DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

EVM ਵਿੱਚ ਗੜਬੜੀ ਦੇ ਦੋਸ਼ਾਂ ਦਰਮਿਆਨ ਚੋਣ ਕਮਿਸ਼ਨ ਨੇ West Bengal 'ਚ ਗਿਣਤੀ ਲਈ 242 ਹੋਰ ਨਿਗਰਾਨ ਕੀਤੇ ਤਾਇਨਾਤ

ਵਧਦੇ ਸਿਆਸੀ ਤਣਾਅ ਅਤੇ ਚੋਣਾਂ ਵਿੱਚ ਗੜਬੜੀ ਦੇ ਦੋਸ਼ਾਂ ਵਿਚਾਲੇ, ਚੋਣ ਕਮਿਸ਼ਨ ਨੇ ਸ਼ਨਿੱਚਰਵਾਰ ਨੂੰ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਉੱਤੇ ਨਜ਼ਰ ਰੱਖਣ ਲਈ ਪੱਛਮੀ ਬੰਗਾਲ ਵਿੱਚ 165 ਵਾਧੂ ਗਿਣਤੀ ਨਿਗਰਾਨ (Counting Observers) ਅਤੇ 77 ਪੁਲੀਸ ਨਿਗਰਾਨ ਤਾਇਨਾਤ...

  • fb
  • twitter
  • whatsapp
  • whatsapp
featured-img featured-img
Security personnel stand guard outside the strong room ahead of the vote counting of the West Bengal Assembly elections 2026, in Kolkata on Saturday. Image credit/ANI
Advertisement

ਵਧਦੇ ਸਿਆਸੀ ਤਣਾਅ ਅਤੇ ਚੋਣਾਂ ਵਿੱਚ ਗੜਬੜੀ ਦੇ ਦੋਸ਼ਾਂ ਵਿਚਾਲੇ, ਚੋਣ ਕਮਿਸ਼ਨ ਨੇ ਸ਼ਨਿੱਚਰਵਾਰ ਨੂੰ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਉੱਤੇ ਨਜ਼ਰ ਰੱਖਣ ਲਈ ਪੱਛਮੀ ਬੰਗਾਲ ਵਿੱਚ 165 ਵਾਧੂ ਗਿਣਤੀ ਨਿਗਰਾਨ (Counting Observers) ਅਤੇ 77 ਪੁਲੀਸ ਨਿਗਰਾਨ ਤਾਇਨਾਤ ਕੀਤੇ ਹਨ।

ਇਹ ਕਦਮ 4 ਮਈ ਨੂੰ ਹੋਣ ਵਾਲੀ ਗਿਣਤੀ ਤੋਂ ਕੁਝ ਦਿਨ ਪਹਿਲਾਂ ਚੁੱਕਿਆ ਗਿਆ ਹੈ। ਸਾਰੀਆਂ 294 ਵਿਧਾਨ ਸਭਾ ਸੀਟਾਂ ਲਈ ਦੋ ਪੜਾਵਾਂ ਵਿੱਚ 23 ਅਪਰੈਲ ਅਤੇ 29 ਅਪਰੈਲ ਨੂੰ ਵੋਟਿੰਗ ਹੋਈ ਸੀ, ਜਿਸ ਵਿੱਚ ਲੋਕਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਸੀ।

Advertisement

ਕਮਿਸ਼ਨ ਨੇ ਕਿਹਾ ਕਿ ਇਸ ਤਾਇਨਾਤੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੋਟਾਂ ਦੀ ਗਿਣਤੀ ਸੁਰੱਖਿਅਤ, ਸ਼ਾਂਤੀਪੂਰਨ, ਭੈਅ-ਮੁਕਤ ਅਤੇ ਪਾਰਦਰਸ਼ੀ  ਤਰੀਕੇ ਨਾਲ ਕੀਤੀ ਜਾਵੇ। ਇਹ ਨਿਯੁਕਤੀਆਂ ਭਾਰਤੀ ਸੰਵਿਧਾਨ ਦੀ ਧਾਰਾ 324 ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਤਹਿਤ ਮਿਲੀਆ ਸ਼ਕਤੀਆਂ ਦੇ ਅਧੀਨ ਕੀਤੀਆਂ ਗਈਆਂ ਹਨ ਅਤੇ ਇਹ ਨਿਗਰਾਨ ਕਮਿਸ਼ਨ ਦੀ ਸਿੱਧੀ ਨਿਗਰਾਨੀ ਹੇਠ ਕੰਮ ਕਰਨਗੇ।

