ਸਰਕਾਰੀ ਦਫ਼ਤਰਾਂ ’ਚ ਅੰਬੇਡਕਰ ਤੇ ਭਗਤ ਸਿੰਘ ਦੀਆਂ ਤਸਵੀਰਾਂ ਲਾਉਣ ਦਾ ਐਲਾਨ

ਸਰਕਾਰੀ ਦਫ਼ਤਰਾਂ ’ਚ ਅੰਬੇਡਕਰ ਤੇ ਭਗਤ ਸਿੰਘ ਦੀਆਂ ਤਸਵੀਰਾਂ ਲਾਉਣ ਦਾ ਐਲਾਨ

ਗਣਤੰਤਰ ਦਿਵਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਲਾਮੀ ਲੈਂਦੇ ਹੋਏ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 25 ਜਨਵਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਗਣਤੰਤਰ ਦਿਵਸ ਪ੍ਰੋਗਰਾਮ ਦੌਰਾਨ ਐਲਾਨ ਕੀਤਾ ਕਿ ਦਿੱਲੀ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਬਾਬਾ ਸਾਹਿਬ ਅੰਬੇਡਕਰ ਤੇ ਭਗਤ ਸਿੰਘ ਦੀਆਂ ਤਸਵੀਰਾਂ ਹੋਣਗੀਆਂ ਤੇ ਕਿਸੇ ਵੀ ਸਿਆਸੀ ਨੇਤਾ ਦੀਆਂ ਤਸਵੀਰਾਂ ਨਹੀਂ ਲੱਗਣਗੀਆਂ। ਉਨ੍ਹਾਂ ਕਿ ਹੁਣ ਤੋਂ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੀ ਤਸਵੀਰ ਵੀ ਨਹੀਂ ਲੱਗੇਗੀ। ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਅੰਬੇਡਕਰ ਤੋਂ ਸਭ ਤੋਂ ਵੱਧ ਪ੍ਰੇਰਿਤ ਹਨ ਜੋ ਇੱਕ ਦਲਿਤ ਪਰਿਵਾਰ ਵਿੱਚ ਪੈਦਾ ਹੋਏ ਤੇ ਭਾਰਤ ਦੇ ਸੰਵਿਧਾਨ ਦੀ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੇ ਮੁਖੀ ਬਣੇ ਸਨ ਅਤੇ ਇੱਕ ਕ੍ਰਾਂਤੀਕਾਰੀ ਸੁਤੰਤਰਤਾ ਸੈਨਾਨੀ ਭਗਤ ਸਿੰਘ ਦੀ ਕਿ ਉਨ੍ਹਾਂ ਨੇ ਦੇਸ਼ ਲਈ ਕੁਰਬਾਨੀ ਦਿੱਤੀ। ਆਪਣੇ 26 ਮਿੰਟ ਲੰਬੇ ਭਾਸ਼ਣ ਵਿੱਚ ਕੇਜਰੀਵਾਲ ਨੇ ਆਪਣੀ ਸਰਕਾਰ ਦੁਆਰਾ ਕੀਤੇ ਗਏ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਨਾਲ ਜੁੜੇ ਮੁੱਦਿਆਂ ਸਬੰਧੀ ਗੱਲ ਕੀਤੀ।

