ਆਈਸਾ ਵੱਲੋਂ ਕਿਸਾਨੀ ਲਹਿਰ ਦੇ ਹੱਕ ਵਿੱਚ ਮਾਰਚ

ਆਈਸਾ ਵੱਲੋਂ ਕਿਸਾਨੀ ਲਹਿਰ ਦੇ ਹੱਕ ਵਿੱਚ ਮਾਰਚ

ਨਰੇਲਾ ਖੇਤਰ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਪਰਚੇ ਵੰਡਦੇ ਹੋਏ ਵਿਦਿਆਰਥੀ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 1 ਮਾਰਚ

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਈਆਈਐੱਸਏ) ਨੇ ਇਤਿਹਾਸਕ ਕਿਸਾਨੀ ਲਹਿਰ ਦੇ ਸਮਰਥਨ ਵਿਚ ਨਰੇਲਾ ਦੇ ਪੈਨ ਗਾਰਡਨ, ਸਵਤੰਤਰ ਨਗਰ ਤੇ ਅਨਾਜ ਮੰਡੀ ਦੇ ਆਸ ਪਾਸ ਮਾਰਚ ਕੀਤਾ। ਆਈਆਈਐੱਸਏ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਦਿੱਲੀ ਭਰ ਵਿੱਚ ਵੱਖ ਵੱਖ ਥਾਵਾਂ ’ਤੇ ਰੈਲੀਆਂ ਕਰਨ ਵਿੱਚ ਹਿੱਸਾ ਲੈਣ ਲਈ ਨਰੇਲਾ ਦੇ ਵਾਸੀਆਂ ਨੇ ਦਸਤਖ਼ਤ ਵੀ ਕੀਤੇ। ਪਿਛਲੇ ਕਈ ਮਹੀਨਿਆਂ ਤੋਂ, ਦੇਸ਼ ਦੇ ਕਿਸਾਨ ਦਿੱਲੀ ਦੀਆਂ ਵੱਖ-ਵੱਖ ਹੱਦਾਂ ’ਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਨਿੱਜੀਕਰਨ ਅਤੇ ਕਾਰਪੋਰੇਟ ਲੁੱਟਾਂ ਖ਼ਿਲਾਫ ਅਵਾਜ਼ ਬੁਲੰਦ ਕਰ ਰਹੇ ਹਨ। ਇਸ ਮੌਕੇ ਵਿਦਿਆਰਥੀਆਂ ਨੇ ਸੜਕਾਂ ’ਤੇ ਪਰਚੇ ਵੰਡੇ ਅਤੇ ਲੋਕਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਅਤੇ ਕਿਸਾਨਾਂ ਦੇ ਸੰਘਰਸ਼ ਬਾਰੇ ਵੀ ਦੱਸਿਆ। ਸ਼ੁਰੂ ਤੋਂ ਹੀ ਆਈਆਈਐੱਸਏ ਸਿੰਘੂ, ਟਿਕਰੀ ਅਤੇ ਗਾਜੀਪੁਰ ਹੱਦਾਂ ’ਤੇ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਅਤੇ ਮੈਡੀਕਲ ਕੈਂਪ ਰਾਹੀਂ ਕਿਸਾਨਾਂ ਦੇ ਸਮਰਥਨ ਵਿਚ ਸਹਾਇਤਾ ਕਰ ਰਿਹਾ ਹੈ। ਕਾਰਕੁਨਾਂ ਨੇ ਕਿਹਾ ਕਿ ਪੁਲੀਸ ਦਾ ਦਬਾਅ ਕੰਮ ਨਹੀਂ ਕਰੇਗਾ ਤੇ ਦੇਰ ਸਵੇਰ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All