DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਹਰਿਕ੍ਰਿਸ਼ਨ ਸਕੂਲ ਕਰੋਲ ਬਾਗ ਦਾ ਸਾਲਾਨਾ ਸਮਾਗਮ

ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਅਾ

  • fb
  • twitter
  • whatsapp
  • whatsapp
featured-img featured-img
ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ। -ਫੋਟੋ: ਦਿਓਲ
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਨਾਗਰਿਕ ਬਣਾਉਣ ਦੀ ਵੀ ਸਿਖਲਾਈ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਾਂਝੀ ਕੀਤੀ ਹੈ।

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਦੇ ਸਾਲਾਨਾ ਸਮਾਗਮ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਿਆਰੀ ਸਿੱਖਿਆ ਤੇ ਨੈਤਿਕ ਕਦਰਾਂ ਕੀਮਤਾਂ ਦੀ ਸਿੱਖਲਾਈ ਦੀ ਬਦੌਲਤ ਇਥੇ ਪੜ੍ਹ ਕੇ ਗਏ ਅਣਗਿਣਤ ਵਿਦਿਆਰਥੀ ਅੱਜ ਸਮਾਜਿਕ ਤੌਰ ’ਤੇ ਉਚੇ ਉੱਚੇ ਅਹੁਦਿਆਂ ’ਤੇ ਬਿਰਾਜਮਾਨ ਹਨ, ਜਿਨ੍ਹਾਂ ਵਿੱਚ ਡਾਕਟਰ, ਇੰਜਨੀਅਰ, ਪਾਇਲਟ, ਵਕੀਲ, ਆਈ ਏ ਐੱਸ ਅਤੇ ਹੋਰ ਅਫਸਰ ਸ਼ਾਮਲ ਹਨ।

Advertisement

ਉਨ੍ਹਾਂ ਕਿਹਾ ਕਿ ਸਾਲਾਨਾ ਸਮਾਗਮ ਦੀ ਹਮੇਸ਼ਾ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਨੂੰ ਵੀ ਉਡੀਕ ਰਹਿੰਦੀ ਹੈ ਕਿਉਂਕਿ ਇਸ ਦਿਵਸ ’ਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਦਾ ਪਤਾ ਚਲਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਦੇ ਪ੍ਰਿੰਸੀਪਲ ਜਸਵਿੰਦਰ ਕੌਰ ਤੇ ਸਮੁੱਚਾ ਸਟਾਫ ਬਹੁਤ ਵਧੀਆ ਸਿੱਖਿਆ ਦੇਣ ਅਤੇ ਸ਼ਾਨਦਾਰ ਤਰੀਕੇ ਨਾਲ ਅੱਜ ਦਾ ਸਮਾਗਮ ਕਰਨ ਲਈ ਵਧਾਈ ਦੇ ਪਾਤਰ ਹਨ। ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਨਾਲ ਹੋਈ, ਜਿਸ ਮਗਰੋਂ ਅਲੱਗ ਅਲੱਗ ਐਕਟੀਵਿਟੀ ਰਾਹੀਂ ਬੱਚਿਆਂ ਨੇ ਕਲਾ ਦਾ ਪ੍ਰਦਰਸ਼ਨ ਕੀਤਾ। ਪੰਜਾਬੀ ਕਲਾ ਤੇ ਸੰਸਕ੍ਰਿਤੀ ਨੂੰ ਦਰਸਾਉਂਦੇ ਹੋਏ ਭੰਗੜਾ ਤੇ ਗਿੱਧਾ ਕੀਤਾ ਗਿਆ। ਇਸਦੇ ਨਾਲ ਹੀ ਅੱਜ ਦੇ ਸਮਾਜ ਨੂੰ ਬਜ਼ੁਰਗਾਂ ਦਾ ਸਤਿਕਾਰ ਤੇ ਨਾਲ ਰੱਖਣ ਦਾ ਸੰਦੇਸ਼ ਦੇਂਦੇ ਹੋਏ ਨਾਟਕ ਪੇਸ਼ ਕੀਤਾ ਗਿਆ।

Advertisement

ਇਸ ਮੌਕੇ ਦਿੱਲੀ ਕਮੇਟੀ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ, ਸਮਾਜ ਸੇਵੀ ਐੱਮ ਐੱਮ ਪਾਲ ਸਿੰਘ ਗੋਲਡੀ, ਮੈਂਬਰ ਰਣਜੀਤ ਕੌਰ, ਰਮਨਦੀਪ ਸਿੰਘ ਥਾਪਰ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Advertisement
×