ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵੱਲੋਂ ਪ੍ਰਗਟ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਨੂੰ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿੱਚ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਗੁਰਬਚਨ ਸਿੰਘ ਨੂੰ ਲੀਗਲ ਸੈੱਲ ਵਿੱਚ ਵਾਈਸ ਚੇਅਰਮੈਨ ਬਣਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਵਿਰਕ ਨੇ ਦੱਸਿਆ ਕਿ ਦਿੱਲੀ ਕਮੇਟੀ ਪ੍ਰਬੰਧਕਾਂ ਦੀ ਸੋਚ ਹੈ ਕਿ ਉਨ੍ਹਾਂ ਲੋਕਾਂ ਨੂੰ ਅੱਗੇ ਲਿਆਇਆ ਜਾਏ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਜਾਣ, ਜੋ ਕਿ ਆਪਣੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਸੇਵਾ ਕਰਨ ਦੀ ਇੱਛਾ ਰੱਖਦੇ ਹਨ ਤਾਂ ਕਿ ਗੁਰਦੁਆਰਾ ਪ੍ਰਬੰਧ ਨੂੰ ਹੋਰ ਵੀ ਬਿਹਤਰ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਕਮੇਟੀ ਵੱਲੋਂ ਲੋਕਾਂ ਦੀ ਸੇਵਾ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਸਕਣ।
ਇਸੇ ਸੋਚ ਨੂੰ ਅੱਗੇ ਤੋਰਦਿਆਂ ਰੋਹਿਣੀ ਖੇਤਰ ਦੀਆਂ ਕਈ ਉਘੀਆਂ ਸ਼ਖਸੀਅਤਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ, ਜਿਸ ਵਿੱਚ ਕੁਝ ਨੂੰ ਪੰਜਾਬੀ ਬਾਗ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਸੇਵਾ ਦਿੱਤੀ ਗਈ ਹੈ ਅਤੇ ਅੱਜ ਗੁਰਦੁਆਰਾ ਨਾਨਕ ਪਿਆਓ ਸਾਹਿਬ ਅਤੇ ਲੀਗਲ ਸੈਲ ਵਿਚ ਨਵੇਂ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਯੁੰਕਤ ਸਕੱਤਰ ਅਤੇ ਗੁਰਦੁਆਰਾ ਨਾਨਕ ਪਿਆਓ ਸਾਹਿਬ ਦੇ ਚੇਅਰਮੈਨ ਹਰਵਿੰਦਰ ਸਿੰਘ ਕੇ.ਪੀ ਵੱਲੋਂ ਨਵੇਂ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ‘ਤੇ ਸਰਬਜੀਤ ਸਿੰਘ ਵਿਰਕ ਵੀ ਮੌਜੁਦ ਰਹੇ।