ਕੌਮੀ ਰਾਜਧਾਨੀ ਦੇ ਸਾਰੇ ਸਕੂਲ 5 ਅਕਤੂਬਰ ਤੱਕ ਬੰਦ ਰਹਿਣਗੇ

ਕੌਮੀ ਰਾਜਧਾਨੀ ਦੇ ਸਾਰੇ ਸਕੂਲ 5 ਅਕਤੂਬਰ ਤੱਕ ਬੰਦ ਰਹਿਣਗੇ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 18 ਸਤੰਬਰ

ਦਿੱਲੀ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਦੇ ਸਾਰੇ ਸਕੂਲ 5 ਅਕਤੂਬਰ ਤੱਕ ਬੰਦ ਰਹਿਣਗੇ। ਸਿੱਖਿਆ ਡਾਇਰੈਕਟੋਰੇਟ (ਡੀਓਈ) ਵੱਲੋਂ ਜਾਰੀ ਹੁਕਮਾਂ ਮੁਤਾਬਕ ਸਾਰੇ ਸਰਕਾਰੀ ਤੇ ਨਿੱਜੀ ਸਕੂਲ 5 ਅਕਤੂਬਰ ਤੱਕ ਵਿਦਿਆਰਥੀਆਂ ਲਈ ਬੰਦ ਰਹਿਣਗੇ। ਹਾਲਾਂਕਿ, ਆਨਲਾਈਨ ਅਧਿਆਪਨ ਤੇ ਸਿਖਲਾਈ ਦੀਆਂ ਗਤੀਵਿਧੀਆਂ ਆਮ ਵਾਂਗ ਜਾਰੀ ਰਹਿਣਗੀਆਂ। ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਤੇ ਸਕੂਲ 16 ਮਾਰਚ ਤੋਂ ਬੰਦ ਹਨ। ‘ਅਨਲੌਕ 4’ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲਾਂ ਨੂੰ 21 ਸਤੰਬਰ ਤੋਂ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਵੈ-ਇੱਛਤ ਆਧਾਰ ’ਤੇ ਬੁਲਾਉਣ ਦੀ ਆਗਿਆ ਦਿੱਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All