DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯਾਤਰੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿੱਚ ਏਅਰ ਇੰਡੀਆ ਐਕਸਪ੍ਰੈਸ ਦਾ ਪਾਇਲਟ ਗ੍ਰਿਫ਼ਤਾਰ

ਦਿੱਲੀ ਪੁਲੀਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ 'ਤੇ ਇੱਕ ਸਵਾਰੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਆਫ਼-ਡਿਊਟੀ ਪਾਇਲਟ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਕੈਪਟਨ ਵੀਰੇਂਦਰ ਸੇਜਵਾਲ ਇਸ ਤੋਂ ਪਹਿਲਾਂ ਜਾਂਚ...

  • fb
  • twitter
  • whatsapp
  • whatsapp
Advertisement

ਦਿੱਲੀ ਪੁਲੀਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ 'ਤੇ ਇੱਕ ਸਵਾਰੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਆਫ਼-ਡਿਊਟੀ ਪਾਇਲਟ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਕੈਪਟਨ ਵੀਰੇਂਦਰ ਸੇਜਵਾਲ ਇਸ ਤੋਂ ਪਹਿਲਾਂ ਜਾਂਚ ਵਿੱਚ ਸ਼ਾਮਲ ਹੋਏ ਸਨ ਅਤੇ ਜਾਂਚ ਅਧਿਕਾਰੀ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ।

ਜਾਂਚ ਦੌਰਾਨ ਕੇਸ ਦਰਜ ਕਰਨ ਤੋਂ ਬਾਅਦ ਸਬੰਧਤ ਸੀਸੀਟੀਵੀ ਫੁਟੇਜ ਇਕੱਠੀ ਕੀਤੀ ਗਈ ਅਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ, ਜਿਸ ਤੋਂ ਬਾਅਦ ਪੁੱਛਗਿੱਛ ਲਈ ਬੁਲਾਏ ਗਏ ਮੁਲਜ਼ਮ ਪਾਇਲਟ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੇਜਵਾਲ ਵਿਰੁੱਧ 19 ਦਸੰਬਰ ਨੂੰ ਟਰਮੀਨਲ 1 ਦੇ ਸੁਰੱਖਿਆ ਚੈੱਕਪੁਆਇੰਟ ਨੇੜੇ ਹੋਈ ਹਿੰਸਾ ਦੇ ਸਬੰਧ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 115 (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 126 (ਗਲਤ ਤਰੀਕੇ ਨਾਲ ਰੋਕਣਾ) ਅਤੇ 351 (ਅਪਰਾਧਿਕ ਧਮਕੀ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Advertisement

ਇਸ ਤੋਂ ਪਹਿਲਾਂ ਦੀਵਾਨ ਨੇ ਦੋਸ਼ ਲਾਇਆ ਸੀ ਕਿ 19 ਦਸੰਬਰ ਨੂੰ ਹਵਾਈ ਅੱਡੇ ਦੇ ਟਰਮੀਨਲ-1 ’ਤੇ ਸੁਰੱਖਿਆ ਖੇਤਰ ਦੇ ਕੋਲ ਏਅਰ ਇੰਡੀਆ ਐਕਸਪ੍ਰੈਸ ਦੇ ਕੈਪਟਨ ਵੀਰੇਂਦਰ ਸੇਜਵਾਲ ਨੇ ਉਨ੍ਹਾਂ ’ਤੇ ਸਰੀਰਕ ਹਮਲਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਹਮਲੇ ਕਾਰਨ ਉਨ੍ਹਾਂ ਦਾ ਖੂਨ ਵਗਣ ਲੱਗ ਪਿਆ ਅਤੇ ਉਨ੍ਹਾਂ ਦੀ ਸੱਤ ਸਾਲਾ ਬੇਟੀ, ਜਿਸ ਨੇ ਇਹ ਸਾਰੀ ਘਟਨਾ ਆਪਣੀ ਅੱਖੀਂ ਵੇਖੀ, ਸਦਮੇ ਵਿੱਚ ਹੈ।

Advertisement

ਦੀਵਾਨ ਅਨੁਸਾਰ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਉਨ੍ਹਾਂ ਨੇ ਸੁਰੱਖਿਆ ਚੈੱਕ-ਪੋਸਟ ’ਤੇ ਕਥਿਤ ਤੌਰ ’ਤੇ ਕਤਾਰ ਤੋੜਨ ਵਾਲੇ ਕੁਝ ਕਰਮਚਾਰੀਆਂ ’ਤੇ ਇਤਰਾਜ਼ ਜਤਾਇਆ। ਉਨ੍ਹਾਂ ਦੋਸ਼ ਲਾਇਆ ਕਿ ਸਰੀਰਕ ਹਮਲੇ ਤੋਂ ਪਹਿਲਾਂ ਪਾਇਲਟ ਨੇ ਉਨ੍ਹਾਂ ਨੂੰ ਗਾਲ੍ਹਾਂ ਵੀ ਕੱਢੀਆਂ ਸਨ।

Advertisement
×