Air India cancels New York, Newark flights ਏਅਰ ਇੰਡੀਆ ਵੱਲੋਂ ਨਿਊਯਾਰਕ ਤੇ ਨੇਵਾਰਕ ਦੀਆਂ ਉਡਾਣਾਂ ਰੱਦ
ਮੌਸਮ ਦੀ ਖਰਾਬੀ ਦੇ ਮੱਦੇਨਜ਼ਰ ਉਡਾਣਾਂ ਰੱਦ ਕੀਤੀਆਂ
Advertisement
ਏਅਰ ਇੰਡੀਆ ਨੇ ਅਮਰੀਕਾ ਦੇ ਨਿਊਯਾਰਕ ਅਤੇ ਨੇਵਾਰਕ ਲਈ 25 ਤੇ 26 ਜਨਵਰੀ ਦੀਆਂ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਹ ਉਡਾਣਾਂ ਖਰਾਬ ਮੌਸਮ ਤੇ ਬਰਫਬਾਰੀ ਦੇ ਮੱਦੇਨਜ਼ਰ ਰੱਦ ਕੀਤੀਆਂ ਗਈਆਂ ਹਨ। ਏਅਰ ਇੰਡੀਆਂ ਦੀਆਂ ਦਿੱਲੀ ਅਤੇ ਮੁੰਬਈ ਤੋਂ ਨਿਊਯਾਰਕ ਤੇ ਨੇਵਾਰਕ ਲਈ ਰੋਜ਼ਾਨਾ ਉਡਾਣਾਂ ਚਲਦੀਆਂ ਹਨ।
ਏਅਰਲਾਈਨ ਨੇ ਇਸ ਸਬੰਧੀ ਐਕਸ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਇਸ ਤੋਂ ਇਲਾਵਾ ਅਮਰੀਕਾ ਦੀਆਂ ਏਅਰਲਾਈਨਾਂ ਤੇ ਹੋਰ ਦੇਸ਼ਾਂ ਤੋਂ ਚਲਦੀਆਂ ਏਅਰਲਾਈਨਾਂ ਨੇ ਵੀ ਯਾਤਰੀਆਂ ਨੂੰ ਜਾਣਕਾਰੀ ਦਿੱਤੀ ਹੈ ਕਿ ਅਮਰੀਕਾ ਵਿਚ ਇਨ੍ਹਾਂ ਥਾਵਾਂ ’ਤੇ ਮੌਸਮ ਖਰਾਬ ਹੋਣ ਕਾਰਨ ਉਡਾਣਾਂ ਦੇ ਸਮੇਂ ਵਿਚ ਬਦਲਾਅ ਕੀਤਾ ਜਾ ਸਕਦਾ ਹੈ।
Advertisement
Advertisement
Advertisement
×

