ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਮਾਰਚ
ਸੰਯੁਕਤ ਕਿਸਾਨ ਮੋਰਚਾ ਦਿੱਲੀ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਆਰੰਭੇ ਸੰਘਰਸ਼ ਦੇ ਚਾਰ ਮਹੀਨੇ ਪੂਰੇ ਹੋਣ ’ਤੇ 26 ਮਾਰਚ ਨੂੰ ਭਾਰਤ ਬੰਦ ਕਰਨ ਦਾ ਫ਼ੈਸਲਾ ਕੀਤਾ ਹੋਇਆ ਹੈ ਜਿਸ ਦੇ ਸਮਰਥਨ ਵਿਚ ਅੱਜ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਆਗੂ ਪ੍ਰੇਮ ਸਿੰਘ ਘੜਾਮਾ, ਸੁਰਜੀਤ ਸਿੰਘ ਢੇਰ ਨੇ ਸਿੰਘੂ ਬਾਰਡਰ ’ਤੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਦੇਸ਼ ਦੇ ਕਿਸਾਨ ਵੱਡੀ ਪੱਧਰ ਤੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ। ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਇਸ ਬੰਦ ਦੀ ਹਮਾਇਤ ਕਰਦੀ ਹੈ। ਇਨ੍ਹਾਂ ਕਾਲੇ ਕਾਨੂੰਨਾਂ ਦਾ ਟਰਾਂਸਪੋਰਟਰਾਂ ’ਤੇ ਵੀ ਭਾਰੀ ਪ੍ਰਭਾਵ ਫੈਲੇਗਾ।