ਮਹਾਂਮਾਰੀ ਕਾਰਨ ਕਾਰਕੁਨਾਂ ਨੂੰ ਭੀੜ ਨਾ ਕਰਨ ਦੀ ਹਦਾਇਤ
ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਜੂਨ
ਦਿੱਲੀ ਭਾਜਪਾ ਪ੍ਰਧਾਨ ਵਜੋਂ ਆਦੇਸ਼ ਕੁਮਾਰ ਗੁਪਤਾ ਨੇ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਤੇ ਮਨੋਜ ਤਿਵਾੜੀ ਸਮੇਤ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਵਿੱਚ ਅਹੁਦਾ ਸੰਭਾਲਿਆ। ਭਾਜਪਾ ਨੇ ਮੰਗਲਵਾਰ ਨੂੰ ਮੌਜੂਦਾ ਕੌਂਸਲਰ ਅਤੇ ਉੱਤਰੀ ਦਿੱਲੀ ਦੇ ਸਾਬਕਾ ਮੇਅਰ ਸ੍ਰੀ ਗੁਪਤਾ ਨੂੰ ਦਿੱਲੀ ਇਕਾਈ ਦਾ ਮੁਖੀ ਨਿਯੁਕਤ ਕੀਤਾ ਸੀ। ਸ੍ਰੀ ਗੁਪਤਾ ਨੇ ਇਸ ਮੌਕੇ ਕਿਹਾ ਕਿ ਮੇਰੇ ਵਰਗੇ ਇੱਕ ਆਮ ਵਰਕਰ ਨੂੰ ਦਿੱਲੀ ਭਾਜਪਾ ਦਾ ਪ੍ਰਧਾਨ ਨਿਯੁਕਤ ਕਰਨ ਲਈ ਪਾਰਟੀ ਨੇਤਾਵਾਂ ਦਾ ਧੰਨਵਾਦੀ ਹਾਂ। ਮੈਂ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰਾਂਗਾ। ਆਪਣੀ ਪਾਰਟੀ ਇਕਾਈ ਵੱਲੋਂ ਉਨ੍ਹਾਂ ਨੇ ਕੋਵਿਡ -19 ਮਹਾਂਮਾਰੀ ਨਾਲ ਨਜਿੱਠਣ ਤੇ ਜਾਨਾਂ ਬਚਾਉਣ ਲਈ ਦਿੱਲੀ ਸਰਕਾਰ ਨੂੰ ਮਦਦ ਦੀ ਪੇਸ਼ਕਸ਼ ਵੀ ਕੀਤੀ। ਆਪਣੇ ਉਤਰਾਧਿਕਾਰੀ ਦਾ ਸਵਾਗਤ ਕਰਦਿਆਂ ਸ੍ਰੀ ਤਿਵਾੜੀ ਨੇ ਸ੍ਰੀ ਗੁਪਤਾ ਨੂੰ ਮਿਹਨਤੀ ਪਾਰਟੀ ਵਰਕਰ ਦੱਸਿਆ।