ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਗਸਤ
ਰਾਜਧਾਨੀ ਵਿੱਚ ਹੋਟਲ ਤੇ ਹਫਤਾਵਾਰੀ ਬਾਜ਼ਾਰਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਜਾਏਗੀ। ਕਰੋਨਾਵਾਇਰਸ ਵਿਚਕਾਰ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਵਧੇਰੇ ਪਾਬੰਦੀਆਂ ਨੂੰ ਸੌਖਾ ਕਰਦੇ ਹੋਏ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ( ਡੀਡੀਐਮਏ) ਨੇ ਇਹ ਫੈਸਲਾ ਲਿਆ ਹੈ। ਦਿੱਲੀ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਉਪ ਰਾਜਪਾਲ ਅਨਿਲ ਬੈਜਲ ਦੀ ਅਗਵਾਈ ਵਾਲੀ ਮੀਟਿੰਗ ਵਿੱਚ ਜਿਮ ਖੋਲ੍ਹਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਜੋ ਕਿ ਡੀਡੀਐੱਮਏ ਦੀ ਅਗਵਾਈ ਕਰਦੇ ਹਨ। ਇਹ ਫ਼ੈਸਲੇ ਇਕ ਬੈਠਕ ਵਿੱਚ ਲਏ ਗਏ ਹਨ, ਜਿਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਡਿਓ ਕਾਨਫਰੰਸ ਰਾਹੀਂ ਸ਼ਿਰਕਤ ਕੀਤੀ। ਸ੍ਰੀ ਬੈਜਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿਮ ਖੋਲ੍ਹਣ ਦੀ ਆਗਿਆ ਦਿੱਤੀ ਜਾ ਸਕਦੀ ਹੈ।