DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ’ਚ ਸੁਧਾਰ

ਕੌਮੀ ਰਾਜਧਾਨੀ ਵਿੱਚ ਮੀਂਹ ਤੋਂ ਬਾਅਦ ਅੱਜ ਹਵਾ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਹੋ ਗਿਆ ਹੈ ਅਤੇ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਲਗਪਗ 0.9 ਡਿਗਰੀ ਸੈਲਸੀਅਸ ਘੱਟ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਸਵੇਰੇ...

  • fb
  • twitter
  • whatsapp
  • whatsapp
Advertisement

ਕੌਮੀ ਰਾਜਧਾਨੀ ਵਿੱਚ ਮੀਂਹ ਤੋਂ ਬਾਅਦ ਅੱਜ ਹਵਾ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਹੋ ਗਿਆ ਹੈ ਅਤੇ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਲਗਪਗ 0.9 ਡਿਗਰੀ ਸੈਲਸੀਅਸ ਘੱਟ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਸਵੇਰੇ 9 ਵਜੇ ਦਿੱਲੀ ਦੀ ਹਵਾ ਅੱਗੇ ਨਾਲੋਂ ਕਾਫ਼ੀ ਸਾਫ਼ ਰਹੀ ਤੇ ਏਅਰ ਕੁਆਲਿਟੀ ਇੰਡੈਕਸ ‘ਦਰਮਿਆਨੀ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਸ਼ਨਿਚਰਵਾਰ ਨੂੰ ਸਾਢੇ ਤਿੰਨ ਮਹੀਨਿਆਂ ਵਿੱਚ ਪਹਿਲੀ ਵਾਰ ਏ ਕਿਊ ਆਈ ‘ਦਰਮਿਆਨੀ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਸੀ ਪੀ ਸੀ ਬੀ ਦੇ ਅਨੁਸਾਰ ਜ਼ੀਰੋ ਅਤੇ 50 ਦੇ ਵਿਚਕਾਰ ਏ ਕਿਊ ਆਈ ਨੂੰ ਚੰਗਾ, 51 ਅਤੇ 100 ਤਸੱਲੀਬਖ਼ਸ਼, 101 ਅਤੇ 200 ਮੱਧਮ, 201 ਅਤੇ 300 ਮਾੜਾ, 301 ਅਤੇ 400 ਬਹੁਤ ਮਾੜਾ ਅਤੇ 401 ਅਤੇ 500 ਵਿਚਕਾਰ ਗੰਭੀਰ ਮੰਨਿਆ ਜਾਂਦਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਰਾਤ ​​ਦਾ ਤਾਪਮਾਨ ਸੀਜ਼ਨ ਦੇ ਔਸਤ ਤਾਪਮਾਨ ਤੋਂ ਘੱਟ ਰਿਹਾ। ਵੱਖ-ਵੱਖ ਮੌਸਮ ਸਟੇਸ਼ਨਾਂ ਵਿੱਚੋਂ ਸਫਦਰਜੰਗ ’ਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ, ਪਾਲਮ ਵਿੱਚ 4.5 ਡਿਗਰੀ ਸੈਲਸੀਅਸ, ਲੋਧੀ ਰੋਡ ਵਿੱਚ 5.8 ਡਿਗਰੀ ਸੈਲਸੀਅਸ, ਰਿਜ ਵਿੱਚ 6.1 ਡਿਗਰੀ ਸੈਲਸੀਅਸ ਅਤੇ ਆਯਾਨਗਰ ਵਿੱਚ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈ ਐੱਮ ਡੀ ਨੇ ਕਿਹਾ ਕਿ ਸਵੇਰੇ 8.30 ਵਜੇ ਨਮੀ 90 ਫ਼ੀਸਦ ਦਰਜ ਕੀਤੀ ਗਈ। ਮੌਸਮ ਵਿਭਾਗ ਨੇ 15 ਤੋਂ 25 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਰਾਤ ਨੂੰ ਧੁੰਦ ਦੀ ਭਵਿੱਖਬਾਣੀ ਕੀਤੀ ਹੈ।

Advertisement
Advertisement
×