ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ੍ਰੇਣੀ ਵਿੱਚ ਬਰਕਰਾਰ
ਕੌਮੀ ਰਾਜਧਾਨੀ ਵਿੱਚ ਬੁੱਧਵਾਰ ਸਵੇਰੇ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਅਤੇ AQI (ਏਅਰ ਕੁਆਲਿਟੀ ਇੰਡੈਕਸ) 335 ਰਿਹਾ। ਸ਼ਹਿਰ ਪਿਛਲੇ 12 ਦਿਨਾਂ ਤੋਂ ਖਰਾਬ ਹਵਾ ਦੀ ਗੁਣਵੱਤਾ ਨਾਲ ਜੂਝ ਰਿਹਾ ਹੈ। ਦਿੱਲੀ ਲਈ ਏਅਰ ਕੁਆਲਿਟੀ ਅਰਲੀ...
Advertisement
ਕੌਮੀ ਰਾਜਧਾਨੀ ਵਿੱਚ ਬੁੱਧਵਾਰ ਸਵੇਰੇ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਅਤੇ AQI (ਏਅਰ ਕੁਆਲਿਟੀ ਇੰਡੈਕਸ) 335 ਰਿਹਾ।
ਸ਼ਹਿਰ ਪਿਛਲੇ 12 ਦਿਨਾਂ ਤੋਂ ਖਰਾਬ ਹਵਾ ਦੀ ਗੁਣਵੱਤਾ ਨਾਲ ਜੂਝ ਰਿਹਾ ਹੈ। ਦਿੱਲੀ ਲਈ ਏਅਰ ਕੁਆਲਿਟੀ ਅਰਲੀ ਵਾਰਨਿੰਗ ਸਿਸਟਮ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਲਈ ਹਵਾ ਦੀ ਗੁਣਵੱਤਾ ‘ਗੰਭੀਰ’ ਤੋਂ ‘ਬਹੁਤ ਖਰਾਬ’ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
Advertisement
ਮੌਸਮ ਵਿਭਾਗ ਵੱਲੋਂ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦੇ ਔਸਤ ਤੋਂ 3.3 ਡਿਗਰੀ ਘੱਟ ਹੈ ਅਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਆਈਐੱਮਡੀ (IMD) ਨੇ ਦੱਸਿਆ ਕਿ ਸਵੇਰੇ 8.30 ਵਜੇ ਸੰਪੇਖਕ ਨਮੀ 100 ਪ੍ਰਤੀਸ਼ਤ ਸੀ।
Advertisement
