ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਅਕਤੂਬਰ
ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਸਿੱਖ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਕਾਊਂਸਲਿੰਗ ਕੈਂਪ ਲਗਾਇਆ ਗਿਆ, ਜਿਸ ਵਿੱਚ ਰਾਵਿੰਦਰਪਾਲ ਸਿੰਘ ਧੀਰ ਨੇ ਪੁੱਜ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਕਾਊਂਸਲਿੰਗ ਕੀਤੀ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਅਜਿਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ ਜੋ ਸਿੱਖਿਆ ਜਾਂ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਜਾਣਾ ਚਾਹੁੰਦੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਭਾਟੀਆ, ਖਜ਼ਾਨਚੀ ਪ੍ਰੀਤ ਪ੍ਰਤਾਪ ਸਿੰਘ ਵਿੱਕੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਉਚੇਰੀ ਸਿੱਖਿਆ ਅਤੇ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਜਾਣ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ ਪਰ ਇਸ ਦੀ ਆੜ ਵਿੱਚ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਕਈ ਤਰ੍ਹਾਂ ਦੀ ਧੋਖਾਧੜੀ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਇਸ ਲਈ ਇਮੀਗ੍ਰੇਸ਼ਨ ਮਾਹਿਰ ਰਵਿੰਦਰਪਾਲ ਸਿੰਘ ਧੀਰ ਨੇ ਲੋਕਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਗੁਰਦੁਆਰਾ ਰਾਜੌਰੀ ਗਾਰਡਨ ਕਮੇਟੀ ਚੋਣਾਂ ਵਿਚ ਵੀ ਉਨ੍ਹਾਂ ਆਪਣੇ ਚੋਣ ਮਨੋਰਥ ਪੱਤਰ ਵਿਚ ਇਹ ਵਿਸ਼ਾ ਰੱਖਿਆ ਸੀ ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ।