ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ’ਚ ਹਵਾ ਗੁਣਵੱਤਾ ਸੂਚਕ ਅੰਕ ‘ਬੇਹੱਦ ਖ਼ਰਾਬ’ ਸ਼੍ਰੇਣੀ ਵਿੱਚ ਬਰਕਰਾਰ

ਲੋਕ ਸਾਹ ਅਤੇ ਅੱਖਾਂ ਦੀਆਂ ਬਿਮਾਰੀਆਂ ਦੇ ਸ਼ਿਕਾਰ ਹੋਣ ਲੱਗੇ
ਨਵੀਂ ਦਿੱਲੀ ਵਿੱਚ ਪ੍ਰਦੂਸ਼ਣ ਤੋਂ ਬਚਣ ਲਈ ਛਿੜਕਿਆ ਜਾ ਰਿਹਾ ਪਾਣੀ। -ਫੋਟੋ: ਏਐੱਨਆਈ
Advertisement

ਕੌਮੀ ਰਾਜਧਾਨੀ ਨਵੀਂ ਦਿੱਲੀ ਵਿੱਚ ਅੱਜ ਸਵੇਰੇ ਹਵਾ ਗੁਣਵੱਤਾ ‘ਬੇਹੱਦ ਖ਼ਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਅਤੇ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕ ਅੰਕ (ਏ ਕਿਊ ਆਈ) 335 ਦਰਜ ਕੀਤਾ ਗਿਆ। ਅਜਿਹੇ ਵਿੱਚ ਲੋਕਾਂ ਨੂੰ ਸਾਹ ਅਤੇ ਅੱਖਾਂ ਦੀਆਂ ਬਿਮਾਰੀਆਂ ਨਾਲ ਜੂਝਣਾ ਪੈ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ ਪੀ ਸੀ ਬੀ) ਦੇ ਸਮੀਰ ਐਪ ਦੇ ਅੰਕੜਿਆਂ ਅਨੁਸਾਰ ਰਾਜਧਾਨੀ ਦੇ 36 ਨਿਗਰਾਨ ਕੇਂਦਰਾਂ ’ਚ ਹਵਾ ਗੁਣਵੱਤਾ ਬੇਹੱਦ ਖ਼ਰਾਬ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਇਨ੍ਹਾਂ ਕੇਂਦਰਾਂ ਵਿੱਚੋਂ ਮੁੰਡਕਾ ਵਿੱਚ ਹਵਾ ਗੁਣਵੱਤਾ ਸਭ ਤੋਂ ਵੱਧ ਖ਼ਰਾਬ ਸੀ ਜਿਥੇ ਏ ਕਿਊ ਆਈ 387 ਦਰਜ ਕੀਤਾ ਗਿਆ।

ਸੀ ਪੀ ਸੀ ਬੀ ਦੇ ਅੰਕੜਿਆਂ ਅਨੁਸਾਰ 0 ਤੋਂ 50 ਦੇ ਵਿਚਕਾਰ ਹਵਾ ਗੁਣਵੱਤਾ ਸੂਚਕ ਅੰਕ ‘ਚੰਗੀ ਸ਼੍ਰੇਣੀ’, 51 ਤੋਂ 100 ਦੇ ਵਿਚਕਾਰ ‘ਤਸੱਲੀਬਖ਼ਸ਼’, 101 ਤੋਂ 200 ਦੇ ਵਿਚਕਾਰ ‘ਮੱਧਮ’, 201 ਤੋਂ 300 ਦੇ ਵਿਚਕਾਰ ‘ਖ਼ਰਾਬ’, 301 ਤੋਂ 400 ਦੇ ਵਿਚਕਾਰ ‘ਬਹੁਤ ਖ਼ਰਾਬ’, ਅਤੇ 401 ਤੋਂ 500 ਦੇ ਵਿਚਕਾਰ ਏ ਕਿਊ ਆਈ ‘ਗੰਭੀਰ’ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ। ਇਸ ਹਫ਼ਤੇ ਦਿੱਲੀ ਦੀ ਹਵਾ ਗੁਣਵੱਤਾ ਵਿੱਚ ਕਾਫੀ ਉਤਾਅ-ਚੜ੍ਹਾਅ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਐਤਵਾਰ ਨੂੰ ਏ ਕਿਊ ਆਈ 279 ਦਰਜ ਕੀਤਾ ਗਿਆ ਅਤੇ ਸੋਮਵਾਰ ਨੂੰ ਏ ਕਿਊ ਆਈ 304 ਰਿਹਾ। ਮੰਗਲਵਾਰ ਨੂੰ ਏ ਕਿਊ ਆਈ ਵੱਧ ਕੇ 373 ’ਤੇ ਪਹੁੰਚ ਗਿਆ ਅਤੇ ਬੁੱਧਵਾਰ ਨੂੰ ਇਹ 342 ਦਰਜ ਕੀਤਾ ਗਿਆ। ਰਾਜਧਾਨੀ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹਵਾ ਗੁਣਵੱਤਾ ਸੂਚਕ ਅੰਕ ਕ੍ਰਮਵਾਰ 304 ਅਤੇ 327 ਰਿਹਾ ਜੋ ‘ਬੇਹੱਦ ਖ਼ਰਾਬ’ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ। ਦੂਜੇ ਪਾਸੇ ਰਾਜਧਾਨੀ ਵਿੱਚ ਠੰਢ ਨੇ ਵੀ ਜ਼ੋਰ ਫੜ ਲਿਆ ਹੈ। ਇਥੇ ਘੱਟੋ ਘੱਟ ਤਾਪਮਾਨ 2.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਗਿਆਨ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

