DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਮਸ਼ੇਰ ਸੰਧੂ ਸਮਰਥਕਾਂ ਸਣੇ ਅਕਾਲੀ ਦਲ ਦਿੱਲੀ ਸਟੇਟ ’ਚ ਸ਼ਾਮਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਲਗਾਤਾਰ ਮਜ਼ਬੂਤੀ ਵੱਲ ਅੱਗੇ ਵਧ ਰਿਹਾ ਹੈ। ਦਿੱਲੀ ਦੀ ਸੰਗਤ ਵੱਲੋਂ ਮਿਲ ਰਿਹਾ ਭਰਪੂਰ ਸਮਰਥਨ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ।...

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਸ਼ਮਸ਼ੇਰ ਸਿੰਘ ਸੰਧੂ ਅਤੇ ਸਾਥੀ।
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਲਗਾਤਾਰ ਮਜ਼ਬੂਤੀ ਵੱਲ ਅੱਗੇ ਵਧ ਰਿਹਾ ਹੈ। ਦਿੱਲੀ ਦੀ ਸੰਗਤ ਵੱਲੋਂ ਮਿਲ ਰਿਹਾ ਭਰਪੂਰ ਸਮਰਥਨ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ। ਹਰ ਰੋਜ਼ ਸਮਾਜ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜ ਰਹੀਆਂ ਹਨ। ਇਨ੍ਹਾਂ ਦਾ ਸਮਾਜਿਕ ਅਤੇ ਪੰਥਕ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਰਿਹਾ ਹੈ।

ਇਸੇ ਕੜੀ ਤਹਿਤ ਅੱਜ ਸ਼ਮਸ਼ੇਰ ਸਿੰਘ ਸੰਧੂ ਆਪਣੇ ਵੱਡੇ ਸਮਰਥਕਾਂ ਸਣੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋਏ। ਇਸ ਮੌਕੇ ਹਰਮੀਤ ਸਿੰਘ ਕਾਲਕਾ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸ਼ਮੂਲੀਅਤ ਪੰਥਕ ਰਾਜਨੀਤੀ ਵਿੱਚ ਇੱਕ ਨਵੇਂ ਅਤੇ ਮਜ਼ਬੂਤ ਦੌਰ ਦੀ ਸ਼ੁਰੂਆਤ ਹੈ। ਸ੍ਰੀ ਸੰਧੂ ਨੂੰ ਧੜੱਲੇਦਾਰ ਆਗੂ ਮੰਨਿਆ ਜਾਂਦਾ ਹੈ।

Advertisement

ਸ੍ਰੀ ਕਾਲਕਾ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਿਆ ਇਹ ਫ਼ੈਸਲਾ ਨਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਮਜ਼ਬੂਤੀ ਵਿੱਚ ਵਾਧਾ ਕਰੇਗਾ, ਸਗੋਂ ਸਿੱਖ ਕੌਮ ਦੀ ਏਕਤਾ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ਼ਮਸ਼ੇਰ ਸਿੰਘ ਸੰਧੂ ਦਾ ਤਜਰਬਾ, ਲੰਬੀ ਸਮਾਜਿਕ ਸੇਵਾ ਅਤੇ ਅਟੁੱਟ ਸਮਰਪਣ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀਆਂ ਨੀਤੀਆਂ ਅਤੇ ਉਦੇਸ਼ਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਦਾ ਹੀ ਕੌਮ ਦੀ ਭਲਾਈ, ਏਕਤਾ ਅਤੇ ਨਿਸ਼ਠਾ ਨਾਲ ਸੇਵਾ ਕਰਨ ਲਈ ਵਚਨਬੱਧ ਰਹੇਗਾ। ਅਜਿਹੀਆਂ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਦਲ ਦੇ ਵਿਸਥਾਰ ਅਤੇ ਪੰਥਕ ਹਿੱਤਾਂ ਦੀ ਰੱਖਿਆ ਲਈ ਨਵੇਂ ਰਸਤੇ ਖੋਲ੍ਹਦਾ ਹੈ।

Advertisement

ਨੌਜਵਾਨਾਂ ਦੀ ਸ਼ਮੂਲੀਅਤ ਨਾਲ ਦਲ ਹੋਰ ਮਜ਼ਬੂਤ ਹੋਇਆ: ਕਾਲਕਾ

ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਕੀਤੀ। ਦਲ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਲੋਕ-ਹਿਤੈਸ਼ੀ ਕਾਰਜਾਂ ਅਤੇ ਗੁਰੂ ਘਰਾਂ ਦੀ ਨਿਸ਼ਕਾਮ ਸੇਵਾ ਤੋਂ ਪ੍ਰਭਾਵਿਤ ਹੋ ਕੇ ਸੰਗਤ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ। ਵਾਰਡ ਨੰਬਰ 15 ਸਣੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਦੇ ਨੌਜਵਾਨਾਂ ਦੀ ਇਹ ਟੀਮ ਦਲ ਲਈ ਨਵੀਂ ਊਰਜਾ ਅਤੇ ਦ੍ਰਿੜ੍ਹਤਾ ਦਾ ਪ੍ਰਤੀਕ ਹੈ। ਉਨ੍ਹਾਂ ਗੁਰਦੇਵ ਸਿੰਘ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਪ੍ਰੇਰਨਾ ਨਾਲ ਇਹ ਨੌਜਵਾਨ ਦਲ ਨਾਲ ਜੁੜੇ ਹਨ। ਦਲ ਦੇ ਸੀਨੀਆਰ ਆਗੂਆਂ ਨੇ ਅਮਰਿੰਦਰ ਸਿੰਘ, ਅੰਮ੍ਰਿਤ ਸਿੰਘ, ਖੁਸ਼ਵਿੰਦਰ ਸਿੰਘ, ਗਗਨ ਸਿੰਘ, ਅਮਨ ਸਿੰਘ, ਮਨੀਕਰਨ ਸਿੰਘ, ਜਗਪ੍ਰੀਤ ਸਿੰਘ ਬਿੰਦਰਾ, ਦਿਵ ਕਰਨ ਸਿੰਘ, ਨਵਨੀਤ ਸਿੰਘ, ਰੌਣਕ ਸਿੰਘ, ਈਸ਼ਮੀਤ ਸਿੰਘ, ਅਭੀਜੀਤ ਸਿੰਘ, ਅਮਰਜੀਤ ਸਿੰਘ, ਹਮਰਾਜ ਸਿੰਘ, ਹਰਿੰਦਰ ਸਿੰਘ, ਹਰਨੂਰ ਸਿੰਘ ਅਤੇ ਈਸ਼ਰ ਸਿੰਘ ਸੇਠੀ ਦਾ ਦਲ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਦਲ ਦੇ ਸਰਪ੍ਰਸਤ ਰਵਿੰਦਰ ਸਿੰਘ ਖੁਰਾਣਾ ਤੇ ਜਨਰਲ ਸਕੱਤਰ ਸਰਦਾਰ ਸਤਪਾਲ ਸਿੰਘ ਮੰਗਾ ਵੀ ਮੌਜੂਦ ਸਨ।

Advertisement
×