ਜੰਮੂ-ਕਸ਼ਮੀਰ ਦੀ ਸੁਰੱਖਿਆ ਦੀ ਸਮੀਖਿਆ ਕਰਨਗੇ ਅਮਿਤ ਸ਼ਾਹ
ਨਵੀਂ ਦਿੱਲੀ, 8 ਅਕਤੂਬਰ
Amit Shah to chair high-level security review meeting on J-K tomorrow ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 9 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਜੰਮੂ ਅਤੇ ਕਸ਼ਮੀਰ ਬਾਰੇ ਇੱਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨਗੇ ਤਾਂ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ।
ਅਧਿਕਾਰੀਆਂ ਨੇ ਦੱਸਿਆ ਕਿ ਉਹ ਸੁਰੱਖਿਆ ਏਜੰਸੀਆਂ ਵਿਚਕਾਰ ਤਾਲਮੇਲ ਵਧਾਉਣ ਅਤੇ ਪੂਰੇ ਖੇਤਰ ਵਿੱਚ ਦਹਿਸ਼ਤ ਵਿਰੋਧੀ ਮੁਹਿੰਮਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨਗੇ। ਇਸ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਗ੍ਰਹਿ ਮੰਤਰਾਲੇ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਇਸ ਮੀਟਿੰਗ ਵਿਚ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ ਵੀ ਸ਼ਾਮਲ ਹੋਣਗੇ।
ਇਸ ਤੋਂ ਇਲਾਵਾ ਉਹ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (BSF), ਅਤੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਉੱਚ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਏਐੱਨਆਈ