DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਗੋਬਿੰਦ ਕਾਲਜ ਵਿੱਚ ਸਾਲਾਨਾ ਸਮਾਗਮ ਕਰਵਾਇਆ

ਸਮਾਗਮ ’ਚ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਤੇ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਸ਼ਿਰਕਤ

  • fb
  • twitter
  • whatsapp
  • whatsapp
featured-img featured-img
ਸਮਾਗਮ ਵਿੱਚ ਉਪ ਰਾਜਪਾਲ ਅਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਦਿੱਲੀ ਕਮੇਟੀ ਦੇ ਆਗੂ।
Advertisement

ਗੁਰੂ ਗੋਬਿੰਦ ਕਾਲਜ ਆਫ ਕਾਮਰਸ ਪੀਤਮਪੁਰਾ ਵਿੱਚ 42ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਕਾਲਜ ਸਿਰਫ਼ ਸਿੱਖਿਆ ਦਾ ਕੇਂਦਰ ਨਹੀਂ, ਸਗੋਂ ਵਿਰਾਸਤ, ਸੰਸਕਾਰਾਂ ਅਤੇ ਉੱਚੀਆਂ ਕਦਰਾਂ-ਕੀਮਤਾਂ ਦਾ ਪ੍ਰਤੀਕ ਹੈ। ਉਨ੍ਹਾਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਮੁੱਖ ਮੰਤਰੀ ਰੇਖਾ ਗੁਪਤਾ, ਕੈਬਿਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਕਾਲਜ ਦੇ ਚੇਅਰਮੈਨ ਐੱਮ ਪੀ ਸਿੰਘ, ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਗੁਰਵਿੰਦਰ ਪਾਲ ਸਿੰਘ, ਪ੍ਰਿੰਸੀਪਲ ਸਣੇ ਸਮੂਹ ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਇਸ ਦਿਨ ਦੀ ਵਧਾਈ ਦਿੱਤੀ। ਕਾਲਕਾ ਨੇ ਕਿਹਾ ਕਿ ਇਸ ਕਾਲਜ ਨਾਲ ਉਹ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਦਾਦਾ ਜਸਵੰਤ ਸਿੰਘ ਕਾਲਕਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ, ਵੱਲੋਂ ਇਸ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਾਲਜ ਦੀ ਤਰੱਕੀ ਅਤੇ ਉਚਾਈਆਂ ਨੂੰ ਆਪਣੀਆਂ ਅੱਖਾਂ ਨਾਲ ਦੇਖਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਪ੍ਰਮੁੱਖ ਮਹਿਮਾਨਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਸੰਧੂ ਦੀ ਵਿਰਾਸਤ ਮਹਾਨ ਸਿੱਖ ਆਗੂ ਸਰਦਾਰ ਤੇਜਾ ਸਿੰਘ ਸਮੁੰਦਰੀ ਨਾਲ ਜੁੜੀ ਹੋਈ ਹੈ, ਜਿਨ੍ਹਾਂ ਨੇ ਸਿੱਖ ਇਤਿਹਾਸ ਵਿੱਚ ਵਡਮੁੱਲਾ ਯੋਗਦਾਨ ਪਾਇਆ। ਮੁੱਖ ਮੰਤਰੀ ਰੇਖਾ ਗੁਪਤਾ ਦੇ ਸਿਆਸੀ ਸਫ਼ਰ ਨੂੰ ਪ੍ਰੇਰਣਾਦਾਇਕ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ 1995 ਵਿੱਚ ਵਿਦਿਆਰਥੀ ਰਾਜਨੀਤੀ ਤੋਂ ਸ਼ੁਰੂ ਹੋਇਆ ਇਹ ਸਫ਼ਰ ਅੱਜ ਉੱਚੇ ਅਹੁਦੇ ਤੱਕ ਪਹੁੰਚ ਚੁੱਕਾ ਹੈ, ਜੋ ਨੌਜਵਾਨਾਂ ਲਈ ਇਕ ਮਿਸਾਲ ਹੈ।

ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਸਮਾਗਮ ਵਿੱਚ ਪੁੱਜੀਆਂ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

Advertisement

Advertisement
Advertisement
×