ਪ੍ਰਸ਼ਨੋਤਰੀ ਮੁਕਾਬਲਿਆਂ ਦੀ ਸ਼ਲਾਘਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਮੇਟੀ ਵੱਲੋਂ ਕਰਵਾਏ ਗਏ ਧਾਰਮਿਕ ਪ੍ਰਸ਼ਨੋਤਰੀ ਮੁਕਾਬਲਿਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹੋਏ ਸਮਾਗਮ ਵਿਚ ਇਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ ਪ੍ਰਸ਼ਨਾਂ ਦੇ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਮੇਟੀ ਵੱਲੋਂ ਕਰਵਾਏ ਗਏ ਧਾਰਮਿਕ ਪ੍ਰਸ਼ਨੋਤਰੀ ਮੁਕਾਬਲਿਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹੋਏ ਸਮਾਗਮ ਵਿਚ ਇਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ ਪ੍ਰਸ਼ਨਾਂ ਦੇ ਸਹੀ ਉੱਤਰ ਦੇਣ ਵਾਲੀਆਂ ਬੀਬੀਆਂ ਨੂੰ ਨਕਦ ਇਨਾਮ ਵੰਡੇ ਗਏ। ਇਨ੍ਹਾਂ ਵਿੱਚ ਪਹਿਲੇ 5 ਇਨਾਮ 51 ਹਜ਼ਾਰ, 31 ਹਜ਼ਾਰ, 21 ਹਜ਼ਾਰ, 11 ਹਜ਼ਾਰ, 5100 ਰੁਪਏ ਦੇ ਸਨ। ਉਨ੍ਹਾਂ ਕਿਹਾ ਕਿ ਬੀਬੀਆਂ ਧਾਰਮਿਕ ਕਰਦਾਂ ਕੀਮਤਾਂ ਨੂੰ ਫੈਲਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੇ ਘਰਾਂ ਵਿੱਚ ਗੁਰਬਾਣੀ, ਕੀਰਤਨ ਅਤੇ ਪੰਜਾਬੀ ਭਾਸ਼ਾ ਬਾਰੇ ਗੱਲ ਚੱਲੇਗੀ ਤਾ ਲਾਜ਼ਮੀ ਹੈ ਇਸਦਾ ਹਾਂ ਪੱਖੀ ਅਸਰ ਬੱਚਿਆਂ ’ਤੇ ਵੀ ਹੋਵੇਗਾ।
Advertisement
Advertisement