ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਜੂਨ
ਨਵੀਂ ਦਿੱਲੀ ਮਿਉਂਸਪਲ ਕੌਂਸਲ ਦੇ ਮੈਂਬਰ ਕੁਲਜੀਤ ਚਾਹਲ ਨੇ ਤੂਫਾਨ ਵਿੱਚ ਲਗਪਗ 77 ਦਰੱਖਤ ਉਖੜ, ਟਾਹਣੀਆਂ ਟੁੱਟ ਜਾਣ ਦੇ ਕਾਰਨਾਂ ਦਾ ਅਧਿਐਨ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੇ ਹੱਲ ਲਈ ਇੱਕ ਟੀਮ ਦੇ ਗਠਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਚੇਅਰਮੈਨ ਭੁਪਿੰਦਰ ਸਿੰਘ ਭੱਲਾ ਨਾਲ ਐਨਡੀਐਮਸੀ ਖੇਤਰ ਵਿੱਚ ਹੋਏ ਨੁਕਸਾਨ ਦੀ ਭਰਪਾਈ ਲਈ ਕਾਰਜ ਯੋਜਨਾ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਐਨਡੀਐਮਸੀ ਮੁਖੀ ਨੂੰ ਪ੍ਰਭਾਵਿਤ ਖੇਤਰਾਂ ਵਿੱਚ 10 ਰੁੱਖ ਲਗਾ ਕੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਭਵਿੱਖ ਵਿੱਚ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪ੍ਰਬੰਧਾਂ ਨੂੰ ਤੇਜ਼ ਕਰਨ ਲਈ ਇੱਕ ਤਾਲਮੇਲ ਗਰੁੱਪ ਬਣਾਉਣ। ਚਾਹਲ ਨੇ ਇਸ ਸਬੰਧੀ ਚੇਅਰਮੈਨ ਨੂੰ ਵੀ ਪੱਤਰ ਲਿਖਿਆ ਹੈ।