ਦਿੱਲੀ ਦੇ ਸਾਰੇ ਸਕੂਲ 5 ਅਕਤੂਬਰ ਤੱਕ ਰਹਿਣਗੇ ਬੰਦ

9ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਵੈ-ਇੱਛਤ ਆਧਾਰ ’ਤੇ ਬੁਲਾਉਣ ਦੀ ਇਜਾਜ਼ਤ

ਦਿੱਲੀ ਦੇ ਸਾਰੇ ਸਕੂਲ 5 ਅਕਤੂਬਰ ਤੱਕ ਰਹਿਣਗੇ ਬੰਦ

ਜਿਮ ਸੰਚਾਲਕਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 18 ਸਤੰਬਰ

ਦਿੱਲੀ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਕਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਦੇ ਸਾਰੇ ਸਕੂਲ 5 ਅਕਤੂਬਰ ਤੱਕ ਬੰਦ ਰਹਿਣਗੇ।  ਸਿੱਖਿਆ ਡਾਇਰੈਕਟੋਰੇਟ (ਡੀਓਈ) ਵੱਲੋਂ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ ਤੇ ਨਿੱਜੀ ਸਕੂਲ 5 ਅਕਤੂਬਰ ਤੱਕ ਸਾਰੇ ਵਿਦਿਆਰਥੀਆਂ ਲਈ ਬੰਦ ਰਹਿਣਗੇ। 

ਹਾਲਾਂਕਿ, ਆਨਲਾਈਨ ਅਧਿਆਪਨ ਤੇ ਸਿਖਲਾਈ ਦੀਆਂ ਗਤੀਵਿਧੀਆਂ ਆਮ ਵਾਂਗ ਜਾਰੀ ਰਹਿਣਗੀਆਂ। ਸਕੂਲ ਦੇ ਪ੍ਰਿੰਸੀਪਲਾਂ ਨੂੰ ਆਨਲਾਈਨ ਜਮਾਤਾਂ  ਜਾਂ ਕਿਸੇ ਹੋਰ ਕੰਮ ਦੇ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜ ਅਨੁਸਾਰ ਸਟਾਫ ਨੂੰ ਬੁਲਾਉਣ ਦੇ ਅਧਿਕਾਰ ਹਨ। 

ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਤੇ ਸਕੂਲ 16 ਮਾਰਚ ਤੋਂ ਬੰਦ ਹਨ ਜਦੋਂ ਕੇਂਦਰ ਨੇ ਦੇਸ਼-ਵਿਆਪੀ ਬੰਦ ਦਾ ਐਲਾਨ ਕੀਤਾ ਤਾਂ ਕਿ ਕਰੋਨਾਵਾਇਰਸ ਦੇ ਪ੍ਰਸਾਰ ਨੂੰ ਰੋਕਣ ਦੇ ਉਪਆਵਾਂ ਦੇ  ਹਿੱਸੇ ਵਜੋਂ ਜਮਾਤਾਂ ਦੇਸ਼ ਭਰ ਵਿੱਚ ਬੰਦ ਕੀਤੀ ਸਨ। 25 ਮਾਰਚ ਨੂੰ, ਕੇਂਦਰ ਸਰਕਾਰ ਨੇ ਵਿਸ਼ਾਣੂ ਦੇ ਫੈਲਣ ਤੋਂ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਦਾ ਐਲਾਨ ਕੀਤਾ ਸੀ। ਜਦੋਂ ਕਿ 8 ਜੂਨ ਤੋਂ ‘ਅਨਲੌਕ’ ਦੇ ਵੱਖ ਵੱਖ ਪੜਾਵਾਂ ਵਿੱਚ ਕਈ ਪਾਬੰਦੀਆਂ ਘੱਟ ਕੀਤੀਆਂ ਗਈਆਂ ਹਨ ਵਿਦਿਅਕ ਸੰਸਥਾਵਾਂ ਬੰਦ ਰਹਿਣ ਦਾ ਸਿਲਸਿਲਾ ਜਾਰੀ ਹੈ। ‘ਅਨਲੌਕ’ ਤਹਿਤ ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲਾਂ ਨੂੰ 21 ਸਤੰਬਰ ਤੋਂ ਤੇ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਵੈ-ਇੱਛਤ ਆਧਾਰ ’ਤੇ ਬੁਲਾਉਣ ਦੀ ਆਗਿਆ ਦਿੱਤੀ ਗਈ ਹੈ।