Advertisement

ਇਹ ਵਧੀ ਹੋਈ ਨਿਗਰਾਨੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਉਨ੍ਹਾਂ ਦੋਸ਼ਾਂ ਕਰਕੇ ਅਹਿਮ ਹੈ, ਜਿਨ੍ਹਾਂ ਵਿੱਚ ਉਨ੍ਹਾਂ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਈ ਵੀ ਐੱਮ ਨਾਲ ਛੇੜਛਾੜ ਅਤੇ ਗੜਬੜੀ ਹੋਣ ਦਾ ਖ਼ਦਸ਼ਾ ਜਤਾਇਆ ਹੈ। ਬੈਨਰਜੀ ਨੇ ਪਾਰਟੀ ਵਰਕਰਾਂ ਨੂੰ ਉਨ੍ਹਾਂ ਸਟਰਾਂਗ ਰੂਮਾਂ 'ਤੇ ਚੌਵੀ ਘੰਟੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ ਜਿੱਥੇ ਈ ਵੀ ਐੱਮ ਮਸ਼ੀਨਾਂ ਰੱਖੀਆਂ ਗਈਆਂ ਹਨ। ਇਸੇ ਦੌਰਾਨ ਉਨ੍ਹਾਂ ਨੇ ਕੋਲਕਾਤਾ ਵਿੱਚ ਇੱਕ ਸਟਰਾਂਗ ਰੂਮ ਦਾ ਦੌਰਾ ਵੀ ਕੀਤਾ, ਜਿਸ ਕਾਰਨ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ।

ਤ੍ਰਿਣਮੂਲ ਕਾਂਗਰਸ ਨੇ ਸਟਰਾਂਗ ਰੂਮਾਂ ਦੀ ਸੁਰੱਖਿਆ ਵਿੱਚ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਉੱਥੇ ਸੀ ਸੀ ਟੀ ਵੀ ਕੰਮ ਨਹੀਂ ਕਰ ਰਹੇ ਅਤੇ ਬਾਹਰੀ ਲੋਕਾਂ ਦਾ ਦਾਖਲਾ ਹੋ ਰਿਹਾ ਹੈ। ਇਸ ਦੇ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤੇ ਗਏ ਅਤੇ ਜਵਾਬ ਮੰਗਣ ਲਈ ਚੋਣ ਕਮਿਸ਼ਨ ਤੱਕ ਪਹੁੰਚ ਕੀਤੀ ਗਈ। ਦੂਜੇ ਪਾਸੇ ਭਾਜਪਾ ਆਗੂਆਂ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ, ਜਿਸ ਕਾਰਨ ਦੋਵਾਂ ਪਾਰਟੀਆਂ ਵਿਚਾਲੇ ਜ਼ਬਾਨੀ ਜੰਗ ਤੇਜ਼ ਹੋ ਗਈ ਹੈ।

ਉੱਥੇ ਹੀ ਚੋਣ ਕਮਿਸ਼ਨ ਨੇ ਕਿਹਾ ਕਿ 165 ਹਲਕਿਆਂ ਵਿੱਚ ਵਾਧੂ ਗਿਣਤੀ ਨਿਗਰਾਨ ਤਾਇਨਾਤ ਕੀਤੇ ਗਏ ਹਨ, ਜਿੱਥੇ ਵੋਟਾਂ ਦੀ ਗਿਣਤੀ ਲਈ ਇੱਕ ਤੋਂ ਵੱਧ ਹਾਲ ਬਣਾਏ ਗਏ ਹਨ। ਇਹ ਨਿਗਰਾਨ ਗਿਣਤੀ ਦੀ ਸਾਰੀ ਕਾਰਵਾਈ 'ਤੇ ਨਜ਼ਰ ਰੱਖਣ ਵਿੱਚ ਮੁੱਖ ਅਧਿਕਾਰੀਆਂ ਦੀ ਮਦਦ ਕਰਨਗੇ। ਜਦਕਿ ਪੁਲੀਸ ਨਿਗਰਾਨ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਸੁਰੱਖਿਆ ਤੇ ਕਾਨੂੰਨ ਵਿਵਸਥਾ ਦੇ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ ਅਤੇ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਗੇ, ਹਾਲਾਂਕਿ ਉਨ੍ਹਾਂ ਨੂੰ ਗਿਣਤੀ ਵਾਲੇ ਦਿਨ ਗਿਣਤੀ ਹਾਲਾਂ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।

Advertisement
×