ਦਿੱਲੀ ਐੱਨਸੀਆਰ ’ਚ ਸਾਰੇ ਆਵਾਰਾ ਕੁੱਤਿਆਂ ਨੂੰ ਆਸਰਾ ਕੇਂਦਰਾਂ ’ਚ ਤਬਦੀਲ ਕੀਤਾ ਜਾਵੇ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਦਿੱਲੀ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੇ ਖਤਰੇ ਨੂੰ ‘ਬਹੁਤ ਹੀ ਭਿਆਨਕ’ ਕਰਾਰ ਦਿੰਦੇ ਹੋਏ ਸੋਮਵਾਰ ਨੂੰ ਦਿੱਲੀ ਸਰਕਾਰ ਅਤੇ ਨਗਰ ਨਿਗਮਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਜਲਦੀ ਤੋਂ ਜਲਦੀ ਸਾਰੇ ਇਲਾਕਿਆਂ ’ਚੋਂ ਆਵਾਰਾ ਕੁੱਤਿਆਂ ਨੂੰ ਚੁੱਕਣਾ ਸ਼ੁਰੂ...
Advertisement
ਸੁਪਰੀਮ ਕੋਰਟ ਨੇ ਦਿੱਲੀ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੇ ਖਤਰੇ ਨੂੰ ‘ਬਹੁਤ ਹੀ ਭਿਆਨਕ’ ਕਰਾਰ ਦਿੰਦੇ ਹੋਏ ਸੋਮਵਾਰ ਨੂੰ ਦਿੱਲੀ ਸਰਕਾਰ ਅਤੇ ਨਗਰ ਨਿਗਮਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਜਲਦੀ ਤੋਂ ਜਲਦੀ ਸਾਰੇ ਇਲਾਕਿਆਂ ’ਚੋਂ ਆਵਾਰਾ ਕੁੱਤਿਆਂ ਨੂੰ ਚੁੱਕਣਾ ਸ਼ੁਰੂ ਕਰਨ ਅਤੇ ਉਨ੍ਹਾਂ ਨੂੰ ਕੁੱਤਿਆਂ ਲਈ ਬਣਾਏ ਆਸਰਾ ਸਥਾਨਾਂ ’ਤੇ ਰੱਖਣ।
ਕੁੱਤਿਆਂ ਵੱਲੋਂ ਆਮ ਲੋਕਾਂ ਨੂੰ ਵੱਢਣ ਦੀਆਂ ਵਧਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਕਈ ਨਿਰਦੇਸ਼ ਦਿੰਦੇ ਹੋਏ ਅਦਾਲਤ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਜਾਂ ਸੰਗਠਨ ਅਧਿਕਾਰੀਆਂ ਵੱਲੋਂ ਆਵਾਰਾ ਕੁੱਤਿਆਂ ਨੂੰ ਚੁੱਕਣ ਦੇ ਰਾਹ ਵਿੱਚ ਅੜਿੱਕਾ ਬਣਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਕਿਹਾ ਕਿ ਹਾਲ ਦੀ ਘੜੀ ਕਰੀਰ 5,000 ਆਵਾਰਾ ਕੁੱਤਿਆਂ ਦੇ ਰਹਿਣ ਲਈ ਆਸਰਾ ਸਥਾਨ ਬਣਾਏ ਜਾਣ ਅਤੇ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਉੱਥੇ ਲੋੜੀਂਦੇ ਕਰਮਚਾਰੀ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ।
Advertisement
Advertisement