DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Air India ਦੇ ਪਾਇਲਟ ਦੀ ਬਾਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ

Delhi-Bali flight incident: ਦਿੱਲੀ ਤੋਂ ਬਾਲੀ ਦੀ ਉਡਾਣ ਲੈ ਕੇ ਗਏ 40 ਸਾਲਾ ਪਾਇਲਟ ਨੇ ਹੋਟਲ ਵਿੱਚ ਦਮ ਤੋੜਿਆ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Air India Delhi-Bali flight incident: ਏਅਰ ਇੰਡੀਆ ਦੇ ਇੱਕ ਪਾਇਲਟ ਦੀ ਇੰਡੋਨੇਸ਼ੀਆ ਦੇ ਬਾਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਪਾਇਲਟ ਫਸਟ ਅਫਸਰ ਵਜੋਂ ਤਾਇਨਾਤ ਸੀ ਅਤੇ ਉਸ ਦੀ ਉਮਰ ਲਗਪਗ 40 ਸਾਲ ਸੀ। ਏਅਰਲਾਈਨ ਦੇ ਅਧਿਕਾਰੀਆਂ ਮੁਤਾਬਕ ਉਸ ਨੇ ਮੰਗਲਵਾਰ ਨੂੰ ਦਿੱਲੀ ਤੋਂ ਬਾਲੀ ਲਈ ਉਡਾਣ ਭਰੀ ਸੀ ਅਤੇ ਬੁੱਧਵਾਰ ਨੂੰ ਉਹ ਆਪਣੇ ਆਰਾਮ ਦੇ ਸਮੇਂ ਦੌਰਾਨ ਹੋਟਲ ਵਿੱਚ ਰੁਕਿਆ ਹੋਇਆ ਸੀ।

ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਹੋਟਲ ਵਿੱਚ ਰਹਿਣ ਦੌਰਾਨ ਪਾਇਲਟ ਨੇ ਬੇਚੈਨੀ ਦੀ ਸ਼ਿਕਾਇਤ ਕੀਤੀ ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਦੱਸਿਆ ਕਿ ਉਸ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਏਅਰ ਇੰਡੀਆ ਨੇ ਆਪਣੇ ਇਸ ਕਰਮਚਾਰੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Advertisement

ਜ਼ਿਕਰਯੋਗ ਹੈ ਕਿ ਇਸ ਪਾਇਲਟ ਨੇ ਕੁਝ ਮਹੀਨੇ ਪਹਿਲਾਂ ਹੀ ਆਪਣੇ ਸਾਰੇ ਮੈਡੀਕਲ ਟੈਸਟ ਕਰਵਾਏ ਸਨ ਅਤੇ ਉਸ ਨੂੰ ਪਹਿਲਾਂ ਤੋਂ ਕੋਈ ਬਿਮਾਰੀ ਨਹੀਂ ਸੀ। ਅਧਿਕਾਰੀਆਂ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਉਹ ਨਿਯਮਾਂ ਅਨੁਸਾਰ ਤੈਅ ਕੀਤੇ ਗਏ ਸਮੇਂ ਦੇ ਅੰਦਰ ਹੀ ਕੰਮ ਕਰ ਰਿਹਾ ਸੀ ਅਤੇ ਉਸ 'ਤੇ ਕੰਮ ਦਾ ਵਾਧੂ ਬੋਝ ਨਹੀਂ ਸੀ। ਫਿਲਹਾਲ ਇਸ ਮਾਮਲੇ ਬਾਰੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Advertisement

Advertisement
×