ਜਿਮ ਸੰਚਾਲਕਾਂ ਨੂੰ ਕੇਜਰੀਵਾਲ ਵੱਲੋਂ ਨਸੀਹਤ 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਜਿਮ ਸੰਚਾਲਕਾਂ ਨੂੰ ਉੱਦੋਂ ਕਰੋਨਾ ਤੋਂ ਬਚਣ ਦੀ ਨਸੀਹਤ ਦਿੱਤੀ ਗਈ ਜਦੋਂ ਸੰਚਾਲਕ ਦਿੱਲੀ ਅੰਦਰ ਜਿਮ ਸ਼ੁਰੂ ਕਰਨ ਦੇ ਦਿੱਲੀ ਸਰਕਾਰ ਦੇ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਨ ਆਏ। ਸ੍ਰੀ ਕੇਜਰੀਵਾਲ ਨੇ ਉਨ੍ਹਾਂ ਕਿਹਾ ਕਿ ਅਰਥ ਵਿਵਸਥਾ ਚਲਾਉਣ ਲਈ ਦਿੱਲੀ ਸਰਕਾਰ ਹਰ ਸੰਭਵ ਮਦਦ ਕਰ ਰਹੀ ਹੈ ਪਰ ਹਰੇਕ ਨੂੰ ਕਰੋਨਾ ਤੋਂ ਬਚਣ ਲਈ ਸਾਵਧਾਨੀ ਤੇ ਸਾਰੇ ਨਿਯਮਾਂ ਦੀ ਪਾਲਣਾ ਲਾਜ਼ਮੀ ਕਰਨੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅਨਲੌਕ ਆਰਡਰ ਜਾਰੀ ਹੁੰਦੇ ਹੀ ਦਿੱਲੀ ਸਰਕਾਰ ਨੇ ਦਿੱਲੀ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ ਤੇ ਜਦੋਂ ਵੀ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਉੱਤੇ ਅਨਲੌਕ ਆਰਡਰ ਲਾਗੂ ਕੀਤਾ ਜਾਂਦਾ ਸੀ ਤਾਂ ਦਿੱਲੀ ਵਿੱਚ ਆਰਥਿਕ ਗਤੀਵਿਧੀਆਂ ਸ਼ੁਰੂ ਹੋ ਜਾਂਦੀਆਂ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਮ ਖੋਲ੍ਹਣ ਦੀ ਇਜਾਜ਼ਤ ਲੈਣ ਵਿਚ ਕੁਝ ਸਮਾਂ ਲੱਗਿਆ ਪਰ ਡੀਡੀਐੱਮਏ ਦੀਆਂ ਮੀਟਿੰਗਾਂ ਵਿੱਚ ਇਸ ਮੁੱਦੇ ਨੂੰ ਚੁੱਕਦੇ ਰਹੇ। 

