ਦੇਸ਼ ’ਚ ਭਲਾਈ ਯੋਜਨਾਵਾਂ ਖ਼ਿਲਾਫ਼ ਮਾਹੌਲ ਸਿਰਜਿਆ ਜਾ ਰਿਹੈ: ਕੇਜਰੀਵਾਲ : The Tribune India

ਦੇਸ਼ ’ਚ ਭਲਾਈ ਯੋਜਨਾਵਾਂ ਖ਼ਿਲਾਫ਼ ਮਾਹੌਲ ਸਿਰਜਿਆ ਜਾ ਰਿਹੈ: ਕੇਜਰੀਵਾਲ

ਦੇਸ਼ ’ਚ ਭਲਾਈ ਯੋਜਨਾਵਾਂ ਖ਼ਿਲਾਫ਼ ਮਾਹੌਲ ਸਿਰਜਿਆ ਜਾ ਰਿਹੈ: ਕੇਜਰੀਵਾਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਅਗਸਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਮੁਫਤ ਸਰਕਾਰੀ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਯੋਜਨਾ ਬਣਾਉਣ ਦੀ ਬਜਾਏ ਮੁਫਤ ਸਰਕਾਰੀ ਭਲਾਈ ਸੇਵਾਵਾਂ ਦੇ ਖ਼ਿਲਾਫ਼ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ, ‘‘ਅਸੀਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ ਅਤੇ ਸਾਨੂੰ ਅਜਿਹੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਯੋਜਨਾ ਬਣਾਉਣੀ ਚਾਹੀਦੀ ਹੈ ਪਰ ਅਸੀਂ ਉਨ੍ਹਾਂ ਖ਼ਿਲਾਫ਼ ਮਾਹੌਲ ਬਣਾ ਰਹੇ ਹਾਂ’’। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਦੋਸਤਾਂ ਦੇ 10 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ। ਅਜਿਹੇ ਲੋਕਾਂ ਨੂੰ ਦੇਸ਼ਧ੍ਰੋਹੀ ਕਰਾਰ ਦਿੱਤਾ ਜਾਣਾ ਚਾਹੀਦਾ ਹੈ ਤੇ ਉਨ੍ਹਾਂ ਵਿਰੁੱਧ ਜਾਂਚ ਹੋਣੀ ਚਾਹੀਦੀ ਹੈ। ਇੱਕ ਆਨਲਾਈਨ ਗੱਲਬਾਤ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਹਰ ਘਰ ਨੂੰ ਮੁਫਤ ਚੰਗੀ ਸਿੱਖਿਆ, ਸਿਹਤ ਸੰਭਾਲ, 300 ਯੂਨਿਟ ਬਿਜਲੀ ਮੁਹੱਈਆ ਕਰਵਾਈ ਜਾਵੇ ਤੇ ‘ਬੇਰੁਜ਼ਗਾਰੀ ਭੱਤਾ’ ਦੀ ਪੇਸ਼ਕਸ਼ ਕੀਤੀ ਜਾਵੇ, ਕੁਝ ਲੋਕ ਹਨ ਜੋ ਮੁਫਤ ਸਿੱਖਿਆ, ਸਰਕਾਰੀ ਸਹੂਲਤਾਂ ਦੁਆਰਾ ਮੁਫਤ ਇਲਾਜ ਦੀ ਵਿਵਸਥਾ ਨੂੰ ਰਿਉੜੀਆਂ ਵੰਡਣ ਜਾਂ ‘ਮੁਫ਼ਤ’ ਕਹਿੰਦੇ ਹਨ। ਦੇਸ਼ ਵਿੱਚ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਅਤੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੇ ਪ੍ਰਬੰਧਾਂ ਵਿਰੁੱਧ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਾਨੂੰ ਅਜਿਹੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਯੋਜਨਾ ਬਣਾਉਣੀ ਚਾਹੀਦੀ ਹੈ, ਪਰ ਉਨ੍ਹਾਂ ਖ਼ਿਲਾਫ਼ ਮਾਹੌਲ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਯੋਜਨਾਵਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਗੱਦਾਰ ਕਿਹਾ ਜਾਣਾ ਚਾਹੀਦਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All