ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਫ਼ਰਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂਕਰੇਨ ’ਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਅਤੇ ਸਮੁੱਚੇ ਵਿਸ਼ਵ ਦੀ ਸ਼ਾਂਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਅਖੰਡ ਪਾਠ ਰਖਵਾਇਆ ਗਿਆ ਹੈ ਜਿਸ ਦਾ ਭੋਗ 2 ਮਾਰਚ ਨੂੰ ਪਾਇਆ ਜਾਵੇਗਾ। ਇਸ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਯੂਕਰੇਨ ’ਚ ਚੱਲ ਰਹੇ ਸੰਕਟ ਨੂੰ ਦੇਖਦੇ ਹੋਏ ਸਮੁੱਚੀ ਮਨੁੱਖਤਾ ਲਈ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਅਖੰਡ ਪਾਠ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖਤਾ ਲਈ ਬਹੁਤ ਹੀ ਔਖੀ ਘੜੀ ਹੈ। ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਧਰਮ ਪ੍ਰਚਾਰ ਕਮੇਟੀ ਦੇ ਕਨਵੀਨਰ ਜਸਪ੍ਰੀਤ ਸਿੰਘ ਕਰਮਸਰ ਤੇ ਸੰਗਤ ਮੌਜਦ ਸੀ।