Advertisement

ਪ੍ਰਦੂਸ਼ਣ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ: ਰੇਖਾ ਗੁਪਤਾ

ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਵਧਣ ’ਤੇ ਵਿਰੋਧੀ ਧਿਰਾਂ ਅਤੇ ਦਿੱਲੀ ਵਾਸੀਆਂ ਵੱਲੋਂ ਸੂਬਾ ਸਰਕਾਰ ਨੂੰ ਨਿਸ਼ਾਨਾ ਬਣਾਏ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਾਅਵਾ ਕੀਤਾ ਕਿ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਕੋਸ਼ਿਸ਼ਾਂ ਜਾਰੀ ਹਨ। ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਕਦਮ ਉਠਾ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਦਿੱਲੀ ਵਿੱਚ ਪ੍ਰਦੂਸ਼ਣ ਵਿਰੁੱਧ ਲੜਾਈ ਮਿਸ਼ਨ ਮੋਡ ਵਿੱਚ ਜਾਰੀ ਹੈ। ਉਨ੍ਹਾਂ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਪੁਰਾਣੀ ਸਮੱਸਿਆ ਹੈ ਅਤੇ ਇਸ ਨੂੰ ‘ਜਾਦੂ ਦੀ ਛੜੀ’ ਨਾਲ ਠੀਕ ਨਹੀਂ ਕੀਤਾ ਜਾ ਸਕਦਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੇਖਾ ਗੁਪਤਾ ਨੇ ਕਿਹਾ ਕਿ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਲਈ ਬਿਜਲੀ ਦੇ ਖੰਭਿਆਂ ’ਤੇ ਡਿਵਾਈਸ ਲਗਾਉਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਖ਼ਿਲਾਫ਼ ਲੜਾਈ ਮਿਸ਼ਨ ਮੋਡ ਵਿੱਚ ਜਾਰੀ ਹੈ। ਧੂੰਆਂ, ਧੂੜ, ਵਾਹਨਾਂ ਦਾ ਧੂੰਆਂ, ਖੁੱਲ੍ਹੇ ਵਿੱਚ ਕੂੜਾ ਅਤੇ ਲੱਕੜ ਬਾਲ਼ਣ ਕਾਰਨ ਦਿੱਲੀ ਵਿੱਚ ਹਵਾ ਵਿੱਚ ਪ੍ਰਦੂਸ਼ਣ ਦੀ ਇੱਕ ਪਰਤ ਬਣਾਉਂਦੇ ਹਨ। ਦਿੱਲੀ ਸਰਕਾਰ ਪ੍ਰਦੂਸ਼ਣ ਰੋਕਣ ਲਈ ਉਸ ਚੀਜ਼ ’ਤੇ ਕੰਮ ਕਰ ਰਹੀ ਹੈ, ਜੋ ਪ੍ਰਦੂਸ਼ਣ ਵਧਾਉਂਦੀ ਹੈ। ਐਕਸ ’ਤੇ ਇੱਕ ਪੋਸਟ ਵਿੱਚ ਦਿੱਲੀ ਦੀ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਰਿੰਗ ਰੋਡ ਨੂੰ ਧੋਣ ਲਈ ਸੈਂਕੜੇ ਸਪ੍ਰਿੰਕਲਰ ਵਰਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੜਕੀ ਸਫ਼ਾਈ ਨਿਯਮਤ ਅੰਤਰਾਲਾਂ ’ਤੇ ਹੋ ਰਹੀ ਹੈ, ਇਸ ਤਰ੍ਹਾਂ ਧੂੜ ਅਤੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਦਿੱਲੀ ਵਿੱਚ ਪਹਿਲੀ ਵਾਰ, ਸੈਂਕੜੇ ਸਪ੍ਰਿੰਕਲਰ ਵਾਹਨ ਰਾਜਧਾਨੀ ਦੇ ਰਿੰਗ ਰੋਡ ਨੂੰ ਧੋ ਰਹੇ ਹਨ। ਸਾਡਾ ਮਿਸ਼ਨ ਸਾਰਿਆਂ ਲਈ ਇੱਕ ਹੈ। ਪ੍ਰਦੂਸ਼ਣ ਕੰਟਰੋਲ। ਸਾਡੀ ਸਰਕਾਰ ਪ੍ਰਦੂਸ਼ਣ ਵਿਰੁੱਧ ਫੈਸਲਾਕੁੰਨ ਜੰਗ ਛੇੜਨ ਲਈ ਹਰ ਪੱਧਰ ’ਤੇ ਪੂਰੀ ਤਰ੍ਹਾਂ ਸੁਚੇਤ ਅਤੇ ਵਚਨਬੱਧ ਹੈ। ਰਿੰਗ ਰੋਡ ’ਤੇ ਇਨ੍ਹਾਂ ਸਪ੍ਰਿੰਕਲਰ ਵਾਹਨਾਂ ਰਾਹੀਂ, ਨਿਯਮਤ ਅੰਤਰਾਲਾਂ ’ਤੇ ਸੜਕਾਂ ਦੀ ਸਫਾਈ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਸੜਕਾਂ ਦੀ ਸਫ਼ਾਈ ਮੁਹਿੰਮ ’ਚ ਹਿੱਸਾ ਲਿਆ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਿਵਲ ਲਾਈਨਜ਼ ਵਿੱਚ ਸਥਿਤ ਖੈਬਰ ਪਾਸ ਸਕੁਏਅਰ ’ਤੇ ਲੋਕ ਨਿਰਮਾਣ ਵਿਭਾਗ ਵੱਲੋਂ ਚਲਾਈ ਸੜਕ ਦੀ ਸਫਾਈ ਅਤੇ ਸੜਕ ਧੋਣ ਦੀ ਮੁਹਿੰਮ ਵਿੱਚ ਹਿੱਸਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਰਵਿੰਦਰ ਇੰਦਰਰਾਜ ਸਿੰਘ ਅਤੇ ਵਿਧਾਇਕ ਸੂਰਿਆ ਪ੍ਰਕਾਸ਼ ਖੱਤਰੀ ਮੌਜੂਦ ਸਨ। ਮੁੱਖ ਮੰਤਰੀ ਸ੍ਰੀਮਤੀ ਗੁਪਤਾ ਨੇ ‘ਐਕਸ’ ਉੱਤੇ ਕਿਹਾ, ‘‘ਅੱਜ, ਮੈਂ ਸਿਵਲ ਲਾਈਨਜ਼ ਵਿੱਚ ਸਥਿਤ ਖੈਬਰ ਪਾਸ ਸਕੁਏਅਰ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਏ ਵਿਆਪਕ ਸੜਕ ਸਫ਼ਾਈ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਇਹ ਦਿੱਲੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਧੂੜ ਨਿਯੰਤਰਣ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ

Advertisement
Show comments