DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਦਰਮਿਆਨ ਸੁਖਜਿੰਦਰ ਰੰਧਾਵਾ ਦੀ ਨਵੀਂ ਦਿੱਲੀ ’ਚ ਅਮਿਤ ਸ਼ਾਹ ਨਾਲ ਮੀਟਿੰਗ

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਇੱਕ ਪਾਸੇ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਸਮਰਥਕਾਂ ਨਾਲ ਚਮਕੌਰ ਸਾਹਿਬ ਵਿਖੇ ਮੀਟਿੰਗ ਕਰਕੇ ਆਪਣੀ ਤਾਕਤ ਦਿਖਾਈ...

  • fb
  • twitter
  • whatsapp
  • whatsapp
Advertisement

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਇੱਕ ਪਾਸੇ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਸਮਰਥਕਾਂ ਨਾਲ ਚਮਕੌਰ ਸਾਹਿਬ ਵਿਖੇ ਮੀਟਿੰਗ ਕਰਕੇ ਆਪਣੀ ਤਾਕਤ ਦਿਖਾਈ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਛੇੜ ਦਿੱਤੀ ਹੈ।

ਇਸ ਮੁਲਾਕਾਤ ਨੇ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੇ ਕਿਆਸ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਹਾਲਾਂਕਿ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਸਪੱਸ਼ਟ ਕੀਤਾ ਕਿ ਇਹ ਮੁਲਾਕਾਤ ਪੰਜਾਬ ਵਿੱਚ ਵਧ ਰਹੇ ਗੈਂਗਸਟਰਵਾਦ ਅਤੇ ਵਿਗੜਦੀ ਕਾਨੂੰਨ-ਵਿਵਸਥਾ (ਲਾਅ ਐਂਡ ਆਰਡਰ) ਨੂੰ ਲੈ ਕੇ ਹੋਈ ਹੈ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਇਸ ਗੰਭੀਰ ਮਾਮਲੇ ਬਾਰੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਚੁੱਕੇ ਹਨ ਅਤੇ ਅੱਜ ਉਸੇ ਸਬੰਧ ਵਿੱਚ ਵਿਸਥਾਰਪੂਰਵਕ ਚਰਚਾ ਕੀਤੀ ਗਈ ਹੈ।

Advertisement

ਜਦੋਂ ਰੰਧਾਵਾ ਤੋਂ ਚਰਨਜੀਤ ਸਿੰਘ ਚੰਨੀ ਦੀ ਮੀਟਿੰਗ ਅਤੇ ਪਾਰਟੀ ਅੰਦਰ ਚੱਲ ਰਹੇ ਵਿਵਾਦ ਬਾਰੇ ਸਵਾਲ ਕੀਤਾ ਗਿਆ, ਤਾਂ ਉਨ੍ਹਾਂ ਨੇ ਕੋਈ ਵੀ ਸਿੱਧੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਉਨ੍ਹਾਂ ਕਿਹਾ ਕਿ ਚੰਨੀ ਵੱਲੋਂ ਕੀਤੀ ਜਾ ਰਹੀ ਮੀਟਿੰਗ ਦੇ ਕਾਰਨਾਂ ਅਤੇ ਇਸ ਸਬੰਧੀ ਪਾਰਟੀ ਦੇ ਸਟੈਂਡ ਬਾਰੇ ਸਿਰਫ਼ ਚੰਨੀ ਹੀ ਸਪੱਸ਼ਟ ਤੌਰ 'ਤੇ ਜਾਣਕਾਰੀ ਦੇ ਸਕਦੇ ਹਨ।

Advertisement

ਮੁਲਾਕਤ ਤੋਂ ਬਾਅਦ ਰੰਧਾਵਾ ਨੇ ਸੋਸ਼ਲ ਮੀਡੀਆ ਐਕਸ ਤੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਸ਼ਾਹ ਨਾਲ ਪੰਜਾਬ ਦੇ ਮੁੱਦਿਆਂ ਬਾਰੇ ਪਹਿਲਾਂ ਹੀ ਤੈਅ ਮੀਟਿੰਗ ਸਬੰਧੀ ਦੱਸਿਆ ਗਿਆ ਹੈ।

ਰੰਧਵਾ ਨੇ ਲਿਖਿਆ ਕਿ, "ਮੈਂ ਮੀਡੀਆ ਦੇ ਕੁਝ ਹਿੱਸਿਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੇਰੀ ਮੁਲਾਕਾਤ ਨੂੰ ਦਿੱਤੇ ਜਾ ਰਹੇ ਗੁੰਮਰਾਹਕੁੰਨ ਸਿਆਸੀ ਰੰਗ ਦਾ ਖੰਡਨ ਕਰਦਾ ਹਾਂ। ਇਹ ਮੀਟਿੰਗ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਮੇਰੀ ਨੁਮਾਇੰਦਗੀ ਦੇ ਸੰਬੰਧ ਵਿੱਚ ਪਹਿਲਾਂ ਤੋਂ ਤੈਅ ਸੀ।"

Advertisement
×