਸਭਾ ਮੈਂਬਰ ਸੰਜੈ ਸਿੰਘ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਅਗਸਤ

ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਭਾਜਪਾ ਆਗੂਆਂ ਵੱਲੋਂ ਰਾਮ ਮੰਦਰ ਦੀ ਉਸਾਰੀ ਵਿੱਚ ਹਜ਼ਾਰਾਂ ਕਰੋੜ ਰੁਪਏ ਦਾ ਘਪਲਾ ਉਜਾਗਰ ਹੋਣ ਮਗਰੋਂ ਯੋਗੀ ਸਰਕਾਰ ਨੇ ਉਨ੍ਹਾਂ ’ਤੇ (ਸੰਜੈ ਸਿੰਘ) ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕੀਤਾ ਸੀ, ਪਰ ਘਪਲੇਬਾਜ਼ਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਸੰਜੈ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇੱਕ ਸਾਲ ਤੋਂ ਵੱਧ ਲੰਬੀ ਲੜਾਈ ਲੜਨ ਮਗਰੋਂ ਹੁਣ ਭਾਜਪਾ ਨੇ ਵੀ ਮੰਨਿਆ ਹੈ ਕਿ ਭਾਜਪਾ ਆਗੂ ਰਾਮ ਮੰਦਰ ਦੇ ਨਿਰਮਾਣ ਵਿੱਚ ਹਜ਼ਾਰਾਂ ਕਰੋੜ ਰੁਪਏ ਦਾ ਘਪਲਾ ਕਰ ਰਹੇ ਹਨ। ਇੱਥੇ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਘਪਲੇ ਬਾਰੇ ਸੁਚੇਤ ਕਰਨ ਤੋਂ ਇਲਾਵਾ ਹਜ਼ਾਰਾਂ ਸਬੂਤ ਦਿੱਤੇ, ਪਰ ਉਨ੍ਹਾਂ ਨੇ ਜ਼ਮੀਨ ਨੂੰ ਲੁੱਟਣ ਦੀ ਇਜਾਜ਼ਤ ਦਿੱਤੀ ਕਿਉਂਕਿ ਲੁੱਟਣ ਵਾਲੇ ਭਾਜਪਾ ਨੇਤਾ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਦੀ ਆਸਥਾ ਭਗਵਾਨ ਰਾਮ ਵਿੱਚ ਨਹੀਂ, ਭ੍ਰਿਸ਼ਟਾਚਾਰ ਵਿੱਚ ਹੈ।

ਦੇਸ਼ ਦੇ ਲੋਕ ਹੁਣ ਭਾਜਪਾ ਤੋਂ ਸ਼ਰਮਸਾਰ ਹਨ। ਸੰਜੈ ਸਿੰਘ ਨੇ ਕਿਹਾ ਕਿ ਭਗਵਾਨ ਰਾਮ ਦੇ ਨਾਂ ‘ਤੇ ਜ਼ਮੀਨ ਘੁਟਾਲਾ ਹੋ ਰਿਹਾ ਹੈ। ਇਸ ਖੇਡ ਵਿੱਚ ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂ ਸ਼ਾਮਲ ਹਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਯੋਗੀ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਇੱਕ ਦਿਨ ਵਿੱਚ 9-9 ਕੇਸ ਦਰਜ ਕੀਤੇ ਹਨ। ਸਿੰਘ ਨੇ ਦੱਸਿਆ ਕਿ ਯੋਗੀ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਕੁੱਲ 23 ਕੇਸ ਦਰਜ ਕੀਤੇ ਹਨ, ਪਰ ਜਿਨ੍ਹਾਂ ਲੋਕਾਂ ‘ਤੇ ਕਾਰਵਾਈ ਦੀ ਮੰਗ ਕੀਤੀ ਸੀ, ਉਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋਈ। ਮੀਡੀਆ ਨੂੰ 24 ਜੂਨ 2021 ਦੀ ਚਿੱਠੀ ਦਿਖਾਉਂਦੇ ਹੋਏ ਸੰਸਦ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਇਸ ਪੱਤਰ ਵਿੱਚ ਸਿਟੀ ਮੇਅਰ ਤੋਂ ਇਲਾਵਾ ਸੁਲਤਾਨ ਅੰਸਾਰੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਲਿਆ ਗਿਆ ਸੀ। ਨਗਰ ਕੋਤਵਾਲ ਨੂੰ ਐਫਆਈਆਰ ਦਰਜ ਕਰਵਾਉਣ ਲਈ ਕਈ ਮੁਲਜ਼ਮਾਂ ਦੇ ਨਾਂ ਦਿੱਤੇ ਗਏ ਸਨ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਇਹ ਲੋਕ ਜ਼ਮੀਨ ਦਾ ਘਪਲਾ ਕਰ ਰਹੇ ਹਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All