ਗੁਰੂਗ੍ਰਾਮ, 23 ਸਤੰਬਰ
ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਭਾਰੀ ਮੀਂਹ ਪਿਆ ਜਿਸ ਕਾਰਨ ਅੱਜ ਗੁਰੂਗ੍ਰਾਮ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਨਿੱਜੀ ਦਫਤਰਾਂ ਨੂੰ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਆਗਿਆ ਦੇਣ ਦੇ ਹੁਕਮ ਦਿੱਤੇ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਨੇ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਸਾਰੇ ਕਾਰਪੋਰੇਟ ਦਫਤਰਾਂ ਅਤੇ ਨਿੱਜੀ ਸੰਸਥਾਵਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਬਚਣ ਲਈ ਘਰ ਤੋਂ ਕੰਮ ਕਰਨ ਲਈ ਕਹਿਣ। ਗੁਰੂਗ੍ਰਾਮ ਵਿਚ ਮੀਂਹ ਕਾਰਨ ਇਲਾਕਿਆਂ ਵਿਚ ਪਾਣੀ ਭਰ ਗਿਆ ਜਿਸ ਕਾਰਨ ਇਥੇ ਅੱਜ ਦਾ ਦਿਨ ਸਕੂਲ ਬੰਦ ਰਹੇ।