ਕੇਜਰੀਵਾਲ ਨੇ ਕਿਹਾ, ‘‘ਦਿੱਲੀ ਸਰਕਾਰ ਦੇ ਹਰ ਦਫ਼ਤਰ ਵਿੱਚ ਬਾਬਾ ਸਾਹਿਬ ਅੰਬੇਡਕਰ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਹੁਣ, ਮੁੱਖ ਮੰਤਰੀ ਸਮੇਤ ਸਿਆਸਤਦਾਨਾਂ ਦੀਆਂ ਤਸਵੀਰਾਂ ਨਹੀਂ ਲਗਾਵਾਂਗੇ।’ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਇਨ੍ਹਾਂ ਦੋ ਆਜ਼ਾਦੀ ਘੁਲਾਟੀਆਂ ਦੇ ਸਿਧਾਂਤਾਂ ’ਤੇ ਚੱਲੇਗੀ। ਕੇਜਰੀਵਾਲ ਨੇ ਕਿਹਾ ਕਿ ਉਹ (ਮੁੱਖ ਮੰਤਰੀ) ਹਰ ਵਾਰ ਹੈਰਾਨ ਹੁੰਦੇ ਹਨ ਕਿ ਜਦੋਂ ਉਹ ਇਹ ਸੋਚਦੇ ਹਨ ਕਿ ਅੰਬੇਡਕਰ ਨੇ ਕੋਲੰਬੀਆ ਯੂਨੀਵਰਸਿਟੀ ਵਿੱਚ ਕਿਵੇਂ ਅਪਲਾਈ ਕੀਤਾ ਹੋਵੇਗਾ ਤੇ ਫਿਰ ਲਗਪੱਗ 100 ਸਾਲ ਪਹਿਲਾਂ ਜਦੋਂ ਇੰਟਰਨੈਟ ਨਹੀਂ ਸੀ ਤਾਂ ਲੰਡਨ ਸਕੂਲ ਆਫ ਇਕਨਾਮਿਕਸ ਵਿੱਚ ਗਏ ਸੀ। ਫਿਰ ਉਸਨੇ ਦੇਸ਼ ਦਾ ਸੰਵਿਧਾਨ ਲਿਖਣ ਵਿੱਚ ਅਹਿਮ ਭੂਮਿਕਾ ਨਿਭਾਈ ਤੇ ਪਹਿਲੇ ਕਾਨੂੰਨ ਮੰਤਰੀ ਬਣੇ। ਮੁੱਖ ਮੰਤਰੀ ਨੇ ਕਿਹਾ ਕਿ ਅੰਬੇਡਕਰ ਦਾ ਸੁਪਨਾ ਸੀ ਕਿ ਹਰ ਬੱਚੇ ਨੂੰ ਵਧੀਆ ਸਿੱਖਿਆ ਮਿਲੇ। ਪਰ ਆਜ਼ਾਦੀ ਦੇ 75 ਸਾਲ ਬਾਅਦ ਵੀ ਪੂਰਾ ਨਹੀਂ ਕਰ ਸਕੇ। ਪੰਜਾਬ ਤੇ ਹੋਰ ਰਾਜਾਂ ਦੀਆਂ ਚੋਣਾਂ ਦੇ ਸੰਦਰਭ ਵਿੱਚ ‘ਆਪ’ ਕਨਵੀਨਰ ਨੇ ਕਿਹਾ ਕਿ ਦੇਸ਼ ਨੂੰ ਉਦੋਂ ਹੀ ਅੱਗੇ ਲਿਜਾਇਆ ਜਾ ਸਕਦਾ ਹੈ ਜਦੋਂ ਹਰ ਕੋਈ ਚੰਗੀ ਸਿੱਖਿਆ ਪ੍ਰਾਪਤ ਕਰੇਗਾ ਨਾ ਕਿ ਵੱਡੇ ਚੋਣ ਵਾਅਦਿਆਂ ਨਾਲ। ਉਨ੍ਹਾਂ ਕਿਹਾ ਕਿ ਭਾਰਤ ਤਾਂ ਹੀ ਨੰਬਰ ਇਕ ਬਣ ਸਕਦਾ ਹੈ ਜਦੋਂ ਹਰ ਬੱਚੇ ਨੂੰ ਚੰਗੀ ਸਿੱਖਿਆ ਮਿਲੇ। ਕੋਈ ਸ਼ਾਰਟਕੱਟ ਨਹੀਂ ਹੈ। ਚੋਣਾਂ ਵਿੱਚ ਭਾਵੇਂ ਕਿੰਨੇ ਵੀ ਵੱਡੇ-ਵੱਡੇ ਵਾਅਦੇ ਕੀਤੇ ਜਾਣ, ਇਹ ਲੰਬਾ ਰਸਤਾ ਹੈ। ਉਨ੍ਹਾਂ ਕਿਹਾ ਕਿ 2015 ਵਿੱਚ ‘ਆਪ’ ਸਰਕਾਰ ਨੇ ਸਿੱਖਿਆ ਲਈ ਬਜਟ ਦਾ 25 ਫੀਸਦੀ ਹਿੱਸਾ ਰੱਖਿਆ ਤੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਸ਼ੁਰੂ ਕੀਤਾ। ਅਧਿਆਪਕਾਂ ਨੂੰ ਸਿਖਲਾਈ ਲਈ ਆਈਆਈਐਮ ਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਚੰਗੇ ਨਤੀਜੇ ਆਏ ਹਨ ਕਿਉਂਕਿ ਇਸ ਸਾਲ 12ਵੀਂ ਜਮਾਤ ਵਿੱਚ ਪਾਸ ਪ੍ਰਤੀਸ਼ਤਤਾ 99.6 ਫੀਸਦੀ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਹੁਣ ਸਿੱਖਿਆ ਦੇ ਖੇਤਰ ਵਿੱਚ ਅਗਲੇ ਕਦਮ ਵੱਲ ਵਧ ਰਹੀ ਹੈ ਅਤੇ ਤਿੰਨ ਚੀਜ਼ਾਂ ’ਤੇ ਕੰਮ ਕਰ ਰਹੀ ਹੈ, ਵਿਦਿਆਰਥੀਆਂ ਨੂੰ ਚੰਗੇ ਇਨਸਾਨ ਬਣਾਉਣ ਲਈ ਖੁਸ਼ੀ ਦਾ ਪਾਠਕ੍ਰਮ, ਵਿਦਿਆਰਥੀਆਂ ਵਿੱਚ ਵਪਾਰਕ ਸੂਝ ਪੈਦਾ ਕਰਨ ਲਈ ਕਲਾਸ 9 ਤੋਂ ਉੱਦਮਤਾ ਦੀਆਂ ਕਲਾਸਾਂ ਤੇ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਦੇਸ਼ ਭਗਤੀ’ ਪਾਠਕ੍ਰਮ।

