DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Maharaja Ranjit Singh ਦੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ

ਦਿੱਲੀ ਕਮੇਟੀ ਨੇ ਬਾਰਾਖੰਭਾ ਰੋਡ ਸਥਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

  • fb
  • twitter
  • whatsapp
  • whatsapp
featured-img featured-img
ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਦਿੱਲੀ ਕਮੇਟੀ ਦੇ ਆਗੂ।
Advertisement

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰਾਖੰਭਾ ਰੋਡ ਸਥਿਤ ਉਨ੍ਹਾਂ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਹਾਜ਼ਰ ਸ਼ਖਸੀਅਤਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਮਹਾਨ ਜੀਵਨ ਅਤੇ ਸਿੱਖ ਰਾਜ ਦੇ ਗੌਰਵਮਈ ਇਤਿਹਾਸ ਨੂੰ ਯਾਦ ਕੀਤਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਲਕਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਇਨਸਾਫ਼, ਧਾਰਮਿਕ ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦੀ ਸੋਚ ’ਤੇ ਆਧਾਰਿਤ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਤਕਰੀਬਨ 40 ਸਾਲਾਂ ਦੇ ਰਾਜਕਾਲ ਦੌਰਾਨ ਕਿਸੇ ਵੀ ਵਿਅਕਤੀ ਨੂੰ ਮੌਤ ਦੀ ਸਜ਼ਾ ਨਾ ਦੇ ਕੇ ਮਨੁੱਖਤਾ ਅਤੇ ਦਇਆ ਦਾ ਇੱਕ ਵਿਲੱਖਣ ਸੰਦੇਸ਼ ਦਿੱਤਾ। ਉਨ੍ਹਾਂ ਦੇ ਸ਼ਾਸਨ ਵਿੱਚ ਹਰ ਧਰਮ ਦੇ ਲੋਕਾਂ ਨੂੰ ਬਰਾਬਰ ਦਾ ਸਨਮਾਨ ਅਤੇ ਅਧਿਕਾਰ ਹਾਸਲ ਸਨ, ਜਿਸ ਦੀ ਮਿਸਾਲ ਅੱਜ ਵੀ ਸੰਸਾਰ ਭਰ ਦੇ ਇਤਿਹਾਸ ਵਿੱਚ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਲਾਹੌਰ ਫ਼ਤਹਿ ਕੀਤਾ ਸੀ ਅਤੇ 20 ਸਾਲ ਦੀ ਉਮਰ ਵਿੱਚ ਇੱਕ ਸ਼ਕਤੀਸ਼ਾਲੀ ਸਿੱਖ ਸਾਮਰਾਜ ਦੀ ਸਥਾਪਨਾ ਕਰ ਕੇ ਇਤਿਹਾਸ ਵਿੱਚ ਵਿਲੱਖਣ ਸਥਾਨ ਹਾਸਲ ਕੀਤਾ। ਉਨ੍ਹਾਂ ਦਾ ਰਾਜ ਪੰਜਾਬ ਤੋਂ ਲੈ ਕੇ ਖੈਬਰ ਤੱਕ ਫੈਲਿਆ ਹੋਇਆ ਸੀ। ਉਨ੍ਹਾਂ ਨੇ ਆਪਣੀ ਬੇਮਿਸਾਲ ਦੂਰਅੰਦੇਸ਼ੀ, ਬਹਾਦਰੀ ਅਤੇ ਕੁਸ਼ਲ ਪ੍ਰਸ਼ਾਸਨਿਕ ਸਮਰੱਥਾ ਨਾਲ ਅਜਿਹਾ ਮਜ਼ਬੂਤ ਅਤੇ ਖ਼ੁਸ਼ਹਾਲ ਰਾਜ ਕਾਇਮ ਕੀਤਾ, ਜਿੱਥੇ ਕੋਈ ਗਰੀਬ ਜਾਂ ਬੇਸਹਾਰਾ ਨਹੀਂ ਸੀ। ਮਹਾਰਾਜਾ ਰਣਜੀਤ ਸਿੰਘ ਨੇ ਵਿਦੇਸ਼ੀ ਫੌਜੀ ਮਾਹਿਰਾਂ ਨੂੰ ਆਪਣੀ ਫੌਜ ਵਿੱਚ ਸ਼ਾਮਲ ਕਰਕੇ ਉਸ ਸਮੇਂ ਦੀ ਸਭ ਤੋਂ ਆਧੁਨਿਕ ਅਤੇ ਅਨੁਸ਼ਾਸਿਤ ਸੈਨਾ ਤਿਆਰ ਕੀਤੀ ਸੀ। ਇਹ ਉਨ੍ਹਾਂ ਦੀ ਸੈਨਿਕ ਰਣਨੀਤੀ ਦਾ ਹੀ ਪ੍ਰਭਾਵ ਸੀ ਕਿ ਅੰਗਰੇਜ਼ਾਂ ਨੂੰ ਪੂਰੇ ਭਾਰਤ ‘ਤੇ ਕਬਜ਼ਾ ਕਰਨ ਦੇ ਬਾਵਜੂਦ ਪੰਜਾਬ ਵੱਲ ਵਧਣ ਲਈ ਲੰਬਾ ਸਮਾਂ ਉਡੀਕ ਕਰਨੀ ਪਈ। ਕਾਲਕਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਜੀਵਨ ਅਤੇ ਉਨ੍ਹਾਂ ਦਾ ਸੁਸ਼ਾਸਨ ਅੱਜ ਵੀ ਹਰ ਸ਼ਾਸਕ ਅਤੇ ਸਮਾਜ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੇ ਦਰਸਾਏ ਆਦਰਸ਼ਾਂ ਅਤੇ ਮਾਰਗ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Advertisement

Advertisement
Advertisement
×