ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਜੁਲਾਈ
ਹਰਜੀਤ ਸਿੰਘ ਰਾਜਾ ਬਖਸ਼ੀ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਅਧੀਨ ਚਲਾਈ ਜਾ ਰਹੀ ਡਿਸਪੈਂਸਰੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਰਾਜਾ ਬਖਸ਼ੀ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਸਦਕਾ ਡਿਸਪੈਂਸਰੀ ਦਾ ਚੇਅਰਮੈਨ ਥਾਪਿਆ ਹੈ। ਹਰਮਨਜੀਤ ਸਿੰਘ, ਮਨਜੀਤ ਸਿੰਘ ਖੰਨਾ, ਹਰਬੰਸ ਸਿੰਘ ਭਾਟੀਆ ਵੱਲੋਂ ਰਾਜਾ ਬਖਸ਼ੀ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਕਥਾਵਾਚਕ ਡਾ. ਮਨਪ੍ਰੀਤ ਸਿੰਘ ਵੀ ਹਾਜ਼ਰ ਸਨ। ਹਰਮਨਜੀਤ ਸਿੰਘ ਨੇ ਦੱਸਿਆ ਕਿ ਡਿਸਪੈਂਸਰੀ ਦੇ ਚੇਅਰਮੈਨ ਨਿਰਮਲ ਸਿੰਘ ਭਾਟੀਆ ਦੇ ਦੇਹਾਂਤ ਮਗਰੋਂ ਪਿਛਲੇ ਦਿਨੀਂ ਇਹ ਅਹੁਦਾ ਖਾਲੀ ਹੋ ਗਿਆ ਸੀ, ਜਿਸ ’ਤੇ ਹਰਜੀਤ ਸਿੰਘ ਰਾਜਾ ਬਖਸ਼ੀ ਨੂੰ ਨਿਯੁਕਤ ਕੀਤਾ ਗਿਆ ਹੈ ਤੇ ਆਸ ਜਤਾਈ ਕਿ ਉਹ ਡਿਸਪੈਂਸਰੀ ’ਚ ਹੋਰ ਸੁਧਾਰ ਲਿਆਉਣਗੇ|