ਅਕਾਲੀ ਦਲ ਨੇ ਪੁਲੀਸ ਬਲ ਦੀ ਵਰਤੋਂ ਕਰਨ ਦੀ ਸਾਜ਼ਿਸ਼ ਘੜੀ: ਸਰਨਾ

ਦਿੱਲੀ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਦੌਰਾਨ ਹੋਈ ਧਾਂਦਲੀ ਨੂੰ ਅਦਾਲਤ ’ਚ ਚੁਣੌਤੀ ਦੇਣ ਦਾ ਐਲਾਨ

ਅਕਾਲੀ ਦਲ ਨੇ ਪੁਲੀਸ ਬਲ ਦੀ ਵਰਤੋਂ ਕਰਨ ਦੀ ਸਾਜ਼ਿਸ਼ ਘੜੀ: ਸਰਨਾ

ਪੱਤਰ ਪ੍ਰੇਰਕ

ਨਵੀਂ ਦਿੱਲੀ, 23 ਜਨਵਰੀ

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਇੱਥੇ ਕਿਹਾ ਕਿ ਜੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਂਦੀ ਤਾਂ ਦਿੱਲੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਹਾਰ ਦਾ ਸਾਹਮਣਾ ਕਰਨਾ ਸੀ ਪਰ ਉਨ੍ਹਾਂ ਨੇ ਦਿੱਲੀ ਦੇ ਗੁਰਦੁਆਰਾ ਪ੍ਰਸ਼ਾਸਨ ਨੂੰ ਜਿਤਾਉਣ ਲਈ ਪੁਲੀਸ ਬਲ ਦੀ ਵਰਤੋਂ ਕਰਨ ਦੀ ਸਾਜ਼ਿਸ਼ ਰਚੀ। ਸਰਨਾ ਨੇ ਕਿਹਾ ਕਿ ਇਸ ਵੱਡੀ ਚੋਣ ਧਾਂਦਲੀ ਅਤੇ ਬੇਅਦਬੀ ਨੂੰ ਅਦਾਲਤ ਤੇ ਸੰਗਤ ਦੀ ਕਚਹਿਰੀ ਵਿਚ ਚੁਣੌਤੀ ਦਿੱਤੀ ਜਾਵੇਗੀ। ਉਨ੍ਹਾਂ ਦੀਆਂ ਕਾਨੂੰਨੀ ਟੀਮਾਂ ਪਹਿਲਾਂ ਹੀ ਕੰਮ ’ਤੇ ਹਨ। ਪੰਜਾਬ ਅਤੇ ਦਿੱਲੀ ਦੇ ਹਰ ਗਲੀ ਵਿੱਚ ਬਾਦਲਾਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਸਰਨਾ ਨੇ ਕਿਹਾ ਕਿ ਇਸ ਤੋਂ ਵੀ ਮਾੜੀ ਗੱਲ ਇਹ ਹੈ ਕਿ ਇਸ ਸਾਜ਼ਿਸ਼ ਨੂੰ ਕਿਸੇ ਹੋਰ ਨੇ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹੀ ਅੰਜਾਮ ਦਿੱਤਾ ਸੀ, ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਮੌਜੂਦਗੀ ਵਿੱਚ ਗੁਰਦੁਆਰਾ ਹਾਲ ਵਿਚ ਪੁਲੀਸ ਬੁਲਾਉਣ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਪੁਲੀਸ ਨੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਗੁਰਦੁਆਰਾ ਹਾਲ ਤੋਂ ਬਾਹਰ ਕਰ ਦਿੱਤਾ ਤਾਂ ਜੋ ਧਾਮੀ ਤੇ ਕੁਝ ਹੋਰ ਬਾਦਲ ‘ਵਫ਼ਾਦਾਰਾਂ’ ਨੂੰ ਦਿੱਲੀ ਕਮੇਟੀ ਵਿੱਚ ਧਾਂਦਲੀ ਕਰਨ ਦੀ ਇਜਾਜ਼ਤ ਦਿੱਤੀ ਜਾ ਸਕੇ।

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਨੇ ਕਿਹਾ ਕਿ ਧਾਂਦਲੀ ਉਦੋਂ ਸਾਹਮਣੇ ਆਉਣੀ ਸ਼ੁਰੂ ਹੋਈ ਜਦੋਂ ਸੁਖਬੀਰ ਸਿੰਘ ਕਾਲੜਾ ਨੇ ਜਨਤਕ ਪ੍ਰਦਰਸ਼ਨ ਕੀਤਾ, ਸਗੋਂ ਵੋਟਿੰਗ ਗੁਪਤ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿਹਾ ਕਿ ਮਨਜੀਤ ਸਿੰਘ ਜੀਕੇ ਸਮੇਤ ਉਨ੍ਹਾਂ ਸਾਰਿਆਂ ਨੇ ਇਤਰਾਜ਼ ਕੀਤਾ ਅਤੇ ਵੋਟ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ। ਹੈਰਾਨੀ ਦੀ ਗੱਲ ਹੈ ਕਿ ਸ੍ਰੀ ਧਾਮੀ ਅਤੇ ਪ੍ਰੋਟੈਮ ਚੇਅਰਮੈਨ ਗੁਰਦੇਵ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਬੇਤੁਕੀਆਂ ਦਲੀਲਾਂ ਦੇ ਕੇ ਇਸ ਉਲੰਘਣਾ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ। ਗੁਪਤ ਵੋਟ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਾਲ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜੋ ਕਿ ਬਾਦਲਾਂ ਦੇ ਹੱਕ ਵਿੱਚ ਚੋਣਾਂ ’ਚ ਧਾਂਦਲੀ ਕਰਨ ਦੀ ਵੱਡੀ ਯੋਜਨਾ ਦਾ ਸੰਕੇਤ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All