ਦਿੱਲੀ-ਐਨਸੀਆਰ ਵਿੱਚ ਮੀਂਹ ਮਗਰੋਂ ਹਵਾ ਦੀ ਗੁਣਵੱਤਾ ਵਿੱਚ ਸੁਧਾਰ : The Tribune India

ਦਿੱਲੀ-ਐਨਸੀਆਰ ਵਿੱਚ ਮੀਂਹ ਮਗਰੋਂ ਹਵਾ ਦੀ ਗੁਣਵੱਤਾ ਵਿੱਚ ਸੁਧਾਰ

ਏਕਿਊਆਈ 193 ਦਰਜ; ਤਾਪਮਾਨ 9.9 ਡਿਗਰੀ ਸੈਲਸੀਅਸ ’ਤੇ ਪੁੱਜਿਆ

ਦਿੱਲੀ-ਐਨਸੀਆਰ ਵਿੱਚ ਮੀਂਹ ਮਗਰੋਂ ਹਵਾ ਦੀ ਗੁਣਵੱਤਾ ਵਿੱਚ ਸੁਧਾਰ

ਪੱਤਰ ਪ੍ਰੇਰਕ

ਨਵੀਂ ਦਿੱਲੀ, 31 ਜਨਵਰੀ

ਕੌਮੀ ਰਾਜਧਾਨੀ ਦਿੱਲੀ ਵਿੱਚ ਕੱਲ੍ਹ ਪਏ ਮੀਂਹ ਤੋਂ ਬਾਅਦ ਅੱਜ ਸੰਘਣੀ ਧੁੰਦ ਛਾਈ ਰਹੀ ਅਤੇ ਘੱਟੋ-ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਹਵਾ ਗੁਣਵੱਤਾ ਸੂਚਕ ਅੰਕ ਸੁਧਰ ਕੇ ਦਰਮਿਆਨੀ ਸ਼੍ਰੇਣੀ ਵਿੱਚ ਪੁੱਜ ਗਿਆ ਹੈ। ਇਸ ਤੋਂ ਇਲਾਵਾ ਸਵੇਰੇ ਹਵਾ ਵਿੱਚ ਨਮੀ ਦੀ ਮਾਤਰਾ 100 ਫੀਸਦ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕੋਰਾ ਪੈਣ ਤੇ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਇਸ ਸਾਲ 5 ਤੋਂ 9 ਜਨਵਰੀ ਤੱਕ ਸੀਤ ਲਹਿਰ ਦੇਖਣ ਨੂੰ ਮਿਲੀ ਜੋ ਇੱਕ ਦਹਾਕੇ ਵਿੱਚ ਇਸ ਮਹੀਨੇ ਲਈ ਦੂਜੀ ਸਭ ਤੋਂ ਲੰਬੀ ਲਹਿਰ ਸੀ। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਸੰਘਣੀ ਧੁੰਦ ਦੇ ਬਾਵਜੂਦ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਸਮੁੱਚੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ। ਸਿਸਟਮ ਆਫ ਏਅਰ ਕੁਆਲਿਟੀ ਐਂਡ ਵੈਦਰ ਫੋਰਕਾਸਟਿੰਗ ਐਂਡ ਰਿਸਰਚ ਅਨੁਸਾਰ ਦਿੱਲੀ ਵਿੱਚ ਮੰਗਲਵਾਰ ਸਵੇਰ ਤੱਕ ਹਵਾ ਗੁਣਵੱਤਾ ਸੂਚਕਅੰਕ 193 ਦਰਜ ਕੀਤਾ, ਜੋ ਕਿ ਦਰਮਿਆਨੀ ਸ਼੍ਰੇਣੀ ਵਿੱਚ ਆਉਂਦਾ ਹੈ। ਮੰਗਲਵਾਰ ਦੀ ਸਵੇਰ ਨੂੰ ਧੁੰਦ ਦੇ ਹਾਲਾਤਾਂ ਦੇ ਵਿਚਕਾਰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਯਾਤਰੀਆਂ ਲਈ ਇੱਕ ਅਧਿਕਾਰਤ ਸਲਾਹ ਵਿੱਚ ਕਿਹਾ ਕਿ ਦਿੱਲੀ ਹਵਾਈ ਅੱਡੇ ‘ਤੇ ਘੱਟ ਵਿਜ਼ੀਬਿਲਟੀ ਪ੍ਰਕਿਰਿਆ ਚੱਲ ਰਹੀ ਹਨ। ਯਾਤਰੀਆਂ ਨੂੰ ਅਪਡੇਟ ਕੀਤੀ ਉਡਾਣ ਦੀ ਜਾਣਕਾਰੀ ਲਈ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All