ਕਰੋਨਾ: ਹਾਲਤ ਸੁਧਰਦੇ ਹੀ ਪਾਬੰਦੀਆਂ ਖ਼ਤਮ ਕੀਤੀਆਂ ਜਾਣਗੀਆਂ

ਨਵੀਂ ਦਿੱਲੀ(ਪੱਤਰ ਪ੍ਰੇਰਕ): ਗਣਤੰਤਰ ਦਿਵਸ ਦੇ ਮੌਕੇ ’ਤੇ ਦਿੱਲੀ ਸਕੱਤਰੇਤ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਕਰੋਨਾ ਕਾਰਨ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਪਾਬੰਦੀਆਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ, ‘ ਜਲਦੀ ਹੀ ਅਸੀਂ ਪਾਬੰਦੀਆਂ ਨੂੰ ਹਟਾਉਣ ਦੀ ਕੋਸ਼ਿਸ਼ ਕਰਾਂਗੇ ਤੇ ਤੁਹਾਡੀ ਜ਼ਿੰਦਗੀ ਨੂੰ ਆਮ ਵਾਂਗ ਲਿਆਉਣ ਦੀ ਕੋਸ਼ਿਸ਼ ਵਿੱਚ ਸਾਰੇ ਯਤਨ ਕਰਾਂਗੇ। ਅਸੀਂ ਨਹੀਂ ਚਾਹੁੰਦੇ ਕਿ ਲੋਕਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਵੇ, ਕੋਵਿਡ ਪਾਬੰਦੀਆਂ ਜਿੰਨੀ ਜਲਦੀ ਹੋ ਸਕੇ ਘੱਟ ਕੀਤੀਆਂ ਜਾਣ। ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਕੋਵਿਡ 19 ਦੇ ਕੇਸਾਂ ਦੀ ਦਰ 10 ਦਿਨਾਂ ਵਿੱਚ 20% ਘੱਟ ਗਈ ਹੈ। ਅੱਜ ਇਹ ਲਗਭਗ 10% ਹੈ ਜੋ ਕਿ 15 ਜਨਵਰੀ ਨੂੰ 30% ਸਕਾਰਾਤਮਕ ਦਰ ਦੇ ਉਲਟ ਹੈ। ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਅਨਿਲ ਬੈਜਲ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਪ ਰਾਜਪਾਲ ਸਾਹਬ ਬਹੁਤ ਚੰਗੇ ਹਨ। ਉਹ ਸਿਹਤ ਬਾਰੇ ਵੀ ਚਿੰਤਤ ਹਨ ਕਿ ਪਾਬੰਦੀਆਂ ਲਗਾਈਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ’ਚ ਕਰੋਨਾ ਦੀ ਦਰ ਘੱਟ ਰਹੀ ਹੈ। ਦਿੱਲੀ ’ਚ ਮੰਗਲਵਾਰ ਨੂੰ ਦਰ ਸਾਢੇ 10 ਫੀਸਦੀ ਦੇ ਕਰੀਬ ਹੈ। ਇਹ ਹੌਲੀ-ਹੌਲੀ ਘਟਦਾ ਜਾ ਰਿਹਾ ਹੈ। ਉਨ੍ਹਾਂ ਕਿਹਾ, ‘ ਅਸੀਂ ਪਾਬੰਦੀਆਂ ਲਗਾਉਣ ਦੇ ਹੱਕ ਵਿੱਚ ਨਹੀਂ ਹਾਂ ਪਰ ਤੁਹਾਡੀ ਜ਼ਿੰਦਗੀ ਵੀ ਮਹੱਤਵਪੂਰਨ ਹੈ, ਇਸ ਲਈ ਇਹ ਪਾਬੰਦੀਆਂ ਲਗਾਈਆਂ ਹਨ। ਕੁਝ ਦਿਨ ਪਹਿਲਾਂ ਅਸੀਂ ਉਪ ਰਾਜਪਾਲ ਸਾਹਬ ਨੂੰ ਲਗਾਈਆਂ ਪਾਬੰਦੀਆਂ ਨੂੰ ਹਟਾਉਣ ਲਈ ਪ੍ਰਸਤਾਵ ਭੇਜਿਆ ਸੀ, ਜਿਨ੍ਹਾਂ ਵਿਚੋਂ ਕੁਝ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਤੇ ਕੁਝ ਨਹੀਂ ਮੰਨੇ’ ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਿੱਚ ਸਭ ਤੋਂ ਵੱਧ ਨੁਕਸਾਨ ਦਿੱਲੀ ਦੇ ਲੋਕਾਂ ਨੂੰ ਹੋਇਆ ਹੈ। ਇਸ ਸਮੇਂ ਦੇਸ਼ ਵਿੱਚ ਕੋਰਨਾ ਦੀ ਤੀਜੀ ਲਹਿਰ ਆ ਚੁੱਕੀ ਹੈ ਪਰ ਦਿੱਲੀ ਵਿੱਚ ਪੰਜਵੀਂ ਲਹਿਰ ਚੱਲ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All