ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਨਰੇਸ਼ ਸਹਿਰਾਵਤ ਦੀ ਉਮਰ ਕੈਦ ਦੀ ਸਜ਼ਾ 12 ਹਫ਼ਤਿਆਂ ਲਈ ਅੱਗੇ ਪਾ ਦਿੱਤੀ ਹੈ। ਦੋਸ਼ੀ ਨੂੰ ਗੁਰਦਿਆਂ ਸਬੰਧੀ ਬੀਮਾਰੀ ਹੈ ਤੇ ਇਸ ਕਾਰਨ ਉਸ ਨੂੰ ਕਰੋਨਾਵਾਇਰਸ ਤੋਂ ਖ਼ਤਰਾ ਆਮ ਨਾਲੋਂ ਜ਼ਿਆਦਾ ਹੈ। ਜਸਟਿਸ ਮਨਮੋਹਨ ਤੇ ਜਸਟਿਸ ਸੰਜੀਵ ਨਰੂਲਾ ਦੇ ਬੈਂਚ ਨੂੰ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਦੌਰਾਨ ਦੱਸਿਆ ਗਿਆ ਕਿ ਸਹਿਰਾਵਤ ਕੇਂਦਰੀ ਜੇਲ੍ਹ ਤਿਹਾੜ ਦੇ ਹਸਪਤਾਲ ਵਿਚ ਦਾਖ਼ਲ ਹੈ। ਦੋਸ਼ੀ ਨੇ ਇਸ ਸਬੰਧੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਸੀ ਕਿਹਾ ਸੀ ਕਿ ਉਸ ਨੂੰ ਜਲਦੀ ਤੋਂ ਜਲਦੀ ਕਿਡਨੀ ਟਰਾਂਸਪਲਾਂਟ ਦੀ ਲੋੜ ਹੈ। -ਪੀਟੀਆਈ