ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਆਗੂਆਂ ਨੇ ਆਪਣੇ ਕਰੀਬੀਆਂ ਨੂੰ ਅਹੁਦੇਦਾਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਲੀ ਕਮੇਟੀ ਦੇ ਸਾਬਕਾ ਸੀਨੀਅਰ ਆਗੂ ਪਰਮਜੀਤ ਸਿੰਘ ਚੰਡੋਕ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ਼ ਦੇ ਚੇਅਰਮੈਨ ਤੇ ਜੁਝਾਰ ਸਿੰਘ ਨੂੰ ਮੈਨੇਜਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਸੰਤ ਦੇ ਚੇਅਰਮੈਨ ਬਲਬੀਰ ਸਿੰਘ ਕੋਹਲੀ ਨੂੰ ਬਣਾਇਆ ਗਿਆ ਹੈ ਤੇ ਮੈਨੇਜਰ ਰਾਜਾ ਉਂਕਾਰ ਸਿੰਘ ਨੂੰ ਲਾਇਆ ਗਿਆ ਹੈ। ਭੁਪਿੰਦਰ ਸਿੰਘ ਤੇ ਅਮਰਜੀਤ ਸਿੰਘ ਪਿੰਕੀ ਨੂੰ ਇੰਡੀਆ ਗੇਟ ਗੁਰੂ ਹਰਿਕ੍ਰਿਸ਼ਨ ਦੀ ਬ੍ਰਾਂਚ ਦੀ ਸੇਵਾ ਦਿੱਤੀ ਗਈ ਹੈ। ਰਾਜਾ ਉਂਕਾਰ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।