ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਗਸਤ
ਯੂਥ ਅਕਾਲੀ ਦਲ ਦਿੱਲੀ ਦੇ ਆਗੂ ਅਤੇ ਵਰਕਰ ਅੱਜ ਮੇਦਾਂਤਾ ਹਸਪਤਾਲ ਗੁਰੂਗ੍ਰਾਮ ਵਿੱਚ ਬਾਬਾ ਬਚਨ ਸਿੰਘ ਕਾਰਸੇਵਾ ਵਾਲਿਆਂ ਦਾ ਹਾਲ-ਚਾਲ ਪੁੱਛਣ ਗਏ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਬਾਬਾ ਬਚਨ ਸਿੰਘ ਦੀ ਸਿਹਤ ਖਰਾਬ ਹੋਣ ਪਿੱਛੋਂ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਯੂਥ ਵਿੰਗ ਦੇ ਪ੍ਰਧਾਨ ਰਮਨਦੀਪ ਸਿੰਘ ਸੋਨੂੰ, ਸੀਨੀਅਰ ਮੀਤ ਪ੍ਰਧਾਨ ਜਸਮੀਤ ਸਿੰਘ ਪੀਤਮ ਪੁਰਾ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਸੰਤਗੜ ਨੇ ਦੱਸਿਆ ਕਿ ਅੱਜ ਯੂਥ ਅਕਾਲੀ ਦਲ ਦਿੱਲੀ ਦੇ ਆਗੂ ਅਤੇ ਵਰਕਰ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਨਿਰਦੇਸ਼ ’ਤੇ ਹਸਪਤਾਲ ਗਏ ਅਤੇ ਉੱਥੇ ਅਕਾਲ ਪੁਰਖ ਅੱਗੇ ਅਰਦਾਸ ਵੀ ਕੀਤੀ ਗਈ ਕਿ ਬਾਬਾ ਬਚਨ ਸਿੰਘ ਕਾਰ ਸੇਵਾ ਵਾਲੇ ਜਲਦੀ ਸਿਹਤਯਾਬ ਹੋ ਜਾਣ। ਇਸਦੇ ਨਾਲ ਸੰਗਤਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਉਨ੍ਹਾਂ ਦੇ ਜਲਦ ਤੰਦਰੁਸਤ ਹੋਣ ਲਈ ਅਰਦਾਸ ਹਰ ਸਿੱਖ ਕਰੇ ਕਿਉਂਕਿ ਬਾਬਾ ਬਚਨ ਸਿੰਘ ਸਿੱਖ ਕੌਮ ਦੇ ਮਾਰਗ ਦਰਸ਼ਕ ਸੰਤਾਂ ਵਿੱਚੋ ਇੱਕ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਸ. ਹਰਵਿੰਦਰ ਸਿੰਘ ਸਰਨਾ ਨੇ ਵੀ ਬਾਬਾ ਬਚਨ ਸਿੰਘ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਸ੍ਰੀ ਹਰਿੰਦਰਪਾਲ ਸਿੰਘ, ਸ੍ਰੀ ਇਕਬਾਲ ਸਿੰਘ, ਸ੍ਰੀ ਗੁਰਮੀਤ ਸਿੰਘ ਫਿਲਪਾਈਨ, ਮਨਜੀਤ ਸਿੰਘ ਮੰਡਾਵਲੀ, ਮਨਕਣ ਦੀਪ ਸਿੰਘ ਬੰਮੀ, ਹਰਮੀਤ ਸਿੰਘ ਵਡਾਲੀ, ਜਤਿੰਦਰ ਸਿੰਘ ਸੋਨੂੰ ਅਤੇ ਬਲਜੀਤ ਸਿੰਘ ਨਾਗੀ ਵੀ ਹਸਪਤਾਲ ਗਏ ਸਨ।