ਗੁਰਦੁਆਰਾ ਨਾਨਕ ਪਿਆਊ ਦੇ ਵਾਈਸ ਚੇਅਰਮੇਨ ਨਿਯੁਕਤ

ਗੁਰਦੁਆਰਾ ਨਾਨਕ ਪਿਆਊ ਦੇ ਵਾਈਸ ਚੇਅਰਮੇਨ ਨਿਯੁਕਤ

ਬਾਦਲ ਧੜੇ ਵਿੱਚ ਸ਼ਾਮਲ ਹੁੰਦੇ ਹੋਏ ਸਥਾਨਕ ਆਗੂ । -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਅਗਸਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਰਲ ਸਕੱਤਰ ਵਿਕਰਮ ਸਿੰਘ ਰੋਹਿਣੀ ਵੱਲੋਂ ਰੋਹਿਣੀ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾ ਰਿਹਾ ਹੈ ਅਤੇ ਜੋ ਲੋਕ ਸੇਵਾ ਕਰਨ ਦੇ ਇੱਛੁਕ ਹਨ ਉਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਅਤੇ ਕਮੇਟੀ ਅਧੀਨ ਆਉਂਦੇ ਸੰਸਥਾਨਾਂ ਵਿੱਚ ਸੇਵਾ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸੇ ਕੜੀ ਵਿਚ ਅੱਜ ਰੋਹਿਣੀ ਖੇਤਰ ਦੇ ਸੂਰਜ ਪਾਰਕ ਤੋਂ ਅਵਤਾਰ ਸਿੰਘ, ਦਲੇਰ ਸਿੰਘ ਤੇ ਜਸਬੀਰ ਸਿੰਘ ਨੂੰ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਬਤੌਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਸੰਯੁਕਤ ਸਕੱਤਰ ਅਤੇ ਗੁਰਦੁਆਰਾ ਨਾਨਕ ਪਿਆਊ ਸਾਹਿਬ ਦੇ ਚੇਅਰਮੈਨ ਹਰਵਿੰਦਰ ਸਿੰਘ ਕੇ.ਪੀ, ਕਮੇਟੀ ਮੈਂਬਰ ਸਰਵਜੀਤ ਸਿੰਘ ਵਿਰਕ ਸਮੇਤ ਰੋਹਿਣੀ ਦੀਆਂ ਹੋਰਨਾਂ ਸ਼ਖਸੀਅਤਾਂ ਵੀ ਮੌਜੂਦ ਸਨ। ਇਸ ਦੌਰਾਨ ਵਿਕਰਮ ਸਿੰਘ ਨੇ ਕਿਹਾ ਕਿ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਵੱਲੋਂ ਕੀਤੀ ਜਾ ਰਹੀ ਸੇਵਾ ਤੋਂ ਪ੍ਰਭਾਵਿਤ ਹੋ ਕੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਲੋਕ ਖੁਦ ਆ ਕੇ ਅਕਾਲੀ ਦਲ ਦਾ ਹਿੱਸਾ ਬਣਦੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All