76 ਨਿੱਜੀ ਸਕੂਲਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਦਿੱਲੀ ਦੇ ਮਾਪਿਆਂ ਦੀ ਸੰਸਥਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਸਿੱਖਿਆ ਡਾਇਰੈਕਟੋਰੇਟ ਦੇ ਹੁਕਮ ਨਾ ਮੰਨਣ ਵਾਲੇ 76 ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕੀਤੀ। ਡਾਇਰੈਕਟੋਰੇਟ ਦੇ ਹੁਕਮਾਂ ਮੁਤਾਬਕ ਜਿੰਨਾ ਚਿਰ ਸਕੂਲਾਂ ਵਿਚ ਤਾਲਾਬੰਦੀ ਹੈ ਪ੍ਰਾਈਵੇਟ ਸਕੂਲ ਹਰ ਮਹੀਨੇ ਸਿਰਫ ਟਿਊਸ਼ਨ ਫੀਸ ਵਸੂਲਣਗੇ। ਇਸ ਦੇ ਨਾਲ ਹੀ ਆਦੇਸ਼ ਦੇ ਤਹਿਤ ਜੇ ਕੋਈ ਮਾਪੇ ਵਿਗੜਦੀ ਸਥਿਤੀਆਂ ਦੇ ਵਿਚਕਾਰ ਕੋਵਿਡ-19 ਵਿੱਚ ਫੀਸਾਂ ਦਾ ਭੁਗਤਾਨ ਨਹੀਂ ਕਰ ਪਾਉਂਦੇ ਤਾਂ ਉਸਦਾ ਬੱਚਾ ਆਨਲਾਈਨ ਜਮਾਤਾਂ ਤੋਂ ਵੱਖ ਨਹੀਂ ਹੋਵੇਗਾ। ਦਿੱਲੀ ਪੇਰੈਂਟਸ ਐਸੋਸੀਏਸ਼ਨ ਨੇ ਕਿਹਾ ਕਿ ਕੁਝ ਸਕੂਲਾਂ ਨੇ ਬੱਚਿਆਂ ਨੂੰ ਆਨਨਲਾਈਨ ਜਮਾਤਾਂ ਤੋਂ ਵੱਖ ਕਰ ਦਿੱਤਾ ਹੈ ਅਤੇ ਕਈਆਂ ਨੇ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਹਨ। ਐਸੋਸੀਏਸ਼ਨ ਦੀ ਪ੍ਰਧਾਨ ਅਪਰਾਜਿਤਾ ਗੌਤਮ ਨੇ ਕਿਹਾ ਕਿ ਵੀਰਵਾਰ ਨੂੰ ਮੁੱਖ ਮੰਤਰੀ ਨੂੰ ਫਿਰ ਪੱਤਰ ਲਿਖਿਆ ਹੈ। ਇਸ ਦੀਆਂ 11 ਸੂਤਰੀ ਮੰਗਾਂ ਵੀ ਹਨ। ਜੇ ਸਰਕਾਰ ਇਨ੍ਹਾਂ 76 ਸਕੂਲਾਂ ’ਤੇ ਤੁਰੰਤ ਕਾਰਵਾਈ ਕਰਨ ਤੇ ਮੰਗਾਂ ਮੰਨਣ ਵਿਚ ਅਸਫਲ ਰਹਿੰਦੀ ਹੈ ਤਾਂ ਦਿੱਲੀ ਦੇ ਮਾਪੇ ਭੁੱਖ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਗੇ। ਪਿਛਲੇ 6 ਮਹੀਨਿਆਂ ਤੋਂ ਐਸੋਸੀਏਸ਼ਨ ਨੇ ਸਰਕਾਰ ਨੂੰ ਆਦੇਸ਼ਾਂ ਦੀ ਉਲੰਘਣਾ ਬਾਰੇ ਵਾਰ-ਵਾਰ ਚਿਤਾਵਨੀ ਦਿੱਤੀ ਹੈ ਪਰ ਨਾ ਤਾਂ ਸਰਕਾਰ ਅਤੇ ਨਾ ਹੀ ਸਿੱਖਿਆ ਵਿਭਾਗ ਸਕੂਲਾਂ ‘ਤੇ ਕੋਈ ਕਾਰਵਾਈ ਕਰ ਰਿਹਾ ਹੈ। ਇਸ ਕਰਕੇ, ਉਹ ਬੱਚੇ ਜਿਨ੍ਹਾਂ ਦੇ ਛਿਮਾਹੀ ਇਮਤਿਹਾਨ ਸ਼ੁਰੂ ਰਹੇ ਹਨ ਉਨ੍ਹਾਂ ਨੂੰ ਜਮਾਤਾਂ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All